ਕੌਂਸਲ ਆਫ ਜੂਨੀਅਰ ਇੰਜੀਨੀਅਰ ਪੀ.ਐਸ.ਈ.ਬੀ ਵੱਲੋਂ ‘ਪੰਜਾਬ ਮੁੱਖ ਮੰਤਰੀ ਰਾਹਤ ਫੰਡ’ ਵਿੱਚ 7.63 ਲੱਖ ਰੁਪਏ ਦਾ ਯੋਗਦਾਨ

4675024
Total views : 5506445

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਚੰਡੀਗੜ੍ਹ/ਬੀ.ਐਨ.ਈ ਬਿਊਰੋ
ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਵਿੱਤੀ ਰਾਹਤ ਦੇਣ ਲਈ ਕੌਂਸਲ ਆਫ਼ ਜੂਨੀਅਰ ਇੰਜੀਨੀਅਰਜ਼ ਪੀ.ਐਸ.ਈ.ਬੀ. ਵੱਲੋਂ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੂੰ ਪੰਜਾਬ ਮੁੱਖ ਮੰਤਰੀ ਰਾਹਤ ਫੰਡ ਲਈ 5 ਲੱਖ ਰੁਪਏ ਦੇ ਚੈੱਕ ਸੌਂਪਿਆ ਗਿਆ। ਕੌਂਸਲ ਵੱਲੋਂ ਨਵੰਬਰ 2023 ਦੇ ਮਹੀਨੇ ਦੌਰਾਨ ਇਸ ਰਾਹਤ ਫੰਡ ਵਿੱਚ ਕੁੱਲ 7,62,500 ਰੁਪਏ ਦਾ ਯੋਗਦਾਨ ਪਾਇਆ ਗਿਆ ਹੈ।
ਕੌਂਸਲ ਵੱਲੋਂ ਕੀਤੇ ਗਏ ਇਸ ਯਤਨ ਦੀ ਸ਼ਲਾਘਾ ਕਰਦਿਆਂ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਮੁੱਖ ਮੰਤਰੀ ਰਾਹਤ ਫੰਡ ਵਿੱਚ ਅਜਿਹਾ ਯੋਗਦਾਨ ਸੂਬੇ ਦੇ ਲੋਕਾਂ ਨੂੰ ਲੋੜ ਦੀ ਘੜੀ ਦੌਰਾਨ ਸਮੇਂ ਸਿਰ ਸਹਾਇਤਾ ਪ੍ਰਦਾਨ ਕਰਨ ਵਿੱਚ ਸਹਾਈ ਹੁੰਦਾ ਹੈ। ਉਨ੍ਹਾਂ ਕਿਹਾ ਕਿ ਪੀ.ਐਸ.ਈ.ਬੀ. ਦੇ ਜੂਨੀਅਰ ਇੰਜਨੀਅਰਾਂ ਵੱਲੋਂ ਸੂਬੇ ਵਿੱਚ ਬਿਜਲੀ ਦੇ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਲਈ ਪਾਏ ਯੋਗਦਾਨ ਤੋਂ ਸਾਰੇ ਜਾਣੂ ਹਨ ਅਤੇ ਕੌਂਸਲ ਵੱਲੋਂ ਕੀਤਾ ਗਿਆ ਇਹ ਉਪਰਾਲਾ ਹੋਰਨਾਂ ਨੂੰ ਵੀ ਪ੍ਰੇਰਿਤ ਕਰੇਗਾ।
Share this News