ਹੁਣ ਡੀ.ਜੀ.ਪੀ ਪੰਜਾਬ ਨੇ 11 ਜ਼ਿਲ੍ਹਿਆਂ ਦੇ ਐਸ.ਐਸ.ਪੀ ਨੂੰ ਪਰਾਲੀ ਪਰਾਲੀ ਸਾੜਨ ਤੋ ਰੋਕਣ ‘ਚ ਅਸਮਰਥ ਰਹਿਣ ਦੇ ਮਾਮਲੇ ‘ਚ ਜਾਰੀ ਕੀਤਾ ਕਾਰਨ ਦੱਸੋ ਨੋਟਿਸ

4677746
Total views : 5511015

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ

ਪੁਲਿਸ ਤੇ ਪ੍ਰਸ਼ਾਸਨ ਦੇ ਸਖਤ ਹੁਕਮਾਂ ਦੇ ਬਾਵਜੂਦ ਕਿਸਾਨ ਪਰਾਲੀ ਸਾੜਨ ਤੋਂ ਬਾਜ਼ ਨਹੀਂ ਆ ਰਹੇ ਹਨ। ਇਸ ਲਈ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਪੰਜਾਬ ਪੁਲਿਸ ਵੱਲੋਂ ਸਖਤ ਐਕਸ਼ਨ ਲਿਆ ਗਿਆ ਹੈ। ਪੰਜਾਬ ਡੀਜੀਪੀ ਗੌਰਵ ਯਾਦਵ ਵੱਲੋਂ 11 ਜ਼ਿਲ੍ਹਿਆਂ ਦੇ ਐੱਸਐੱਸਪੀ਼ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ।ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਸਕੱਤਰ ਨੇ ਵੀ 9 ਜਿਲਿਆਂ ਦੇ ਡੀਸੀ ਨੂੰ ਨੋਟਿਸ ਜਾਰੀ ਕੀਤੇ ਹਨ।

ਡੀਜੀਪੀ ਪੰਜਾਬ ਵੱਲੋਂ ਬਰਨਾਲਾ, ਬਠਿੰਡਾ, ਫਰੀਦਕੋਟ, ਫਾਜ਼ਿਲਕਾ, ਫਿਰੋਜ਼ਪੁਰ, ਲੁਧਿਆਣਾ, ਮੋਗਾ, ਮੁਕਤਸਰ, ਸੰਗਰੂਰ, ਜਗਰਾਓਂ ਅਤੇ ਖੰਨਾ ਦੇ ਐਸਐਸਪੀਜ਼ ਨੂੰ ਨੋਟਿਸ ਜਾਰੀ ਕਰਕੇ ਉਨ੍ਹਾਂ ਦੇ ਖੇਤਰਾਂ ਵਿੱਚ ਪਰਾਲੀ ਸਾੜਨ ਦੇ ਵਧਦੇ ਮਾਮਲਿਆਂ ਬਾਰੇ ਸਪੱਸ਼ਟੀਕਰਨ ਦੇਣ ਲਈ ਕਿਹਾ ਗਿਆ ਹੈ।ਸੁਪਰੀਮ ਕੋਰਟ ਅਤੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐੱਨ.ਜੀ.ਟੀ.) ਦੀ ਸਖਤੀ ਤੋਂ ਬਾਅਦ ਪੰਜਾਬ ‘ਤੇ ਨਜ਼ਰ ਰੱਖਣ ਲਈ ਸੂਬੇ ਦੇ ਨਾਲ-ਨਾਲ ਕੇਂਦਰ ਦੀਆਂ ਕੁੱਲ 600 ਤੋਂ ਵੱਧ ਫਲਾਇੰਗ ਸਕੁਐਡ ਟੀਮਾਂ ਮੈਦਾਨ ‘ਚ ਹਨ। ਇਸ ਦੇ ਬਾਵਜੂਦ ਪੰਜਾਬ ਵਿੱਚ ਵੀਰਵਾਰ ਨੂੰ ਪਰਾਲੀ ਸਾੜਨ ਦੀਆਂ 1150 ਘਟਨਾਵਾਂ ਦਰਜ ਕੀਤੀਆਂ ਗਈਆਂ। ਜਿਸ ਕਾਰਨ ਇਸ ਸੀਜ਼ਨ ਵਿੱਚ ਪਰਾਲੀ ਸਾੜਨ ਦੀ ਕੁੱਲ ਗਿਣਤੀ 33,082 ਤੱਕ ਪਹੁੰਚ ਗਈ ਹੈ।

Share this News