Total views : 5514415
Total views : 5514415
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਰਣਜੀਤ ਸਿੰਘ ਰਾਣਾਨੇਸ਼ਟਾ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋੰ ਪੰਥਕ ਲੇਖਕ ਤੇ ਪੱਤਰਕਾਰ ਸ. ਤਲਵਿੰਦਰ ਸਿੰਘ ਬੁੱਟਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਜੀ ਦਾ ਮੀਡੀਆ ਸਲਾਹਕਾਰ ਨਿਯੁਕਤ ਕੀਤਾ ਗਿਆ ਹੈ। ਸ. ਬੁੱਟਰ ਨੂੰ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਭਾਈ ਗੁਰਬਖਸ਼ ਸਿੰਘ ਖਾਲਸਾ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਨੇ ਅਹੁਦੇ ‘ਤੇ ਬਿਠਾਇਆ।
ਉਹ ਭਵਿੱਖ ਅੰਦਰ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਸਬੰਧਿਤ ਸਮੁੱਚੇ ਮੀਡੀਆ ਪ੍ਰਬੰਧਾਂ ਨੂੰ ਵੇਖਣਗੇ।ਇਹ ਨਿਯੁਕਤੀ ਸਮੇਂ ਦੀਆਂ ਲੋੜੀਂਦੀਆਂ ਮੀਡੀਆ ਜਰੂਰਤਾਂ ਨੂੰ ਵੇਖਦਿਆਂ ਕੀਤੀ ਗਈ ਹੈ।ਦੱਸਣਯੋਗ ਹੈ ਕਿ ਸ. ਤਲਵਿੰਦਰ ਸਿੰਘ ਬੁੱਟਰ ਪਿਛਲੇ ਦੋ ਦਹਾਕਿਆਂ ਤੋਂ ਪੰਜਾਬੀ ਪੱਤਰਕਾਰੀ ਨਾਲ ਜੁੜੇ ਹੋਏ ਹਨ ਅਤੇ ਉਹ ਸਿੱਖਾਂ ਦੇ ਧਾਰਮਿਕ ਤੇ ਪੰਥਕ ਮਾਮਲਿਆਂ ‘ਤੇ ਨਿਰੰਤਰ ਲਿਖਦੇ ਆ ਰਹੇ ਹਨ।