Total views : 5505325
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਸੁਖਮਿੰਦਰ ਸਿੰਘ ਗੰਡੀ ਵਿੰਡ
ਵਿਜੀਲੈਂਸ ਬਿਊਰੋ ਨੇ ਐਸ ਟੀ ਐਫ ਬਰਨਾਲਾ ਦੇ ਇੰਚਾਰਜ ਏਐਸਆਈ ਸਤਵਿੰਦਰ ਸਿੰਘ ਨਿੱਕੂ ਨੂੰ ਭ੍ਰਿਸ਼ਟਾਚਾਰ ਦੇ ਦੋਸ਼ ‘ਚ ਗ੍ਰਿਫ਼ਤਾਰ ਕਰ ਲਿਆ ਹੈ। ਜਿਸ ‘ਤੇ 1 ਲੱਖ ਰੁਪਏ ਰਿਸ਼ਵਤ ਲੈਣ ਦਾ ਦੋਸ਼ ਪਾਇਆ ਗਿਆ। ਜਾਣਕਾਰੀ ਅਨੁਸਾਰ ਵਿਜੀਲੈਂਸ ਬਿਓਰੋ ਨੇ ਇਹ ਕਾਰਵਾਈ ਰਮਨਦੀਪ ਸਿੰਘ ਵਾਸੀ ਬਰਨਾਲਾ ਦੀ ਸ਼ਿਕਾਇਤ ਦੇ ਆਧਾਰ ‘ਤੇ ਕੀਤੀ।
ਵਿਜੀਲੈਂਸ ਬਿਊਰੋ ਦੇ ਬੁਲਾਰੇ ਅਨੁਸਾਰ ਰਮਨਦੀਪ ਸਿੰਘ ਪੁੱਤਰ ਪ੍ਰਕਾਸ਼ ਸਿੰਘ ਵਾਸੀ ਬਰਨਾਲਾ ਨੇ ਵਿਜੀਲੈਂਸ ਬਿਊਰੋ ਦੇ ਆਲਾ ਅਫ਼ਸਰਾਂ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਉਸ ਦੇ ਭਤੀਜੇ ਬਲਜਿੰਦਰ ਸਿੰਘ ਵਾਸੀ ਬਰਨਾਲਾ ਨੂੰ ਐਸਟੀਐਫ ਬਰਨਾਲਾ ਦੇ ਇੰਚਾਰਜ ਏਐਸਆਈ ਸਤਵਿੰਦਰ ਸਿੰਘ ਨਿੱਕੂ ਨੇ ਹੈਰੋਇਨ ਦੇ ਕੇਸ ਵਿਚ ਗ੍ਰਿਫ਼ਤਾਰ ਕੀਤਾ ਸੀ।
ਰਮਨਦੀਪ ਸਿੰਘ ਵਾਸੀ ਬਰਨਾਲਾ ਦੀ ਸ਼ਕਾਇਤ ਤੇ ਹੋਈ ਕਾਰਵਾਈ
ਵਿਜੀਲੈਂਸ ਦੇ ਬੁਲਾਰੇ ਅਨੁਸਾਰ ਵਿਜੀਲੈਂਸ ਬਿਓਰੋ ਬਰਨਾਲਾ ਦੇ ਇੰਸਪੈਕਟਰ ਗੁਰਮੇਲ ਸਿੰਘ ਦੀ ਅਗਵਾਈ ਵਿੱਚ ਏ ਐਸ ਆਈ ਸਤਿਗੁਰ ਸਿੰਘ, ਹੌਲਦਾਰ ਗੁਰਜਿੰਦਰ ਸਿੰਘ, ਰਾਜ ਕੁਮਾਰ ਤੇ ਆਧਾਰਤ ਟੀਮ ਨੇ ਸਪੈਸਲ ਟਾਸਕ ਫੋਰਸ ਦੇ ਇੰਚਾਰਜ ਏ ਐਸ ਆਈ ਸਤਵਿੰਦਰ ਸਿੰਘ ਨਿੱਕੂ ਨੂੰ ਉਸ ਦੇ ਘਰੋਂ ਗ੍ਰਿਫ਼ਤਾਰ ਕਰ ਲਿਆ। ਵਿਜੀਲੈਂਸ ਬਿਓਰੋ ਬਰਨਾਲਾ ਦੇ ਇੰਸਪੈਕਟਰ ਗੁਰਮੇਲ ਸਿੰਘ ਨੇ ਦੱਸਿਆ ਕਿ ਦੋਸ਼ੀ ਐਸ ਟੀ ਐਫ ਦੇ ਇੰਚਾਰਜ ਸਤਵਿੰਦਰ ਸਿੰਘ ਨਿੱਕੂ ਨੂੰ ਅਦਾਲਤ ਚ ਪੇਸ਼ ਕਰਕੇ ਪੁਲਿਸ ਰਿਮਾਂਡ ਲੈ ਕੇ ਹੋਰ ਪੁੱਛਗਿੱਛ ਕੀਤੀ ਜਾਵੇਗੀ।