ਜਿਲ੍ਹਾ ਅਤੇ ਸੇਸ਼ਨਜ਼ ਜੱਜ ਵੱਲੋ ਕੇਂਦਰੀ ਜੇਲ੍ਹ ਫਤਾਹਪੁਰ)ਅੰਮ੍ਰਿਤਸਰ ਦਾ ਕੀਤਾ ਦੌਰਾ

4675245
Total views : 5506768

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ /ਉਪਿੰਦਰਜੀਤ ਸਿੰਘ

ਸ੍ਰੀਮਤੀ ਹਰਪ੍ਰੀਤ ਕੌਰ ਰੰਧਾਵਾਮਾਨਯੋਗ ਜਿਲ੍ਹਾ ਅਤੇ ਸੇਸ਼ਨਜਕਮਚੇਅਰਮੈਨਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀਅੰਮ੍ਰਿਤਸਰ ਵੱਲੋ  ਕੇਂਦਰੀ ਜੇਲ੍ਹਅੰਮ੍ਰਿਤਸਰ ਦਾ ਦੌਰਾ ਕੀਤਾ ਗਿਆ। ਇਸ ਦੋਰਾਨ ਸ੍ਰੀ ਰਸ਼ਪਾਲ ਸਿੰਘ ਅਤੇ ਸ਼੍ਰੀ ਅਮਿਤ ਮਲਹਨਚੀਫ ਜੁਡੀਸ਼ਿਅਲ ਮੇਜੀਸਟਰੇਟਅੰਮ੍ਰਿਤਸਰ ਵੀ ਨਾਲ ਸਨ। ਇਸ ਦੇ ਨਾਲ ਹੀ ਕੇਂਦਰੀ ਜੇਲ ਦੇ ਵੱਖ ਵੱਖ ਬੇਰਕਾਂਲੰਗਰ ਘਰਹਸਪਤਾਲ ਆਦਿ ਦਾ ਨਿਰਖਣ ਕੀਤਾ ਗਿਆ। ਇਸ ਮੌਕੇ ਪਰ ਜੇਲ੍ਹ ਸੁਪਰਡੇਂਟ ਸ਼੍ਰੀ ਅਨੁਰਾਗ ਅਜਾਦ ਵੀ ਮੌਜੁਦ ਸਨ ਅਤੇ ਉਹਨਾਂ ਵੱਲੋਂ ਹਰ ਸੰਭਵ ਸਹਿਯੋਗ ਦਿਤਾ ਗਿਆ।

ਇਸ ਤੋਂ ਬਾਅਦ ਉਹਨਾਂ ਵੱਲੋਂ ਹਵਾਲਾਤੀਆਂ ਨਾਲ ਮੁਲਾਕਾਤ ਵੀ ਕੀਤੀ ਗਈ ਅਤੇ ਉਹਨਾਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ ਗਈਆਂ ਅਤੇ ਜੇਲ੍ਹ ਪ੍ਰਬੰਧਕਾ ਨੂੰ ਜਰੁਰੀ ਨਿਰਦੇਸ਼ ਜਾਰੀ ਕੀਤੇ ਗਏ। ਇਸ ਦੇ ਨਾਲ ਹੀ ਉਹਨਾਂ ਹਵਾਲਾਤੀਆਂ ਜੋ ਕਿ ਛੋਟੇ ਕੇਸਾਂ ਵਿੱਚ ਜੇਲ ਅੰਦਰ ਬੰਦ ਹਨ ਅਤੇ ਕੇਸ ਕਾਫੀ ਸਮੇਂ ਤੋਂ ਲੰਭੀਤ ਪਏ ਹਨਉਹਨਾਂ ਨੂੰ ਵੀ ਆਪਣੇ ਕੇਸ ਕੇਂਪ ਕੋਰਟ ਵਿੱਚ ਸੁਣਵਾਈ ਲਈ ਰਖਵਾਉਣ ਲਈ ਜਾਗਰੁਕ ਕੀਤਾ ਅਤੇ ਆਪਣੀਆਂ ਦਰਖਾਸਤਾ ਦੇਣ ਲਈ ਕਿਹਾ ਗਿਆ ਤਾਂ ਜੋ ਅਗਲੀ ਕੇਂਪ ਕੋਰਟ ਵਿੱਚ ਉਹਨਾਂ ਦੇ ਕੇਸ ਸੁਣੇ ਜਾ ਸਕਣ।     

ਇਸ ਦੇ ਨਾਲ ਹੀ ਇਹ ਸੰਦੇਸ਼ ਦਿੱਤਾ ਗਿਆ ਕਿ ਜਿਲ੍ਹਾ ਕਾਨੁੰਨੀ ਸੇਵਾਵਾਂ ਅਥਾਰਟੀ ਵੱਲੋਂ ਸਮੇਂ-ਸਮੇਂ ਸਿਰ ਲੋਕ ਅਦਾਲਤਾ ਦਾ ਆਯੋਜਨ ਵੀ ਕੀਤਾ ਜਾਂਦਾ ਹੈ। ਲੋਕ ਅਦਾਲਤ ਵਿੱਚ ਦੋਵਾਂ ਧਿਰਾਂ ਦਾ ਰਾਜੀਨਾਮੇ ਤਹਿਤ ਫੈਸਲਾ ਕਰਵਾਇਆ ਜਾਂਦਾ ਹੈ। ਲੋਕ ਅਦਾਲਤਾਂ ਰਾਹੀਂ ਸਸਤਾ ਤੇ ਛੇਤੀ ਇਨਸਾਫ ਮਿਲਦਾ ਹੈ। ਲੋਕ ਅਦਾਲਤਾਂ ਦੇ ਫੈਸਲੇ ਦੀ ਕੋਈ ਅਪੀਲ ਨਹੀ ਹੁੰਦੀ। ਦੋਹਾਂ ਧਿਰਾਂ ਵਿੱਚ ਪਿਆਰ ਵੱਧਦਾ ਹੈ।

ਜਿਲ੍ਹਾ ਕਾਨੁੰਨੀ ਸੇਵਾਵਾਂ ਅਥਾਰਟੀ ਵੱਲੋਂ ਔਰਤਾਂਬੱਚਿਆਹਵਾਲਾਤੀਆਂਕੈਦੀਆਂ ਅਤੇ ਹਰੇਕ ਉਹ ਵਿਅਕਤੀ ਜਿਸਦੀ ਸਲਾਨਾ ਆਮਦਨ 3 ਲੱਖ ਤੋਂ ਘੱਟ ਹੋਵੇ ਆਦਿ ਨੂੰ ਮੁਫਤ ਕਾਨੁੰਨੀ ਸੇਵਾਵਾਂ ਵੀ ਪ੍ਰਦਾਨ ਕੀਤੀਆ ਜਾਂਦੀਆ ਹਨਜਿਵੇਂ ਅਦਾਲਤਾਂ ਵਿੱਚ ਵਕੀਲ ਦੀਆਂ ਮੁਫਤ ਸੇਵਾਵਾਂਕਾਨੁੰਨੀ ਸਲਾਹ ਮਸ਼ਵਰਾਅਦਾਲਤੀ ਖਰਚੇ ਦੀ ਅਦਾਇਗੀ ਆਦਿ। ਉਕਤ ਸੇਵਾਵਾਂ ਜਿਲ੍ਹਾ ਕਾਨੁੰਨੀ ਸੇਵਾਵਾਂ ਵੱਲੋਂ ਮੁਫ਼ਤ ਪ੍ਰਦਾਨ ਕੀਤੀਆਂ ਜਾਂਦੀਆਂ ਹਨ।

Share this News