Total views : 5506372
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਤਰਨ ਤਾਰਨ/ਲਾਲੀ ਕੈਰੋ,ਜਸਬੀਰ ਲੱਡੂ
ਸਰਹੱਦੀ ਖੇਤਰ ਵਿੱਚ ਬੱਚਿਆਂ ਦੀ ਪੜ੍ਹਾਈ ਅਤੇ ਉਨ੍ਹਾਂ ਦੇ ਸੁਨਹਿਰੀ ਭਵਿੱਖ ਨੂੰ ਸੁਨਿਸ਼ਚਿਤ ਕਰਨ ਲਈ ਹਲਕਾ ਖੇਮਕਰਨ ਵਿਚ ਸਕੂਲੀ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਵਾਸਤੇ 34 ਕਰੋੜ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ। ਇਹ ਪ੍ਰਗਟਾਵਾ ਵਿਧਾਨ ਸਭਾ ਹਲਕਾ ਖੇਮਕਰਨ ਦੇ ਵਿਧਾਇਕ ਸਰਵਣ ਸਿੰਘ ਧੁੰਨ ਨੇ ਕੀਤਾ।
ਉਨ੍ਹਾਂ ਦੱਸਿਆ ਕਿ ਭਾਰਤ-ਪਾਕਿਸਤਾਨ ਸਰਹੱਦ ‘ਤੇ ਵਸੇ ਹਲਕਾ ਖੇਮਕਰਨ ਨੂੰ ਪਿਛਲੀਆਂ ਸਰਕਾਰਾਂ ਨੇ ਅਣਦੇਖਿਆਂ ਕਰ ਰੱਖਿਆ, ਜਿਸ ਕਰ ਕੇ ਇੱਥੋਂ ਦੇ ਸਰਕਾਰੀ ਸਕੂਲਾਂ ਵਿਚ ਨਾ ਤਾਂ ਕਦੇ ਅਧਿਆਪਕਾਂ ਦੀਆਂ ਪੋਸਟਾਂ ਭਰੀਆਂ ਗਈਆਂ ਅਤੇ ਨਾ ਹੀ ਵਿਦਿਆਰਥੀਆਂ ਨੂੰ ਮਿਲਣ ਵਾਲੀਆਂ ਸਹੂਲਤਾਂ ਦਿੱਤੀਆਂ ਗਈਆਂ।
ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਸੂਬੇ ਵਿਚ ਸ਼ੁਰੂ ਕੀਤੀ ਸਿੱਖਿਆ ਕ੍ਰਾਂਤੀ ਤਹਿਤ ਹੁਣ ਸਰਹੱਦੀ ਹਲਕਾ ਖੇਮਕਰਨ ਨੂੰ ਕਰੋੜਾਂ ਦੀ ਰਾਸ਼ੀ ਦੇ ਕੇ ਸਵੱਲੀ ਨਜ਼ਰ ਮਾਰੀ ਹੈ, ਜਿਸ ਨਾਲ ਹਲਕੇ ਦੇ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਕੀਤੀ ਜਾਵੇਗੀ।
ਇਸ ਮੌਕੇ ਵਿਧਾਇਕ ਧੁੰਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸਰਕਾਰੀ ਸਕੂਲਾਂ ਵਿਚ ਸਿੱਖਿਆ ਸੁਧਾਰ ਲਹਿਰ ਚਲਾਈ ਜਾ ਰਹੀ ਹੈ, ਜਿਸ ਨਾਲ ਸਕੂਲਾਂ ਦੀ ਜਿੱਥੇ ਨੁਹਾਰ ਬਦਲੀ ਜਾ ਰਹੀ ਹੈ ਉੱਥੇ ਹੀ ਵਿਦਿਆਰਥੀਆਂ ਨੂੰ ਹਰ ਸਹੂਲਤ ਮਿਲ ਰਹੀ ਹੈ। ਉਨ੍ਹਾਂ ਨੇ ਸਰਕਾਰੀ ਸਕੂਲਾਂ ਲਈ 34.10 ਕਰੋੜ ਰੁਪਏ ਦੀ ਗ੍ਾਂਟ ਜਾਰੀ ਕਰਨ ‘ਤੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਧੰਨਵਾਦ ਕੀਤਾ।
ਉਨ੍ਹਾਂ ਕਿਹਾ ਕਿ ਸਾਡੀ ਇਹ ਇੱਛਾ ਹੈ ਕਿ ਬੱਚਿਆਂ ਨੂੰ ਵਧੀਆ ਸਕੂਲੀ ਸਹੂਲਤਾਂ ਪ੍ਰਦਾਨ ਕਰਵਾਈਆਂ ਜਾਣ ਤਾਂ ਜੋ ਉਹ ਪੜ੍ਹ ਲਿਖ ਕੇ ਆਪਣੀ ਜ਼ਿੰਦਗੀ ਵਿਚ ਕਾਮਯਾਬ ਬਣ ਸਕਣ। ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਸਿੱਖਿਆ ਕ੍ਰਾਂਤੀ ਨੂੰ ਹੋਰ ਮਜ਼ਬੂਤ ਕਰਨ ਲਈ ਅਸੀਂ ਵਚਨਬੱਧ ਹਾਂ ਅਤੇ ਲਗਾਤਾਰ ਬਣਦੇ ਕਦਮ ਚੁੱਕ ਰਹੇ ਹਾਂ। ਇਸ ਮੌਕੇ ਚੇਅਰਮੈਨ ਗੁਰਦੇਵ ਸਿੰਘ ਲਾਖਣਾ, ਚੇਅਰਮੈਨ ਗੁਰਵਿੰਦਰ ਸਿੰਘ ਬਹਿੜਵਾਲ, ਗੁਰਦਾਸ ਸਿੰਘ ਢੋਲਣ, ਮਨਜੀਤ ਸਿੰਘ ਵਰਨਾਲਾ ਆਦਿ ਹਾਜ਼ਰ ਸਨ।