Total views : 5514421
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ /ਉਪਿੰਦਰਜੀਤ ਸਿੰਘ
ਮੱਧ ਪ੍ਰਦੇਸ਼, ਰਾਜਸਥਾਨ ਅਤੇ ਛੱਤੀਸਗੜ੍ਹ ਵਿਧਾਨ ਸਭਾ ਚੋਣਾਂ ਵਿੱਚ ਲੋਕਾਂ ਨੇ ਭਾਜਪਾ ਨੂੰ ਵੱਡੀ ਜਿੱਤ ਦਿਵਾ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਦੀਆਂ ਨੀਤੀਆਂ ਵਿੱਚ ਭਰੋਸਾ ਪ੍ਰਗਟਾਇਆ ਹੈ, ਉੱਥੇ ਹੀ ਪੰਜਾਬ ਭਾਜਪਾ ਦੀਆਂ ਜ਼ਿੰਮੇਵਾਰੀਆਂ ਵੀ ਵਧ ਗਈਆਂ ਹਨ। ਪੰਜਾਬ ਦੇ ਲੋਕ ਭਾਜਪਾ ਨੂੰ ਪੰਜਾਬ ਵਿੱਚ ਵੀ ਵੱਡੀ ਭੂਮਿਕਾ ਨਿਭਾਉਂਦੇ ਦੇਖਣਾ ਚਾਹੁੰਦੇ ਹਨ। ਪੰਜਾਬ ਭਾਜਪਾ ਲੋਕਾਂ ਦੀ ਭਲਾਈ ਲਈ ਆਪਣੀ ਅਣਥੱਕ ਮਿਹਨਤ ਨੂੰ ਹੋਰ ਤੇਜ਼ ਕਰੇਗੀ ਅਤੇ ਯਕੀਨਨ ਪੰਜਾਬ ਦੀਆਂ ਆਉਣ ਵਾਲੀਆਂ ਸਥਾਨਕ ਅਤੇ ਲੋਕ ਸਭਾ ਚੋਣਾਂ ਵਿੱਚ ਨਤੀਜੇ ਭਾਜਪਾ ਦੇ ਹੱਕ ਵਿੱਚ ਆਉਣਗੇ।
ਭਾਜਪਾ ਨੂੰ ਜਿਤਵਾ ਕੇ ਲੋਕਾਂ ਨੇ ਸੰਕੇਤ ਦਿੱਤਾ ਕਿ ਭਾਰਤੀ ਰਾਜਨੀਤੀ ਵਿੱਚ ਸਮਾਜ ਨੂੰ ਵੰਡਣ ਵਾਲਿਆਂ ਲਈ ਕੋਈ ਥਾਂ ਨਹੀਂ: ਟਿੱਕਾ, ਰੰਧਾਵਾ ਤੇ ਸਰਚਾਂਦ
ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਭਾਜਪਾ ਦੇ ਮੀਡੀਆ ਬੁਲਾਰੇ ਪ੍ਰੋ. ਸਰਚਾਂਦ ਸਿੰਘ ਖਿਆਲਾ, ਸਾਬਕਾ ਚੇਅਰਮੈਨ ਗੁਰਪ੍ਰਤਾਪ ਸਿੰਘ ਟਿੱਕਾ ਅਤੇ ਸਾਬਕਾ ਸੀਨੀਅਰ ਡਿਪਟੀ ਮੇਅਰ ਅਜੈ ਬੀਰਪਾਲ ਸਿੰਘ ਰੰਧਾਵਾ ਨੇ ਕਿਹਾ ਕਿ ਕੇਜਰੀਵਾਲ ਦੀ ਆਮ ਆਦਮੀ ਪਾਰਟੀ ਕਿਸੇ ਸੂਬੇ ਵਿੱਚ ਖਾਤਾ ਵੀ ਨਹੀਂ ਖੋਲ੍ਹ ਸਕੀ। ਪੰਜਾਬ ਦੇ ਖ਼ਜ਼ਾਨੇ ’ਚੋਂ ਕਰੋੜਾਂ ਰੁਪਏ ਦੇ ਝੂਠੇ ਇਸ਼ਤਿਹਾਰਾਂ ਅਤੇ ਜਹਾਜ਼ਾਂ ’ਚ ਬਾਲਿਆ ਤੇਲ ਦਾ ਵੀ ਕੇਜਰੀਵਾਲ ਨੂੰ ਕੋਈ ਫ਼ਾਇਦਾ ਨਹੀਂ ਹੋਇਆ। ਭਾਜਪਾ ਆਗੂਆਂ ਨੇ ਕਿਹਾ ਕਿ ਇਨ੍ਹਾਂ ਚੋਣ ਨਤੀਜਿਆਂ ਨੇ ਸਮਾਜ ਨੂੰ ਵੰਡਣ ਅਤੇ ਜਾਤੀਵਾਦ ‘ਤੇ ਰਾਜਨੀਤੀ ਕਰਨ ਵਾਲਿਆਂ ਨੂੰ ਨਕਾਰ ਦਿੱਤਾ ਹੈ ਅਤੇ ਸੰਕੇਤ ਦਿੱਤਾ ਹੈ ਕਿ ਭਾਰਤੀ ਰਾਜਨੀਤੀ ਵਿੱਚ ਸਮਾਜ ਨੂੰ ਵੰਡਣ ਵਾਲਿਆਂ ਲਈ ਕੋਈ ਥਾਂ ਨਹੀਂ ਹੈ। ਅਜਿਹੀ ਰਚਨਾਤਮਿਕ ਸੋਚ ਲਈ ਭਾਰਤ ਦੇ ਵੋਟਰ ਵਧਾਈ ਦੇ ਹੱਕਦਾਰ ਹਨ। ਉਨ੍ਹਾਂ ਕਿਹਾ ਕਿ ਭਾਜਪਾ ਦੀ ਇਸ ਇਤਿਹਾਸਕ ਜਿੱਤ ਦਾ ਸਿਹਰਾ ਪ੍ਰਧਾਨ ਮੰਤਰੀ ਮੋਦੀ ਦੀਆਂ ਸਪਸ਼ਟ ਨੀਤੀਆਂ ਨੂੰ ਜਾਂਦਾ ਹੈ। ਮੋਦੀ ਦੀ ਗਾਰੰਟੀ ‘ਤੇ ਸਾਰਿਆਂ ਨੂੰ ਭਰੋਸਾ ਹੈ।
ਉਨ੍ਹਾਂ ਕਿਹਾ ਕਿ ਭਾਜਪਾ ਦੇ ਵਿਰੋਧੀ ਸਨਾਤਨ ਧਰਮ ਵਿਰੁੱਧ ਬੋਲਦੇ ਰਹੇ ਪਰ ਕਾਂਗਰਸ ਦਾ ਰਾਜਕੁਮਾਰ ਰਾਹੁਲ ਗਾਂਧੀ ਚੁੱਪ ਰਹੇ। ਕਾਂਗਰਸ ਜਾਤ-ਪਾਤ ਦੀ ਰਾਜਨੀਤੀ ਕਰਕੇ ਵੰਸ਼ਵਾਦ ਦੀ ਰਾਜਨੀਤੀ ਨੂੰ ਬਚਾਉਣਾ ਚਾਹੁੰਦੀ ਸੀ, ਪਰ ਮੂੰਹ ਦੀ ਖਾਣੀ ਪਈ। ਕਾਂਗਰਸ ਅਤੇ ਕੇਜਰੀਵਾਲ ਨੇ ਜਾਤ ਦੇ ਆਧਾਰ ‘ਤੇ ਸਮਾਜ ਨੂੰ ਵੰਡਣ ਲਈ ਕਈ ਹੱਥਕੰਡੇ ਅਪਣਾਏ ਹਨ ਪਰ ਵੋਟਰ ਬਹੁਤ ਜਾਗਰੂਕ ਹੋ ਗਏ ਹਨ ਅਤੇ ਉਨ੍ਹਾਂ ਨੇ ਰਾਸ਼ਟਰ ਹਿਤ ਵਿਚ ਵੋਟ ਪਾ ਕੇ ਪ੍ਰਧਾਨ ਮੰਤਰੀ ਮੋਦੀ ਦਾ ਵਿਰੋਧ ਕਰਨ ਵਾਲਿਆਂ ਨੂੰ ਮੂੰਹ ਤੋੜਵਾਂ ਜਵਾਬ ਦੇ ਕੇ ਆਪਣੀ ਤਾਕਤ ਦਿਖਾਈ ਹੈ। ਕਾਂਗਰਸ ਅਤੇ ਕੇਜਰੀਵਾਲ ਭ੍ਰਿਸ਼ਟਾਚਾਰ ਦੇ ਪ੍ਰਤੀਕ ਬਣ ਚੁੱਕੇ ਹਨ।
ਕੈਪਸ਼ਨ : ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਪੰਜਾਬ ਭਾਜਪਾ ਦੇ ਮੀਡੀਆ ਬੁਲਾਰੇ ਪ੍ਰੋ. ਸਰਚਾਂਦ ਸਿੰਘ ਖਿਆਲਾ, ਸਾਬਕਾ ਚੇਅਰਮੈਨ ਗੁਰਪ੍ਰਤਾਪ ਸਿੰਘ ਟਿੱਕਾ, ਸਾਬਕਾ ਸੀਨੀਅਰ ਡਿਪਟੀ ਮੇਅਰ ਅਜੈ ਬੀਰਪਾਲ ਸਿੰਘ ਰੰਧਾਵਾ ਤੇ ਹੋਰ।