ਤਲਾਕਸ਼ੁਦਾ ਪ੍ਰੇਮਿਕਾ ਦੇ ਵਿਆਹ ਤੋ ਮੁਕੱਰਨ ਤੋ ਬਾਅਦ ਪ੍ਰੇਮੀ ਨੇ ਕੀਤੀ ਖੁਦਕਸ਼ੀ

4728962
Total views : 5596434

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਫਰੀਦਕੋਟ/ਬੀ.ਐਨ.ਈ ਬਿਊਰੋ

 ਫਰੀਦਕੋਟ ‘ਚ ਪ੍ਰੇਮਿਕਾ ਦੇ ਵਿਆਹ ਤੋਂ ਇਨਕਾਰ ਕਰਨ ‘ਤੇ ਪ੍ਰੇਮੀ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਪੁਲਿਸ ਨੇ ਮ੍ਰਿਤਕ ਦੀ ਮਾਂ ਦੀ ਸ਼ਿਕਾਇਤ ਦੇ ਆਧਾਰ ‘ਤੇ ਦੋਸ਼ੀ ਔਰਤ ਖਿਲਾਫ ਮਾਮਲਾ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿਤੀ ਹੈ। ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਮ੍ਰਿਤਕ ਬਲਜਿੰਦਰ ਸਿੰਘ ਦੀ ਮਾਤਾ ਕੁਲਦੀਪ ਕੌਰ ਨੇ ਦੱਸਿਆ ਕਿ ਬਲਜਿੰਦਰ ਸਿੰਘ ਦੀ ਮੁਲਜ਼ਮ ਰਾਜਪਾਲ ਕੌਰ ਨਾਲ ਗੱਲਬਾਤ ਸੀ।ਰਾਜਪਾਲ ਦਾ ਤਿੰਨ ਸਾਲ ਪਹਿਲਾਂ ਵਿਆਹ ਹੋ ਗਿਆ ਸੀ ਪਰ ਹੁਣ ਉਸ ਦਾ ਤਲਾਕ ਹੋ ਚੁੱਕਾ ਹੈ ਅਤੇ ਉਹ ਸਾਡੇ ਲੜਕੇ ਨਾਲ ਵਿਆਹ ਕਰਵਾਉਣਾ ਚਾਹੁੰਦੀ ਸੀ ਪਰ ਅਚਾਨਕ ਰਾਜਪਾਲ ਕੌਰ ਨੇ ਉਨ੍ਹਾਂ ਦੇ ਲੜਕੇ ਨਾਲ ਵਿਆਹ ਕਰਨ ਤੋਂ ਇਨਕਾਰ ਕਰ ਦਿੱਤਾ।

ਜਿਸ ਕਾਰਨ ਬਲਜਿੰਦਰ ਸਿੰਘ ਡਿਪ੍ਰੈਸ਼ਨ ਵਿੱਚ ਚਲਾ ਗਿਆ ਅਤੇ ਚਿੰਤਾ ਮਹਿਸੂਸ ਕਰਨ ਲੱਗਾ। ਇਸੇ ਪ੍ਰੇਸ਼ਾਨੀ ਦੇ ਚੱਲਦਿਆਂ ਬੇਟੇ ਨੇ ਘਰ ‘ਚ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ।ਥਾਣਾ ਸਦਰ ਕੋਟਕਪੂਰਾ ਦੇ ਏਐਸਆਈ ਗੁਰਬਖਸ਼ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਮਾਤਾ ਦੀ ਸ਼ਿਕਾਇਤ ਦੇ ਆਧਾਰ ’ਤੇ ਮੁਲਜ਼ਮ ਔਰਤ ਰਾਜਪਾਲ ਕੌਰ ਖ਼ਿਲਾਫ਼ ਆਈਪੀਸੀ ਦੀ ਧਾਰਾ ਤਹਿਤ ਖ਼ੁਦਕੁਸ਼ੀ ਲਈ ਉਕਸਾਉਣ ਦਾ ਕੇਸ ਦਰਜ ਕਰ ਲਿਆ ਗਿਆ ਹੈ। ਪੁਲਿਸ ਵਲੋਂ ਲਾਸ਼ ਨੂੰ ਕਬਜ਼ੇ ‘ਚ ਲੈ ਲਿਆ ਜਾਵੇਗਾ, ਜਿਸ ਤੋਂ ਬਾਅਦ ਪੋਸਟਮਾਰਟਮ ਕਰਵਾ ਕੇ ਸਸਕਾਰ ਲਈ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਜਾਵੇਗੀ। ਫਿਲਹਾਲ ਦੋਸ਼ੀ ਔਰਤ ਦੀ ਗ੍ਰਿਫਤਾਰੀ ਨਹੀਂ ਹੋਈ ਹੈ।

Share this News