ਨਵ-ਨਿਯੁਕਤ ਪੁਲਿਸ ਕਮਿਸ਼ਨਰ ਨੇ ਪੁਲਿਸ ਦੇ ਤਿੰਨ ਵਿੰਗ ਭੰਗ ਕਰਕੇ 50 ਪੁਲਿਸ ਮੁਲਾਜਮਾਂ ਨੂੰ ਥਾਂਣਿਆ ‘ਚ ਕੀਤਾ ਤਾਇਨਾਤ

4675397
Total views : 5507065

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਜਲੰਧਰ/ਬੀ.ਐਨ.ਈ ਬਿਊਰੋ

 ਸ਼ਹਿਰ ਵਿੱਚ ਵੱਧ ਰਹੇ ਅਪਰਾਧਾਂ ਦੇ ਮੱਦੇਨਜ਼ਰ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਜੁਆਇਨ ਕਰਦਿਆਂ ਹੀ ਪੁਲਿਸ ਵਿਭਾਗ ਵਿੱਚ ਵੱਡੇ ਫੇਰਬਦਲ ਕਰ ਦਿੱਤੇ ਹਨ।

ਸਵਪਨ ਸ਼ਰਮਾ ਨੇ ਪੁਲਿਸ ਦੇ ਤਿੰਨੋਂ ਵਿੰਗਾਂ – ਈਓਡੀ, ਆਰਥਿਕ ਅਪਰਾਧ ਵਿੰਗ, ਐਂਟੀ ਹਿਊਮਨ ਟਰੈਫਿਕਿੰਗ ਯੂਨਿਟ, ਏਐਚਟੀਯੂ ਅਤੇ ਪੀਓ ਸਟਾਫ – ਨੂੰ ਬੰਦ ਕਰ ਦਿੱਤਾ ਹੈ ਅਤੇ ਇਨ੍ਹਾਂ ਵਿਭਾਗਾਂ ਵਿੱਚ ਤਾਇਨਾਤ 50 ਦੇ ਕਰੀਬ ਮੁਲਾਜ਼ਮਾਂ ਨੂੰ ਥਾਣਿਆਂ ਵਿੱਚ ਤਬਦੀਲ ਕਰ ਦਿੱਤਾ,ਪੁਲਿਸ ਕਮਿਸ਼ਨਰ ਸ਼ਹਿਰ ਵਿੱਚ ਵੱਧ ਰਹੇ ਅਪਰਾਧਾਂ ’ਤੇ ਸ਼ਿਕੰਜਾ ਕੱਸਣਾ ਚਾਹੁੰਦੇ ਹਨ ਅਤੇ ਸ਼ਰਾਰਤੀ ਅਨਸਰਾਂ ਅਤੇ ਅਪਰਾਧੀਆਂ ਨੂੰ ਸਲਾਖਾਂ ਪਿੱਛੇ ਡੱਕਣਾ ਚਾਹੁੰਦੇ ਹਨ ਤਾਂ ਜੋ ਸ਼ਹਿਰ ਨੂੰ ਅਪਰਾਧ ਮੁਕਤ ਬਣਾਇਆ ਜਾ ਸਕੇ। ਉਂਜ ਥਾਣਿਆਂ ਵਿੱਚ ਪਹਿਲਾਂ ਹੀ ਮੁਲਾਜ਼ਮਾਂ ਦੀ ਘਾਟ ਹੈ, ਜਿਸ ਨੂੰ ਦੂਰ ਕਰਨ ਲਈ ਪੁਲੀਸ ਕਮਿਸ਼ਨਰ ਨੇ ਇਹ ਕਦਮ ਚੁੱਕਿਆ ਹੈ।

Share this News