





Total views : 5949213







Total views : 5949213ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ
ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ
ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਹੁਕਮ ਦਿੱਤੇ ਹਨ ਕਿ ਸੂਬੇ ਦੇ ਸਰਕਾਰੀ ਸਕੂਲਾਂ ਵਿਚ 15 ਦਸੰਬਰ 2023 ਤੋਂ ਵਿਦਿਆਰਥੀਆਂ ਦੀ ਆਨਲਾਈਨ ਹਾਜ਼ਰੀ ਲਗਾਉਣ ਯਕੀਨੀ ਬਣਾਈ ਜਾਵੇ।
ਸਕੂਲ ਤੋਂ ਗ਼ੈਰ ਹਾਜ਼ਰ ਰਹਿਣ ਵਾਲੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਐਸ.ਐਮ.ਐਸ. ਰਾਹੀਂ ਹਾਜ਼ਰੀ ਬਾਰੇ ਮਿਲੇਗੀ ਜਾਣਕਾਰੀ

ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਇਸ ਸਬੰਧੀ ਹੁਕਮ ਜਾਰੀ ਕਰਦਿਆਂ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਵਿਦਿਆਰਥੀਆਂ ਦੀ ਆਨਲਾਈਨ ਹਾਜ਼ਰੀ ਸਬੰਧੀ ਸਾਰੀਆਂ ਤਿਆਰੀਆਂ 12 ਦਸੰਬਰ 2023 ਤੱਕ ਮੁਕੰਮਲ ਕਰ ਲਈ ਜਾਣ।ਉਨ੍ਹਾਂ ਕਿਹਾ ਕਿ ਸਕੂਲ ਤੋਂ ਗ਼ੈਰ ਹਾਜ਼ਰ ਰਹਿਣ ਵਾਲੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਐਸ.ਐਮ.ਐਸ. ਰਾਹੀਂ ਹਾਜ਼ਰੀ ਬਾਰੇ ਜਾਣਕਾਰੀ ਮਿਲ ਸਕੇਗੀ।
ਸਿੱਖਿਆ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਯਤਨ ਆਰੰਭੇ ਗਏ ਹਨ।