Total views : 5504793
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਉਪਿੰਦਰਜੀਤ ਸਿੰਘ
-ਖ਼ਾਲਸਾ ਕਾਲਜ ਦੇ ਵਿਦਿਆਰਥੀ ਨੇ ਭਾਸ਼ਾ ਵਿਭਾਗ ਪੰਜਾਬ ਦੁਆਰਾ ਕਰਵਾਏ ਗਏ ਰਾਜ-ਪੱਧਰੀ ਸਾਹਿਤਕ ਕੁਇਜ਼ ਮੁਕਾਬਲੇ ’ਚ ਤੀਜਾ ਸਥਾਨ ਪ੍ਰਾਪਤ ਕੀਤਾ ਹੈ। ਇਸ ਉਪਲਬੱਧੀ ’ਤੇ ਕਾਲਜ ਪ੍ਰਿੰ: ਡਾ. ਮਹਿਲ ਸਿੰਘ ਨੇ ਸਾਹਿਬਜੀਤ ਸਿੰਘ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਸਾਹਿਬਜੀਤ ਸਿੰਘ ਬੀ. ਏ. ਸਮੈਸਟਰ 5ਵਾਂ ਦਾ ਵਿਦਿਆਰਥੀ ਹੈ ਅਤੇ ਸਾਹਿਤ ਸਭਾ ਦੀਆਂ ਸਰਗਰਮੀਆਂ ’ਚ ਹਿੱਸਾ ਲੈਂਦਾ ਹੈ।
ਉਨ੍ਹਾਂ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਭਾਸ਼ਾ ਵਿਭਾਗ ਪੰਜਾਬ ਹਰ ਸਾਲ ਵਿਦਿਆਰਥੀਆਂ ਦੇ ਦੋ-ਪੱਧਰੀ ਮੁਕਾਬਲੇ ਕਰਵਾਉਂਦਾ ਹੈ। 28 ਅਗਸਤ ਨੂੰ ਜ਼ਿਲ੍ਹਾ- ਪੱਧਰੀ ਮੁਕਾਬਲਿਆਂ ’ਚ ਵਿਦਿਆਰਥੀ ਸਾਹਿਬਜੀਤ ਸਿੰਘ ਨੇ ਜ਼ਿਲ੍ਹੇ ਭਰ ਦੇ ਕਾਲਜਾਂ ’ਚੋਂ ਪਹਿਲਾ ਸਥਾਨ ਹਾਸਲ ਕੀਤਾ ਸੀ ਅਤੇ 17 ਨਵੰਬਰ ਨੂੰ ਸਰਕਾਰੀ ਕਾਲਜ ਫ਼ਾਰ ਵੁਮੈਨ ਲੁਧਿਆਣਾ ਵਿਖੇ ਹੋਏ ਰਾਜ-ਪੱਧਰੀ ਮੁਕਾਬਲਿਆਂ ’ਚ ਪੰਜਾਬ ਭਰ ਦੇ ਕਾਲਜਾਂ ’ਚੋਂ ਆਈਆਂ ਜੇਤੂ ਟੀਮਾਂ ਦੇ ਸਖਤ ਮੁਕਾਬਲੇ ’ਚੋਂ ਤੀਜਾ ਸਥਾਨ ਹਾਸਲ ਕੀਤਾ। ਪੰਜਾਬ ਪੱਧਰੀ ਮੁਕਾਬਲੇ ’ਚੋਂ ਜਿੱਤ ਹਾਸਲ ਕਰਕੇ ਆਏ ਸਾਹਿਬਜੀਤ ਸਿੰਘ ਨੂੰ ਜੀ ਆਇਆ ਅਤੇ ਅਸ਼ੀਰਵਾਦ ਦਿੰਦਿਆਂ ਪ੍ਰਿੰ: ਡਾ. ਮਹਿਲ ਸਿੰਘ ਨੇ ਹੋਰ ਸਖ਼ਤ ਮਿਹਨਤ ਕਰਨ ਲਈ ਉਤਸ਼ਾਹਿਤ ਕੀਤਾ।
ਇਸ ਮੌਕੇ ਪੰਜਾਬੀ ਵਿਭਾਗ ਮੁਖੀ ਡਾ. ਆਤਮ ਸਿੰਘ ਰੰਧਾਵਾ ਨੇ ਕਿਹਾ ਕਿ ਪੰਜਾਬੀ ਵਿਭਾਗ ਦੀ ਵੱਖਰੀ ਲਾਇਬ੍ਰੇਰੀ ਅਤੇ ਪੰਜਾਬੀ ਵਿਭਾਗ ਦੀ ਸਾਹਿਤ ਸਭਾ ਵਿਦਿਆਰਥੀਆਂ ਨੂੰ ਸਾਹਿਤ ਨਾਲ ਜੋੜਨ ਲਈ ਯਤਨਸ਼ੀਲ ਹਨ। ਇਸ ਮੌਕੇ ਪ੍ਰਿੰ: ਡਾ. ਮਹਿਲ ਸਿੰਘ ਨੇ ਆਪਣੇ ਦਫ਼ਤਰ ਵਿਖੇ ਰਜਿਸਟਰਾਰ ਪ੍ਰੋ: ਦਵਿੰਦਰ ਸਿੰਘ, ਹੀਰਾ ਸਿੰਘ ਦੀ ਮੌਜ਼ੂਦਗੀ ’ਚ ਵਿਦਿਆਰਥੀ ਦਾ ਮੂੰਹ ਮਿੱਠਾ ਵੀ ਕਰਵਾਇਆ। ਇਸ ਤੋਂ ਇਲਾਵਾ ਸਮੂਹ ਅਧਿਆਪਕਾਂ ਨੇ ਸਾਹਿਬਜੀਤ ਸਿੰਘ ਨੂੰ ਉਕਤ ਪ੍ਰਾਪਤੀ ’ਤੇ ਵਧਾਈ ਦਿੱਤੀ।