





Total views : 5619236








ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਬਰਨਾਲਾ/ਬੀ.ਐਨ.ਈ ਟੀਮ
ਸਥਾਨਿਕ ਅਦਾਲਤ ਨੇ ਬਰਨਾਲਾ ਦੇ ਪਾਵਰਕਾਮ ਦੇ ਜੇ.ਈ ਨੂੰ 4 ਸਾਲ ਦੀ ਸਜ਼ਾ ਸੁਣਾਈ ਹੈ। ਉਸ ‘ਤੇ 20 ਹਜ਼ਾਰ ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ ਹੈ। ਵਿਜੀਲੈਂਸ ਨੇ 8 ਸਾਲ ਪਹਿਲਾਂ 10,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਜੇ.ਈ ਨੂੰ ਕਾਬੂ ਕੀਤਾ ਸੀ।
ਵਿਜੀਲੈਂਸ ਇੰਸਪੈਕਟਰ ਗੁਰਮੇਲ ਸਿੰਘ ਨੇ ਦੱਸਿਆ ਕਿ ਜੇ.ਈ ਨਵਲ ਕਿਸ਼ੋਰ ਪਾਵਰਕਾਮ ਦੇ ਧਨੌਲਾ ਦਫ਼ਤਰ ਵਿੱਚ ਤਾਇਨਾਤ ਸੀ। ਸੁਖਵਿੰਦਰ ਸਿੰਘ ਵਾਸੀ ਧਨੌਲਾ ਨੇ ਉਸ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਸ ਨੇ ਆਪਣੇ ਮੀਟਰ ਦੀ ਮੁਰੰਮਤ ਕਰਵਾਉਣੀ ਸੀ।
ਜਦੋਂ ਉਹ ਜੇ.ਈ ਨਵਲ ਕਿਸ਼ੋਰ ਨੂੰ ਮਿਲਿਆ ਤਾਂ ਉਸ ਨੇ 10,000 ਰੁਪਏ ਦੀ ਰਿਸ਼ਵਤ ਮੰਗੀ।ਜਿਸ ਤੋਂ ਬਾਅਦ ਵਿਜੀਲੈਂਸ ਨੇ ਜਾਲ ਵਿਛਾ ਕੇ ਜੇ.ਈ. ਨੂੰ ਗ੍ਰਿਫਤਾਰ ਕਰ ਲਿਆ। ਇਸ ਤੋਂ ਬਾਅਦ ਮਾਮਲਾ ਅਦਾਲਤ ਵਿੱਚ ਚਲਾ ਗਿਆ। ਜਿੱਥੇ ਸੁਣਵਾਈ ਤੋਂ ਬਾਅਦ ਹੁਣ ਅਦਾਲਤ ਨੇ ਜੇ.ਈ ਨੂੰ ਭ੍ਰਿਸ਼ਟਾਚਾਰ ਦਾ ਦੋਸ਼ੀ ਪਾਇਆ ਅਤੇ ਉਸ ਨੂੰ ਕੈਦ ਦੀ ਸਜ਼ਾ ਸੁਣਾਈ।