Total views : 5506214
Total views : 5506214
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਬਾਰਡਰ ਨਿਊਜ ਸਰਵਿਸ
ਮਾਲ ਅਧਿਕਾਰੀਆਂ ਦੀ ਜਥੇਬੰਦੀ ਨੇ ਵੀ ਪਿਛਲੇ 15 ਦਿਨਾਂ ਤੋਂ ਸੂਬੇ ਭਰ ਵਿਚ ਚੱਲ ਰਹੀ ਦਫ਼ਤਰੀ ਕਾਮਿਆਂ ਦੀ ਹੜਤਾਲ ਦੀ ਹਮਾਇਤ ਕਰਦਿਆਂ ਕੰਮ ਕਾਜ ਠੱਪ ਕਰਨ ਦਾ ਫ਼ੈਸਲਾ ਕੀਤਾ ਹੈ।
ਇਸ ਸੰਬੰਧੀ ਜਾਣਕਾਰੀ ਦਿੰਦਿਆ ਮਾਲ ਜਥੇਬੰਦੀ ਦੇ ਪ੍ਰਧਾਨ ਸੁਖਚਰਨ ਸਿੰਘ ਚੰਨੀ ਨੇ ਦੱਸਿਆ ਕਿ ਮਾਲ ਅਧਿਕਾਰੀਆਂ ਵਲੋਂ ਇਹ ਫ਼ੈਸਲਾ ਅੱਜ ਹੋਈ ਇਕ ਮੀਟਿੰਗ ਵਿਚ ਕੀਤਾ ਗਿਆ ਹੈ ਅਤੇ ਮਾਲ ਅਧਿਕਾਰੀ ਵੀ ਹੁਣ 27 ਨਵੰਬਰ ਤੱਕ ਹੜਤਾਲ ’ਤੇ ਰਹਿਣਗੇ। ਉਨ੍ਹਾਂ ਦੱਸਿਆ ਕਿ ਦਫ਼ਤਰੀ ਕਾਮਿਆਂ ਦੀ ਹੜਤਾਲ ਦੀ ਪੂਰੀ ਹਮਾਇਤ ਕੀਤੀ ਜਾਵੇਗੀ ਅਤੇ ਉਸ ਤੋਂ ਬਾਅਦ ਅਗਲਾ ਫ਼ੈਸਲਾ ਲਿਆ ਜਾਵੇਗਾ।