ਅੰਮ੍ਰਿਤਸਰ ‘ਚ ਤੜਕੇ 200 ਪੁਲਿਸ ਮੁਲਾਜ਼ਮਾਂ ਨੇ ਚਲਾਇਆ ਕਾਰਡੋਨੇ ਅਤੇ ਸਰਚ ਆਪਰੇਸ਼ਨ, 3 ਭਗੌੜੇ ਤੇ 14 ਸ਼ੱਕੀ ਕੀਤੇ ਗ੍ਰਿਫ਼ਤਾਰ

4675396
Total views : 5507063

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਰਣਜੀਤ ਸਿੰਘ ਰਾਣਾ 

ਅੰਮ੍ਰਿਤਸਰ ਪੁਲਿਸ ਨੇ ਨਸ਼ਿਆਂ ਨੂੰ ਰੋਕਣ ਲਈ ਕੀਤੇ ਜਾ ਰਹੇ ਯਤਨਾਂ ਦਰਮਿਆਨ ਅੱਜ ਤੜਕੇ ਮਕਬੂਲਪੁਰਾ ਅਤੇ ਸ਼੍ਰੀ ਗੁਰੂ ਤੇਗ ਬਹਾਦਰ ਨਗਰ ਵਿੱਚ ਤਲਾਸ਼ੀ ਮੁਹਿੰਮ ਚਲਾਈ। ਜਿਸ ‘ਚ 200 ਪੁਲਿਸ ਅਧਿਕਾਰੀਆਂ ਦੀ ਟੀਮ ਨੇ ਏ.ਡੀ.ਸੀ.ਪੀ   ਸਿਟੀ 3 ਅਭਿਮਨਿਊ ਰਾਣਾ ਦੀ ਅਗਵਾਈ ਹੇਠ ਵੱਖ-ਵੱਖ ਇਲਾਕਿਆਂ ‘ਚ ਛਾਪੇਮਾਰੀ ਕੀਤੀ। ਪੁਲਿਸ ਨੇ ਫਲੈਟ ਦੇ ਅੰਦਰ, ਘਰਾਂ ਦੀਆਂ ਛੱਤਾਂ ਅਤੇ ਆਸ-ਪਾਸ ਦੇ ਇਲਾਕਿਆਂ ਦੀ ਬਾਰੀਕੀ ਨਾਲ ਜਾਂਚ ਕੀਤੀ। ਲੋਕਾਂ ਤੋਂ ਵੀ ਪੁੱਛਗਿੱਛ ਕੀਤੀ ਗਈ।

ਜਿਸ ਵਿੱਚ ਏ.ਸੀ.ਪੀ  ਈਸਟ, ਮਕਬੂਲ ਪੁਰਾ ਥਾਣਾ ਦੇ ਮੁੱਖ ਅਫਸਰ ਮੋਹਕਮਪੁਰਾ, ਏ ਡਿਵੀਜ਼ਨ, ਬੀ ਡਿਵੀਜ਼ਨ ਵੇਰਕਾ ਸਮੇਤ ਸਾਵਤ ਟੀਮ, ਲੇਡੀ ਫੋਰਸ ਅਤੇ 200 ਮੁਲਾਜ਼ਮਾਂ ਸਮੇਤ ਥਾਣਾ ਸਦਰ ਦੀਆਂ ਟੀਮਾਂ ਨੇ ਬਾਰੀਕੀ ਨਾਲ ਜਾਂਚ ਕੀਤੀ। ਇਸ ਦੌਰਾਨ ਘਰਾਂ ਦੇ ਬਾਹਰ ਖੜ੍ਹੇ ਵਾਹਨਾਂ ਅਤੇ ਉਨ੍ਹਾਂ ਦੇ ਦਸਤਾਵੇਜ਼ਾਂ ਦੀ ਵੀ ਜਾਂਚ ਕੀਤੀ ਗਈ।
ਤਲਾਸ਼ੀ ਮੁਹਿੰਮ ਦੌਰਾਨ ਪੁਲਿਸ ਨੇ ਇੱਕ ਵਿਅਕਤੀ ਨੂੰ 25 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਥਾਣਾ ਬੀ ਡਵੀਜ਼ਨ ਅਤੇ ਥਾਣਾ ਛੇਹਰਟਾ ਦੀ ਪੁਲਿਸ ਨੇ 3 ਭਗੌੜਿਆਂ ਨੂੰ ਕਾਬੂ ਕੀਤਾ। ਇਸ ਦੌਰਾਨ ਪੁਲਿਸ ਨੇ 14 ਸ਼ੱਕੀ ਵਿਅਕਤੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਨੂੰ ਰਾਊਂਡਅਪ ਕਰਕੇ ਪੁੱਛਗਿੱਛ ਕਰਨ ਉਪਰੰਤ 8 ਵਿਅਕਤੀਆਂ ਖਿਲਾਫ ਕਾਰਵਾਈ ਕੀਤੀ ਗਈ।

ਤਲਾਸ਼ੀ ਮੁਹਿੰਮ ਦੌਰਾਨ ਪੁਲਿਸ ਨੇ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਲਈ ਪੁਲਿਸ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ। ਪੁਲਿਸ ਨੇ ਕਿਹਾ ਕਿ ਜਨਤਾ ਦੇ ਤਾਲਮੇਲ ਨਾਲ ਹੀ ਨਸ਼ੇ ਨੂੰ ਰੋਕਿਆ ਜਾ ਸਕਦਾ ਹੈ। ਇਸ ਲਈ ਜੇਕਰ ਨਸ਼ਾ ਵੇਚਣ ਵਾਲਿਆਂ ਬਾਰੇ ਕੋਈ ਸੂਚਨਾ ਮਿਲਦੀ ਹੈ ਤਾਂ ਉਸ ਨੂੰ ਪੁਲਿਸ ਨਾਲ ਸਾਂਝਾ ਕੀਤਾ ਜਾਵੇ।

Share this News