ਨਿਹੰਗ ਸਿੰਘਾਂ ਨਾਲ ਝੜਪ ਦੌਰਾਨ ਮਾਰੇ ਗਏ ਹੋਮਗਾਰਡ ਜਵਾਨ ਦਾ ਹੋਇਆ ਸਰਕਾਰੀ ਸਨਮਾਨ ਨਾਲ ਅੰਤਿਮ ਸਸਕਾਰ

4674135
Total views : 5505110

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਸ਼ਹੀਦ ਜਸਪਾਲ ਸਿੰਘ ਦੇ ਪੁੱਤਰ ਨੂੰ ਪੰਜਾਬ ਪੁਲਿਸ ֹ’ਚ ਦਿੱਤੀ ਜਾਵੇਗੀ ਨੌਕਰੀ

ਸੁਲਤਾਨਪੁਰ ਲੋਧੀ/ਮਲਕੀਤ ਕੌਰ

ਸਥਾਨਕ ਗੁਰਦੁਆਰਾ ਅਕਾਲ ਬੁੰਗਾ ਸਾਹਿਬ ਵਿਖੇ ਤੜਕਸਾਰ ਹੋਈ ਘਟਨਾ ਦੌਰਾਨ ਸ਼ਹੀਦ ਹੋਏ ਹੋਮਗਾਰਡ ਦੇ ਜਵਾਨ ਜਸਪਾਲ ਸਿੰਘ (50) ਦਾ ਅੱਜ ਉਨ੍ਹਾਂ ਦੇ ਪਿੰਡ ਮਨਿਆਲਾ ਵਿਖੇ ਸਰਕਾਰੀ ਸਨਮਾਨ ਨਾਲ ਅੰਤਿਮ ਸਸਕਾਰ ਕੀਤਾ ਗਿਆ। ਪੰਜਾਬ ਦੇ ਸਪੈਸ਼ਲ ਡੀ.ਜੀ.ਪੀ. ਅਰਪਿਤ ਸ਼ੁਕਲਾ, ਡੀ.ਆਈ.ਜੀ. ਐਸ.ਭੂਪਤੀ, ਡੀ.ਆਈ.ਜੀ. ਰਾਜਪਾਲ ਸਿੰਘ ਸੰਧੂ,ਡੀ.ਆਈ.ਜੀ. ਚਰਨਜੀਤ ਸਿੰਘ, ਆਮ ਆਦਮੀ ਪਾਰਟੀ ਦੇ ਆਗੂ ਸੱਜਣ ਸਿੰਘ ਚੀਮਾ ਅਤੇ ਹੋਰਨਾਂ ਅਧਿਕਾਰੀਆਂ ਵਲੋਂ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਸਪੈਸ਼ਲ ਡੀ.ਜੀ.ਪੀ. ਅਤੇ ਹੋਰਨਾਂ ਅਧਿਕਾਰੀਆਂ ਨੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਇਸ ਦੁੱਖ ਦੀ ਘੜੀ ਵਿਚ ਪਰਿਵਾਰ ਦੇ ਮੋਢੇ ਨਾਲ ਮੋਢਾ ਲਾ ਕੇ ਖੜੀ ਹੈ। ਅਰਪਿਤ ਸ਼ੁਕਲਾ ਨੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਪੰਜਾਬ ਪੁਲਿਸ ਹਮੇਸ਼ਾ ਪਰਿਵਾਰ ਦੀ ਹਰ ਸੰਭਵ ਮਦਦ ਲਈ ਤਤਪਰ ਰਹੇਗੀ।

ਸਪੈਸ਼ਲ ਡੀ.ਜੀ.ਪੀ. ਅਰਪਿਤ ਸ਼ੁਕਲਾ, ਡੀ.ਆਈ.ਜੀ. ਐਸ.ਭੂਪਤੀ, ਡੀ.ਆਈ.ਜੀ. ਰਾਜਪਾਲ ਸਿੰਘ ਸੰਧੂ,ਡੀ.ਆਈ.ਜੀ. ਚਰਨਜੀਤ ਸਿੰਘ ਨੇ ਦਿੱਤੀ ਸ਼ਰਧਾਂਜਲੀ,ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਅੰਤਿਮ ਸਸਕਾਰ ਉਪਰੰਤ ਸਪੈਸ਼ਲ ਡੀ.ਜੀ.ਪੀ. ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਰਿਵਾਰ ਦੀ ਵਿੱਤੀ ਮਦਦ ਲਈ 2 ਕਰੋੜ ਰੁਪਏ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਹੀਦ ਜਸਪਾਲ ਸਿੰਘ ਦੇ ਇਕ ਪੁੱਤਰ ਨੂੰ ਪੰਜਾਬ ਪੁਲਿਸ ਵਿਚ ਨੌਕਰੀ ਦਿੱਤੀ ਜਾਵੇਗੀ ਅਤੇ ਦੂਸਰੇ ਨੂੰ ਵੀ ਰੋਜ਼ਗਾਰ ਮੁਹੱਈਆ ਕਰਵਾਇਆ ਜਾਵੇਗਾ। ਇਕ ਸਵਾਲ ਦੇ ਜਵਾਬ ਵਿਚ ਸਪੈਸ਼ਲ ਡੀ.ਜੀ.ਪੀ. ਨੇ ਦੱਸਿਆ ਕਿ ਪੰਜਾਬ ਪੁਲਿਸ ਵਲੋਂ ਮਾਮਲੇ ਵਿਚ ਐਫ.ਆਈ.ਆਰ. ਦਰਜ ਕਰਕੇ 5 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ ਅਤੇ 3 ਹਥਿਆਰ ਬਰਾਮਦ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਮਾਮਲੇ ਦੀ ਪੂਰੀ ਡੂੰਘਾਈ ਨਾਲ ਜਾਂਚ ਜਾਰੀ। ਸ਼ਹੀਦ ਜਸਪਾਲ ਸਿੰਘ ਆਪਣੇ ਪਿੱਛੇ ਆਪਣੀ ਪਤਨੀ ਕਮਲੇਸ਼ ਅਤੇ ਦੋ ਪੁੱਤਰ ਗੁਰਪ੍ਰੀਤ ਅਤੇ ਵਿਸ਼ਾਲ ਛੱਡ ਗਏ ਹਨ।  

Share this News