Total views : 5505616
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਰਣਜੀਤ ਸਿੰਘ ਰਾਣਾ
ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਆਈਪੀਐਸ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਵੱਲੋਂ ਅੰਮ੍ਰਿਤਸਰ ਸ਼ਹਿਰ ਦੇ ਅੰਦਰੂਨੀ ਅਤੇ ਬਾਹਰਵਾਰ ਏਰੀਆ ਵਿੱਚ ਨਾਈਟ ਡੋਮੀਨੇਸ਼ਨ ਤਹਿਤ ਵੱਖ-ਵੱਖ ਪੁਆਇੰਟਾਂ ਤੇ ਸਮੂਹ ਗਜ਼ਟਰਡ ਅਫਸਰਾ, ਮੁੱਖ ਅਫਸਰਾਂ ਸਮੇਤ ਫੋਰਸ ਵਲੋਂ ਨਾਕਾਬੰਦੀ ਕਰਕੇ ਸ਼ਹਿਰ ਵਿੱਚ ਆਉਣ ਜਾਣ ਵਾਲੇ ਵਹੀਕਲ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਗਈ ਅਤੇ ਸ਼ੱਕੀ ਵਿਅਕਤੀਆਂ ਕੋਲੋਂ ਪੁੱਛਗਿਛ ਵੀ ਕੀਤੀ।
ਉਨਾਂ ਨੇ ਦੱਸਿਆ ਕਿ ਅੰਮ੍ਰਿਤਸਰ ਸ਼ਹਿਰ ਵਿੱਚ ਵੱਖ ਵੱਖ ਪੁਆਇੰਟਾਂ ਦੇ 55 ਪੀਸੀਆਰ ਵਹੀਕਲਾਂ ਦੁਆਰਾ ਆਪਣੇ ਆਪਣੇ ਇਲਾਕੇ ਵਿੱਚ ਗਸ਼ਤ ਕੀਤੀ ਜਾ ਰਹੀ ਹੈ। ਕਮਿਸ਼ਨਰ ਪੁਲਿਸ ਅੰਮ੍ਰਿਤਸਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਵੱਲੋਂ ਵੱਖ-ਵੱਖ ਨਾਕਾ ਪੁਆਇੰਟਾਂ ਤੇ ਜਾ ਕੇ ਪੁਲਿਸ ਫੋਰਸ ਦੀ ਹੌਸਲਾ ਅਫਜ਼ਾਈ ਕਰਦੇ ਹੋਏ, ਉਹਨਾਂ ਦੀਆਂ ਦੁੱਖ ਤਕਲੀਫਾਂ ਸੁਣੀਆਂ ਅਤੇ ਇਸਤੋਂ ਇਲਾਵਾ ਡਿਊਟੀ ਸਬੰਧੀ ਬਰੀਫ ਵੀ ਕੀਤਾ। ਪਬਲਿਕ ਨੂੰ ਅਪੀਲ ਕੀਤੀ ਕਿ ਉਹ ਪੁਲਿਸ ਦਾ ਸਹਿਯੋਗ ਦੇਣ ਅਤੇ ਉਹਨਾਂ ਦੇ ਇਲਾਕਾ ਵਿੱਚ ਕੋਈ ਸ਼ੱਕੀ ਵਿਅਕਤੀ ਜਾਂ ਸ਼ੱਕੀ ਗਤੀਵਿਧੀ ਹੁੰਦੀ ਹੈ ਤਾਂ ਉਸਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਜਾਵੇ। ਅੰਮ੍ਰਿਤਸਰ ਸ਼ਹਿਰੀ ਪੁਲਿਸ ਆਪਣੇ ਸ਼ਹਿਰੀਆਂ ਦੀ ਜਾਨ ਮਾਲ ਅਤੇ ਸੁਰੱਖਿਆ ਲਈ 24 ਘੰਟੇ ਤਤਪਰ ਹੈ।