ਨੌਜਵਾਨ ਪੀੜ੍ਹੀ ਨੂੰ ਖੇਡਾਂ ਨਾਲ ਜੋੜਨ ਲਈ 26 ਅਤੇ 27 ਨਵੰਬਰ ਨੂੰ ਕਰਵਾਇਆ ਜਾਵੇਗਾ ਵਾਲੀਬਾਲ ਦਾ ਟੂਰਨਾਮੈਂਟ-ਐੱਸ. ਐੱਸ. ਪੀ.

4673924
Total views : 5504766

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਤਰਨ ਤਾਰਨ/ਜਸਬੀਰ ਸਿੰਘ ਲੱਡੂ,ਲਾਲੀ ਕੈਰੋ

ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਨਸ਼ਿਆਂ ਖਿਲਾਫ਼ ਵਿੱਢੀ ਗਈ ਮੁਹਿੰਮ “ਨਸ਼ਾ ਮੁਕਤ ਪੰਜਾਬ” ਤਹਿਤ ਜ਼ਿਲ੍ਹਾ ਤਰਨ ਤਾਰਨ ਨੂੰ ਨਸ਼ਾ ਮੁਕਤ ਕਰਨ ਲਈ ਜ਼ਿਲ੍ਹਾ ਸਿਵਲ ਤੇ ਪੁਲਿਸ ਪ੍ਰਸ਼ਾਸਨ ਤਰਨ ਤਾਰਨ ਵਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।


ਇਹ ਜਾਣਕਾਰੀ ਦਿੰਦਿਆਂ ਐੱਸ. ਐੱਸ. ਪੀ. ਤਰਨ ਤਾਰਨ  ਸ੍ਰੀ ਅਸ਼ਵਨੀ ਕਪੂਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਤਰਨ ਤਾਰਨ ਪੁਲਿਸ ਵੱਲੋਂ ਨੌਜਵਾਨ ਪੀੜੀ ਨੂੰ ਖੇਡਾਂ ਨਾਲ ਜੋੜਨ ਲਈ ਕਈ ਵਿਸ਼ੇਸ ਯਤਨ ਕੀਤੇ ਜਾ ਰਹੇ ਹਨ, ਜਿਸ ਤਹਿਤ ਜਿਲ੍ਹਾ ਪ੍ਰਸ਼ਾਸ਼ਨ ਅਤੇ ਤਰਨ ਤਾਰਨ ਪੁਲਿਸ ਵੱਲੋਂ ਮਿਤੀ 26 ਅਤੇ 27 ਨਵੰਬਰ, 2023 ਨੂੰ ਮਹਾਰਾਜਾ ਰਣਜੀਤ ਸਿੰਘ ਸਕੂਲ ਤਰਨ ਤਾਰਨ ਵਿਖੇ ਵਾਲੀਬਾਲ ਦਾ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ।
ਉਹਨਾਂ ਦੱਸਿਆ ਕਿ ਇਸ ਵਾਲੀਬਾਲ ਦਾ ਟੂਰਨਾਮੈਂਟ ਵਿੱਚ ਜ਼ਿਲ੍ਹਾ ਤਰਨਤਾਰਨ ਦੀਆਂ ਵਾਲੀਵਾਲ ਟੀਮਾਂ ਕਿਸੇ ਵੀ ਪਿੰਡ ਵਿੱਚੋਂ ਆਪਣੀ ਰਜਿਸ਼ਟ੍ਰੇਸ਼ਨ ਮਿਤੀ 24 ਨਵੰਬਰ, 2023 ਸ਼ਾਮ 05 ਵਜੇ ਤੱਕ ਕਰਵਾ ਸਕਦੀਆਂ ਹਨ। ਉਹਨਾਂ ਦੱਸਿਆ ਕਿ ਟੂਰਨਾਮੈਂਟ ਵਿੱਚ ਭਾਗ ਲੈਣ ਵਾਲੀਆਂ ਟੀਮਾਂ ਦੀ ਰਜਿਸਟ੍ਰੇਸ਼ਨ ਮੋਬਾਇਲ ਫੋਨ ਨੰਬਰ 836011-5874 ਅਤੇ 81949-98000 ਰਾਹੀਂ ਕੀਤੀ ਜਾਵੇਗੀ ।ਇਸ ਵਾਲੀਬਾਲ ਟੂਰਨਾਮੈਂਟ ਵਿੱਚ ਜੇਤੂ ਟੀਮਾਂ ਨੂੰ ਨਗਦ ਇਨਾਮ ਵੀ ਦਿੱਤੇ ਜਾਣਗੇ।

Share this News