Total views : 5514449
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਚਵਿੰਡਾ ਦੇਵੀ/ਵਿੱਕੀ ਭੰਡਾਰੀ
ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋ ਅਯੋਜਿਤ ਸਲਾਨਾ ਅੰਤਰ ਕਾਲਜ ਮੁਕਾਬਲਿਆਂ ਵਿੱਚ ਖਾਲਸਾ ਕਾਲਜ ਚਵਿੰਡਾ ਦੇਵੀ ਦੇ ਵਿਦਿਆਰਥੀਆਂ ਨੇ ਡੀਕੈਥਲੋਨ ਅਤੇ ਅਥਲੈਟਿਕਸ ਦੇ ਵੱਖ ਵੱਖ ਮੁਕਾਬਲਿਆਂ ਵਿੱਚ ਭਾਗ ਲਿਆ। ਜਿਸ ਵਿੱਚ ਕਾਲਜ ਦੇ ਬੀ ਏ ਸਮੈਸਟਰ ਪਹਿਲੇ ਦੇ ਵਿਦਿਆਰਥੀ ਹੁਸਨਪ੍ਰੀਤ ਸਿੰਘ ਨੇ ਡੀਕੈਥਲੈਨ ਦੀਆਂ ਵੱਖ ਵੱਖ ਪ੍ਰਤੀਯੋਗਤਾਵਾਂ ਵਿੱਚ ਤਗਮੇ ਹਾਸਿਲ ਕਰਕੇ ਸੰਸਥਾ ਦਾ ਨਾਮ ਰੋਸ਼ਨ ਕੀਤਾ।
ਹੁਸਨਪ੍ਰੀਤ ਸਿੰਘ ਨੇ ਤਗਮੇ ਲੈ ਕਿ ਕਾਲਜ ਦਾ ਨਾਮ ਕੀਤਾ ਰੌਸ਼ਨ
ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਗੁਰਦੇਵ ਸਿੰਘ ਨੇ ਕਿਹਾ ਕਿ ਸੰਸਥਾ ਵੱਲੋ ਇਹ ਯਤਨ ਕੀਤੇ ਜਾ ਰਹੇ ਹਨ ਕਿ ਵਿੱਦਿਆ ਦੇ ਨਾਲ ਨਾਲ ਵਿਦਿਆਰਥੀਆ ਨੂੰ ਖੇਡਾਂ ਪ੍ਰਤੀ ਵੀ ਉਤਸ਼ਾਹਿਤ ਕੀਤਾ ਜਾ ਸਕੇ। ਉਨਾਂ ਦੱਸਿਆ ਕਿ ਆਉਣ ਵਾਲੇ ਸਮੇ ਵਿੱਚ ਹੋਰ ਵੀ ਖੇਡ ਗਤੀਵਿਧੀਆ ਕਾਲਜ ਵਿੱਚ ਜਲਦ ਸ਼ੁਰੂ ਕੀਤੀਆ ਜਾਣਗੀਆਂ। ਇਸ ਮੌਕੇ ਪ੍ਰੋ ਮਨਪ੍ਰੀਤ ਕੌਰ ਨੇ ਆਪਣੀ ਮੈਨਜਮੈਂਟ ਕਾਲਜ ਦੇ ਪ੍ਰਿੰਸੀਪਲ ਦਾ ਧੰਨਵਾਦ ਕੀਤਾ ਜਿੰਨਾਂ ਦੇ ਸਹਿਯੋਗ ਸਦਕਾ ਵੱਖ ਵੱਖ ਖਿਡਾਰੀਆਂ ਨੇ ਅੰਡਰ ਕਾਲਜ ਟੂਰਨਾਮੈਂਟ ਵਿੱਚ ਭਾਗ ਲਿਆ ਅਤੇ ਵੱਖ ਵੱਖ ਪ੍ਰਤੀਯੋਗਤਾਵਾਂ ਵਿੱਚ ਭਾਗ ਲੈ ਕਿ ਤਗਮੇ ਸੰਸਥਾ ਦੇ ਨਾਮ ਕੀਤੇ।