Total views : 5505106
Total views : 5505106
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਚੰਡੀਗੜ੍ਹ/ਬੀ.ਐਨ.ਈ ਬਿਊਰੋ
ਮਾਨ ਸਰਕਾਰ ਪੰਜਾਬ ਦੀਆਂ ਮਹਿਲਾਵਾਂ ਨਾਲ ਕੀਤੇ ਗਏ ਆਪਣੇ ਸਭ ਤੋਂ ਵੱਡੇ ਵਾਅਦੇ ਨੂੰ ਬਹੁਤ ਜਲਦ ਹੀ ਪੂਰਾ ਕਰਨ ਜਾ ਰਹੀ ਹੈ। ਆਮ ਆਦਮੀ ਪਾਰਟੀ ਵੱਲੋਂ ਜਲਦ ਹੀ ਮਹਿਲਾਵਾਂ ਨੂੰ 1000 ਰੁਪਏ ਉਨ੍ਹਾਂ ਦੇ ਖਾਤੇ ਵਿਚ ਦਿੱਤੇ ਜਾਣਗੇ।
ਮਿਲੀ ਜਾਣਕਾਰੀ ਮੁਤਾਬਕ ਸੂਬਾ ਸਰਕਾਰ ਨੇ ਇਸ ਲਈ ਵਿੱਤ ਵਿਭਾਗ ਨੂੰ ਮਨਜ਼ੂਰੀ ਲਈ ਫਾਈਲ ਭੇਜ ਦਿੱਤੀ ਹੈ। ਪੰਜਾਬ ਸਰਕਾਰ ਨਿਗਮ ਤੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਇਹ ਸਕੀਮ ਸ਼ੁਰੂ ਕਰਨ ‘ਤੇ ਵਿਚਾਰ ਕਰ ਰਹੀ ਹੈ।
ਇਹ ਵੀ ਖਬਰ ਹੈ ਕਿ ਸਕੀਮ ਨੂੰ ਚਾਰ ਹਿੱਸਿਆਂ ਵਿਚ ਵੰਡ ਕੇ ਸ਼ੁਰੂ ਕੀਤਾ ਜਾਵੇਗਾ।ਜ਼ਿਕਰਯੋਗ ਹੈ ਕਿ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਨੇ ਐਲਾਨ ਕੀਤਾ ਸੀ ਕਿ ਜੇਕਰ ਉਨ੍ਹਾਂ ਦੀ ਸਰਕਾਰ ਆਈ ਤਾਂ ਮਹਿਲਾਵਾਂ ਨੂੰ 1000 ਰੁਪਏ ਦਿੱਤੇ ਜਾਣਗੇ। ਆਪਣੀ ਇਹ ਗਰੰਟੀ ਪੂਰੀ ਕਰਨ ਦੀ ਤਿਆਰੀ ਮਾਨ ਸਰਕਾਰ ਵੱਲੋਂ ਕੀਤੀ ਜਾ ਰਹੀ ਹੈ ਤੇ ਜਲਦ ਹੀ ਪੰਜਾਬ ਦੀਆਂ ਮਹਿਲਾਵਾਂ ਨੂੰ ਪੰਜਾਬ ਸਰਕਾਰ ਵੱਲੋਂ ਇਹ ਤੋਹਫਾ ਦਿੱਤਾ ਜਾਵੇਗਾ।