ਸਰਕਾਰੀ ਦਫਤਰਾਂ ‘ਚ 6 ਦਸੰਬਰ ਤੱਕ ਰਹੇਗਾ ਕੰਮ ਠੱਪ!ਦਫਤਰੀ ਕਾਮਿਆ ਨੇ ਵਧਾਈ ਹੜਤਾਲ

4675347
Total views : 5506909

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਜਲੰਧਰ/ਬੀ.ਐਨ.ਈ ਬਿਊਰੋ

ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਤੇਜਿੰਦਰ ਸਿੰਘ ਨੰਗਲ ਨੇ  ਜਾਰੀ ਇਕ ਬਿਆਨ ਵਿਚ  ਕਿਹਾ ਕਿ ਸੂਬਾ ਕਮੇਟੀ ਪੀ.ਐੱਸ.ਐੱਮ.ਐੱਸ.ਯੂ. ਵਲੋਂ ਅੱਜ 28 ਨਵੰਬਰ ਨੂੰ ਆਨਲਾਈਨ ਮੀਟਿੰਗ ਕਰਕੇ ਸਮੂਹ ਜ਼ਿਲ੍ਹਿਆਂ ਦੀ ਲੀਡਰਸ਼ਿਪ ਨਾਲ ਸਲਾਹ ਕਰਨ ਉਪਰੰਤ ਕਲਮਛੋੜ/ਕੰਪਿਊਟਰ ਬੰਦ ਹੜਤਾਲ, ਸਰਕਾਰ ਦੇ ਅੜੀਅਲ ਰਵੱਈਏ ਨੂੰ ਦੇਖਦੇ ਹੋਏ 6 ਦਸੰਬਰ 2023 ਤੱਕ ਵਧਾਉਣ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਅਗਰ ਕੋਈ ਅਧਿਕਾਰੀ ਹੜਤਾਲ ਦੌਰਾਨ ਕੰਮ ਕਰਨ ਲਈ ਜ਼ੋਰ ਪਾਉਂਦਾ ਹੈ ਤਾਂ ਜ਼ਿਲ੍ਹਾ ਕਮੇਟੀ ਨਾਲ ਤੁਰੰਤ ਰਾਬਤਾ ਕਾਇਮ ਕੀਤਾ ਜਾਵੇ।

Share this News