ਢੇਡ ਕਰੋੜ ਰੁਪਏ ਦਾ ਗਬਨ ਕਰਨ ਦੇ ਮਾਮਲੇ ‘ਚ ਬੀ.ਪੀ.ਈ.ਓ ਸਮੇਤ 12 ਵਿਆਕਤੀਆਂ ਵਿਰੁੱਧ ਪੁਲਿਸ ਨੇ ਡੀ.ਈ.ਓ ਦੀ ਸਕਾਇਤ ‘ਤੇ ਕੀਤਾ ਕੇਸ ਦਰਜ

4679915
Total views : 5514421

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਫਿਰੋਜਪੁਰ/ਬਾਰਡਰ ਨਿਊਜ ਸਰਵਿਸ

ਫ਼ਿਰੋਜ਼ਪੁਰ ‘ਚ ਸਰਕਾਰੀ ਸਕੂਲਾਂ ਦੀ 1 ਕਰੋੜ 51 ਲੱਖ ਰੁਪਏ ਦੀ ਗਰਾਂਟ ਦੇ ਗਬਨ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਗੁਰੂਹਰਸਹਾਏ ਪੁਲਿਸ ਨੇ ਗੁਰੂਹਰਸਹਾਏ ਦੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਸਮੇਤ 12 ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਲੇਖਾ ਵਿਭਾਗ ਦਾ ਇੱਕ ਕਲਰਕ ਆਪਣੇ ਰਿਸ਼ਤੇਦਾਰਾਂ ਦੇ ਖਾਤਿਆਂ ਵਿੱਚ ਪੈਸੇ ਜਮ੍ਹਾ ਕਰਦਾ ਸੀ।

ਸਰਕਾਰੀ ਸਕੂਲਾਂ ਲਈ ਆਈ ਗ੍ਰਾਂਟ ਲੇਖਾ ਕਲਰਕ ਸਕੂਲਾਂ ‘ਚ ਭੇਜਣ ਦੀ ਥਾਂ ਭੇਜਦਾ ਸੀ ਆਪਣੇ ਰਿਸ਼ਤੇਦਾਰਾਂ ਦੇ ਖਾਤਿਆ ‘ਚ

What is an FIR?

ਪੁਲਿਸ ਮੁਤਾਬਕ ਪੰਜਾਬ ਸਰਕਾਰ ਨੇ ਗੁਰੂਹਰਸਹਾਏ ਬਲਾਕ ਦੇ ਸਰਕਾਰੀ ਸਕੂਲਾਂ ਦੇ ਵਿਕਾਸ ਲਈ 1 ਕਰੋੜ 51 ਲੱਖ ਰੁਪਏ ਦੀ ਗਰਾਂਟ ਭੇਜੀ ਸੀ। ਸਿੱਖਿਆ ਵਿਭਾਗ ਦੇ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਲੇਖਾ ਵਿਭਾਗ ਦੇ ਕਰਮਚਾਰੀ ਸਕੂਲਾਂ ਨੂੰ ਗ੍ਰਾਂਟਾਂ ਭੇਜਣ ਦੀ ਬਜਾਏ ਆਪਣੇ ਰਿਸ਼ਤੇਦਾਰਾਂ ਦੇ ਖਾਤਿਆਂ ਵਿੱਚ ਪੈਸੇ ਜਮ੍ਹਾਂ ਕਰਵਾ ਦਿੰਦੇ ਸਨ।ਸਕੂਲਾਂ ਵਿੱਚ ਗਰਾਂਟਾਂ ਨਹੀਂ ਵੰਡੀਆਂ ਗਈਆਂ ਅਤੇ ਅਜਿਹਾ ਕਰਕੇ 1 ਕਰੋੜ 51 ਲੱਖ ਰੁਪਏ ਦਾ ਗਬਨ ਕੀਤਾ ਗਿਆ। ਪਹਿਲਾਂ ਸਿੱਖਿਆ ਵਿਭਾਗ ਨੇ ਇਸ ਮਾਮਲੇ ਵਿੱਚ ਵਿਭਾਗੀ ਕਾਰਵਾਈ ਕੀਤੀ, ਜਿਸ ਤੋਂ ਬਾਅਦ ਮਾਮਲਾ ਪੁਲਿਸ ਨੂੰ ਸੌਂਪ ਦਿੱਤਾ ਗਿਆ। ਜ਼ਿਲ੍ਹਾ ਸਿੱਖਿਆ ਅਫ਼ਸਰ ਸਤੀਸ਼ ਕੁਮਾਰ ਦੀ ਸ਼ਿਕਾਇਤ ’ਤੇ ਥਾਣਾ ਗੁਰੂਹਰਸਹਾਏ ਪੁਲਿਸ ਨੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਗੁਰਮੀਤ ਸਿੰਘ, ਲੇਖਾ ਵਿਭਾਗ ਦੇ ਕਲਰਕ ਚਰਨਜੀਤ ਸਿੰਘ, ਮਹਿੰਦਰ ਸਿੰਘ, ਰਾਕੇਸ਼ ਕੁਮਾਰ ਵਾਸੀ ਕੋਟਲੀ ਰੋਡ ਮੁਕਤਸਰ ਸਮੇਤ 12 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ।

 

Share this News