ਫਾਈਵ ਰਿਵਰ ਹਾਰਟ ਫਾਊਂਡੇਸ਼ਨ ਵੱਲੋਂ ਪੱਖੋਕੇ ਵਿਖੇ ਲਗਾਇਆ ਗਿਆ ਫਰੀ ਮੈਡੀਕਲ ਜਾਂਚ ਕੈਂਪ 

4673955
Total views : 5504812

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਤਰਨ ਤਾਰਨ/ਲਾਲੀ ਕੈਰੋ
 ਫਾਈਵ ਰਿਵਰ ਹਾਰਟ ਫਾਊਂਡੇਸ਼ਨ ਵੱਲੋਂ ਕਿਸਾਨੀ ਅੰਦੋਲਨ ਚ ਆਪਣੀਆਂ ਅਣਥੱਕ ਤੇ ਬਿਹਤਰੀਨ ਮੈਡੀਕਲ ਸੁਵਿਧਾਵਾਂ ਦੇਣ ਵਾਲੇ ਡਾਕਟਰ ਸਵੈਮਾਨ ਸਿੰਘ ਯੂਐਸਏ ਦੀ ਅਗਵਾਈ ਹੇਠ ਸੰਗਰਾਮ ਸਿੰਘ ਪੱਖੋਕੇ ਯੂਐਸਏ ਤੇ ਡਾਕਟਰ ਬਿਕਰਮਜੀਤ ਸਿੰਘ ਪੱਖੋਕੇ ਐਮ.ਡੀ ਦੀ ਅਗਵਾਈ ਤੇ ਦੇਖ ਰੇਖ ਹੇਠ ਪਿੰਡ ਪੱਖੋਕੇ ਵਿਖੇ ਵਿਸ਼ੇਸ਼ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ ਜਿਸ ਵਿੱਚ ਦਰਜਨ ਦੇ ਕਰੀਬ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਦੀ ਟੀਮ ਵੱਲੋਂ ਪੁੱਜੇ ਮਰੀਜ਼ਾਂ ਦੀ ਸਰੀਰਕ ਜਾਂਚ ਕੀਤੀ ਗਈ ਤੇ ਉਹਨਾਂ ਨੂੰ ਫਾਉਂਡੇਸ਼ਨ ਵੱਲੋਂ ਫਰੀ ਦਵਾਈਆਂ ਮੁਹਈਆ ਕਰਵਾਈਆਂ ਗਈਆਂ ।
ਵੱਖ-ਵੱਖ ਪਿੰਡਾਂ ਦੇ 250 ਦੇ ਕਰੀਬ ਮਰੀਜ਼ਾਂ ਨੇ ਕਰਵਾਈ ਜਾਂਚ
ਇਸ ਮੌਕੇ ਮੈਡੀਕਲ ਕੈਂਪ ਦਾ ਉਦਘਾਟਨ ਕਰਨ ਤੋਂ ਬਾਅਦ ਉੱਘੇ ਸਮਾਜ ਸੇਵੀ ਸੰਗਰਾਮ ਸਿੰਘ ਯੂਐਸਏ ਤੇ ਡਾਕਟਰ ਬਿਕਰਮਜੀਤ ਸਿੰਘ ਪੱਖੋਕੇ ਐਮਡੀ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਫਾਈਵ ਰਿਵਰ ਹਾਰਟ ਫਾਊਂਡੇਸ਼ਨ ਵੱਲੋਂ ਪਿਛਲੇ ਕੁਝ ਦਿਨਾਂ ਦੌਰਾਨ ਪੰਜਾਬ ਦੀਆਂ ਵੱਖ ਵੱਖ ਥਾਵਾਂ ਜਿੰਨਾ ਚ  ਗੁਰਦੁਆਰਾ ਸ਼ਹੀਦਾਂ ਸਾਹਿਬ ਅੰਮ੍ਰਿਤਸਰ ਵਿਖੇ,ਪਟਿਆਲਾ, ਸੰਗਰੂਰ, ਬਠਿੰਡਾ ਤੋਂ ਇਲਾਵਾ ਪੱਖੋਕੇ ਵਿਖੇ ਮੈਡੀਕਲ ਜਾਂਚ ਕੈਂਪ ਆਯੋਜਿਤ ਕੀਤੇ ਗਏ ਹਨ ਉਹਨਾਂ ਦੱਸਿਆ ਕਿ ਫਾਉਂਡੇਸ਼ਨ ਵੱਲੋਂ ਪਿੰਡ ਪੱਖੋਕੇ ਤੇ ਲਾਗਲੇ ਪਿੰਡਾਂ ਦੇ 250 ਦੇ ਕਰੀਬ ਪੁੱਜੇ ਔਰਤਾਂ ਤੇ ਮਰਦਾਂ ਦੇ ਵੱਖ ਵੱਖ ਰੋਗਾਂ ਦੀ ਜਾਂਚ ਕੀਤੀ ਤੇ ਟੈਸਟ ਕੀਤੇ ਗਏ ਉਥੇ ਉਹਨਾਂ ਨੂੰ ਮੌਕੇ ਤੇ ਹੀ ਫਾਊਂਡੇਸ਼ਨ ਦੀ ਤਰਫੋਂ ਫਰੀ ਦਵਾਈਆਂ ਵੀ ਮੁਹਈਆ ਕਰਵਾਈਆਂ ਗਈਆਂ ਉਹਨਾਂ ਦਸਿਆ ਕਿ ਕੈਂਪ ਵਿੱਚ ਪੁੱਜੇ ਮਾਹਰ ਡਾਕਟਰਾਂ ਦੀ ਟੀਮ ਵੱਲੋਂ ਵੱਖ-ਵੱਖ ਮਰੀਜ਼ਾਂ ਨੂੰ ਇਲਾਜ ਸਬੰਧੀ ਸੁਚੇਤ ਵੀ ਕੀਤਾ ਤੇ ਅੱਗੇ ਇਲਾਜ ਵਾਸਤੇ ਬਕਾਇਦਾ ਗਾਈਡ ਵੀ ਕੀਤਾ ਗਿਆ ਉਹਨਾਂ ਦੱਸਿਆ ਕਿ ਆਉਣ ਵਾਲੇ ਸਮੇਂ ਦੌਰਾਨ ਫਾਉਡੇਸ਼ਨ ਵਲੋ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਇਲਾਕੇ ਅੰਦਰ ਵੱਖ-ਵੱਖ ਪਿੰਡਾਂ ਵਿੱਚ ਐਥਲੈਟਿਕ ਅਤੇ ਕੁਸ਼ਤੀ ਦੇ ਮੁਕਾਬਲੇ ਕਰਵਾਏ ਜਾਣਗੇ।
ਇਸ ਮੌਕੇ ਨਸ਼ਿਆਂ ਤੇ ਮਨੋਰੋਗਾਂ ਦੇ ਮਾਹਰ ਡਾਕਟਰਾਂ ਵੱਲੋਂ ਕੈਂਪ ਵਿੱਚ ਪੁੱਜੇ ਨੌਜਵਾਨਾਂ ਨੂੰ ਨਸ਼ੇ ਦਾ ਤਿਆਗ ਕਰਨ ਲਈ ਵੀ ਵਿਸ਼ੇਸ਼ ਤੌਰ ਤੇ ਸੈਮੀਨਾਰ ਆਯੋਜਿਤ ਕੀਤਾ ਗਿਆ ਅਤੇ ਨਸ਼ਿਆਂ ਦੀ ਗ੍ਰਿਫਤ ਵਿੱਚ ਆਏ ਨੌਜਵਾਨਾਂ ਨੂੰ ਨਸ਼ੇ ਛੱਡ ਕੇ ਮੁੜ ਤੰਦਰੁਸਤ ਤੇ ਖੁਸ਼ਹਾਲ ਜ਼ਿੰਦਗੀ ਜਿਉਣ ਲਈ ਬਹੁਤ ਹੀ ਸੁਚੱਜੇ ਤਰੀਕੇ ਨਾਲ ਪ੍ਰੇਰਿਤ ਕੀਤਾ ਗਿਆ ਇਸ ਮੌਕੇ ਵਿਸ਼ੇਸ਼ ਤੌਰ ਤੇ ਪੁੱਜੇ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਅਮਰੀਕ ਸਿੰਘ ਪੱਖੋਕੇ ਨੇ ਸ਼੍ਰੋਮਣੀ ਅਕਾਲੀ ਦਲ ਦੇ ਜਿਲ੍ਹਾ ਪ੍ਰਧਾਨ ਜਥੇਦਾਰ ਅਲਵਿੰਦਰਪਾਲ ਸਿੰਘ ਪੱਖੋਕੇ ਦੀ ਤਰਫੋਂ ਮੈਡੀਕਲ ਕੈਂਪ ਲਗਾਉਣ ਵਾਲੀ ਫਾਈਵ ਰਿਵਰ ਫਾਊਂਡੇਸ਼ਨ ਦੀ ਸਮੁੱਚੀ ਡਾਕਟਰਾਂ ਦੀ ਟੀਮ ਦਾ ਪਿੰਡ ਵੱਲੋਂ ਤਹਿ ਦਿਲੋਂ ਧੰਨਵਾਦ ਕੀਤਾ ਗਿਆ ਇਸ ਮੌਕੇ ਮੈਡੀਕਲ ਕੈਂਪ ਵਿੱਚ ਪੁੱਜੇ ਇਲਾਕਾ ਵਾਸੀਆਂ ਲਈ ਲੰਗਰ ਚਾਹ ਤੇ ਪਾਣੀ ਦਾ ਵਿਸ਼ੇਸ਼ ਤੌਰ ਤੇ ਪੁਖਤਾ ਇੰਤਜ਼ਾਮ ਕੀਤਾ ਗਿਆ ਸੀ ਇਸ ਮੌਕੇ ਉਹਨਾਂ ਤੋਂ ਇਲਾਵਾ ਉਘੇ ਪਹਿਲਵਾਨ ਤੇ ਅਖਾੜਾ ਪੱਖੋਂਕੇ ਦੇ ਸੰਚਾਲਕ ਆਕਾਸ਼ਦੀਪ ਸਿੰਘ ਪੱਖੋਕੇ, ਡਾਕਟਰ ਸੁਖਦੇਵ ਸਿੰਘ, ਅਵਤਾਰ ਸਿੰਘ,ਡਾਕਟਰ ਵਰਮਾ, ਡਾਕਟਰ ਗੁਰਸਿਮਰਨ ਬੁੱਟਰ, ਜੋਬਨਦੀਪ ਸਿੰਘ, ਡਾਕਟਰ ਕੁਲਦੀਪ ਸਿੰਘ ਰੰਧਾਵਾ ਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ।
Share this News