Total views : 5514415
Total views : 5514415
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਉਪਿੰਦਰਜੀਤ ਸਿੰਘ
ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੀਆਂ ਹਦਾਇਤਾਂ ਅਨੁਸਾਰ ਏਡੀਸੀਪੀ ਟ੍ਰੈਫਿਕ ਅਮਨਦੀਪ ਕੌਰ ਵੱਲੋਂ ਸਮੇਤ ਟ੍ਰੈਫਿਕ ਜ਼ੋਨ ਇੰਚਾਰਜ ਅਤੇ ਕਾਰਪੋਰੇਸ਼ਨ ਦੀਆਂ ਟੀਮਾਂ ਨੂੰ ਨਾਲ ਲੈ ਕੇ ਵਿਸ਼ੇਸ਼ ਮੁਹਿੰਮ ਚਲਾਈ ਗਈ।
ਇਸ ਮੁਹਿੰਮ ਤਹਿਤ ਲਿਬਰਟੀ ਮਾਰਕੀਟ ਰੇਲਵੇ ਸਟੇਸ਼ਨ, ਪੁਤਲੀਘਰ ਬਾਜ਼ਾਰ ਅਤੇ ਛੇਹਰਟਾ ਬਾਜ਼ਾਰ ਵਿਖੇ ਰੇਹੜੀ ਫੜੀ ਵਾਲਿਆਂ ਅਤੇ ਦੁਕਾਨਦਾਰਾਂ ਵੱਲੋਂ ਕੀਤੀਆਂ ਗਈਆਂ ਨਾਜਾਇਜ਼ ਇਨਕਰੋਚਮੈਂਟਾਂ ਹਟਾਈਆਂ ਗਈਆਂ। ਏਡੀਸੀਪੀ ਟ੍ਰੈਫਿਕ ਅਮਨਦੀਪ ਕੌਰ ਨੇ ਦੁਕਾਨਦਾਰਾਂ ਨੂੰ ਹਦਾਇਤ ਕੀਤੀ ਕਿ ਉਹ ਆਪਣਾ ਸਾਮਾਨ ਸੜਕਾਂ ‘ਤੇ ਨਾ ਲਾਉਣ। ਆਮ ਪਬਲਿਕ ਨੂੰ ਅਪੀਲ ਕੀਤੀ ਗਈ ਕਿ ਉਹ ਆਪਣੇ ਵ੍ਹੀਕਲ ਸੜਕਾਂ ‘ਤੇ ਨਾ ਲਾਉਣ, ਵ੍ਹੀਕਲ ਯੋਗ ਪਾਰਕਿੰਗ ਵਾਲੀ ਜਗ੍ਹਾ ‘ਤੇ ਹੀ ਖੜ੍ਹੇ ਕੀਤੇ ਜਾਣ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਤਾਂ ਜੋ ਟ੍ਰੈਫਿਕ ਆਵਾਜਾਈ ਵਿੱਚ ਕੋਈ ਵਿਘਨ ਨਾ ਪਵੇ।