Total views : 5514415
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅਟਾਰੀ/ਰਣਜੀਤ ਸਿੰਘ ਰਾਣਾਨੇਸ਼ਟਾ
ਨਜਦੀਕੀ ਪਿੰਡ ਬੋਪਾਰਾਏ ਵਿਖੇ ਇਕ ਔਰਤ ਵਲੋ ਆਪਣੇ ਦਿਉਰ ਨਾਲ ਮਿਲਕੇ ਪਤੀ ਦਾ ਕਤਲ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਜਿਸ ਸਬੰਧੀ ਪ੍ਰਾਪਤ ਜਾਣਕਾਰੀ ਅਨੁਸਾਰ ਔਰਤ ਦੇ ਆਪਣੇ ਦਿਓਰ ਨਾਲ ਨਾਜਾਇਜ਼ ਸਬੰਧ ਸਨ, ਜਿਸ ਦੇ ਚੱਲਦਿਆਂ ਉਹ ਆਪਣੇ ਪਤੀ ਨੂੰ ਰਸਤੇ ਤੋਂ ਹਟਾਉਣਾ ਚਾਹੁੰਦੀ ਸੀ। ਇਸ ਨੂੰ ਲੈ ਕੇ ਦੋਵਾਂ ਨੇ ਉਸ ਦਾ ਕਤਲ ਕਰਨ ਦੀ ਯੋਜਨਾ ਬਣਾਈ ਅਤੇ ਐਤਵਾਰ ਦੀ ਰਾਤ ਡੇਢ ਵਜੇ ਦੇ ਲਗਪਗ ਤੇਜ਼ਧਾਰ ਹਥਿਆਰਾਂ ਨਾਲ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਘਟਨਾ ਦੀ ਜਾਣਕਾਰੀ ਪੁਲਿਸ ਨੂੰ ਜਿਵੇਂ ਹੀ ਮਿਲੀ ਤਾਂ ਡੀਐੱਸਪੀ ਅਟਾਰੀ ਗੁਰਿੰਦਰ ਪਾਲ ਸਿੰਘ ਨਾਗਰਾ ਤੇ ਥਾਣਾ ਲੋਪੋਕੇ ਦੇ ਇੰਚਾਰਜ ਯਾਦਵਿੰਦਰ ਸਿੰਘ ਮੌਕੇ ’ਤੇ ਪੁੱਜੇ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ। ਪੁਲਿਸ ਨੇ ਦੋਵਾਂ ਹੀ ਮੁਲਜ਼ਮਾਂ ਨੂੰ ਗਿ੍ਫ਼ਤਾਰ ਕਰ ਲਿਆ। ਮੁਲਜ਼ਮਾਂ ਦੇ ਕਬਜ਼ੇ ’ਚੋਂ ਤੇਜ਼ਧਾਰ ਹਥਿਆਰਾਂ ਵੀ ਬਰਾਮਦ ਕਰ ਲਿਆ ਗਿਆ ਹੈ। ਦੋਵਾਂ ਨੂੰ ਹਾਲੇ ਅਦਾਲਤ ਵਿਚ ਪੇਸ਼ ਕੀਤਾ ਜਾਣਾ ਹੈ ਜਿਸ ਉਪਰੰਤ ਉਨ੍ਹਾਂ ਦਾ ਰਿਮਾਂਡ ਲੈ ਕੇ ਪੁਲਿਸ ਪੁੱਛਗਿੱਛ ਕਰੇਗੀ। ਪੁਲਿਸ ਨੇ ਮਿ੍ਤਕ ਦੀ ਭੈਣ ਦੀ ਸ਼ਿਕਾਇਤ ’ਤੇ ਦੋਵਾਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਮਿ੍ਤਕ ਦੀ ਪਛਾਣ ਸਵਿੰਦਰ ਸਿੰਘ (32) ਵਾਸੀ ਬੋਪਾਰਾਏ ਖੁਰਦ ਵਜੋਂ ਹੋਈ ਹੈ। ਪੁਲਿਸ ਚੌਕੀ ਰਾਮਤੀਰਥ ਦੇ ਇੰਚਾਰਜ ਏਐੱਸਆਈ ਜੋਗਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਸਵਿੰਦਰ ਸਿੰਘ ਵਾਸੀ ਬੋਪਾਰਾਏ ਖੁਰਦ ਦਾ ਕਿਸੇ ਨੇ ਕਤਲ ਕਰ ਦਿੱਤਾ ਹੈ। ਪੁਲਿਸ ਟੀਮਾਂ ਮੌਕੇ ’ਤੇ ਪਹੁੰਚੀਆਂ ਤਾਂ ਦੇਖਿਆ ਕਿ ਸਵਿੰਦਰ ਸਿੰਘ ਦੀ ਲਾਸ਼ ਬੈੱਡ ’ਤੇ ਪਈ ਹੋਈ ਸੀ। ਉਸ ਦੇ ਸਿਰ ’ਤੇ ਤੇਜ਼ਧਾਰ ਹਥਿਆਰਾਂ ਦੇ ਨਿਸ਼ਾਨ ਸਨ ਅਤੇ ਲਾਸ਼ ਖੂਨ ਨਾਲ ਲੱਥਪੱਥ ਪਈ ਸੀ। ਇਸੇ ਦੌਰਾਨ ਫੋਰੈਂਸਿਕ ਟੀਮਾਂ ਨੂੰ ਬੁਲਾਇਆ ਗਿਆ ਅਤੇ ਤਕਨੀਕੀ ਤਰੀਕੇ ਨਾਲ ਜਾਂਚ ਕੀਤੀ ਗਈ ਜਿਸ ਉਪਰੰਤ ਗੱਲ ਸਾਹਮਣੇ ਆਈ ਕਿ ਮਿ੍ਤਕ ਸਵਿੰਦਰ ਸਿੰਘ ਦੇ ਛੋਟੇ ਭਰਾ ਜੰਗਾ ਸਿੰਘ ਦੀ ਪਤਨੀ ਮਨਪ੍ਰੀਤ ਕੌਰ ਦੀ ਲਗਪਗ ਤਿੰਨ ਸਾਲ ਪਹਿਲਾਂ ਮੌਤ ਹੋ ਗਈ ਸੀ ਜਿਸ ਦੇ ਦੋ ਛੋਟੇ ਬੱਚੇ ਹਨ ਅਤੇ ਮਿ੍ਤਕ ਸਵਿੰਦਰ ਸਿੰਘ ਦੇ ਵੀ ਦੋ ਛੋਟੇ ਬੱਚੇ ਹਨ ਜਿਨ੍ਹਾਂ ਦੀ ਉਮਰ 8-10 ਸਾਲ ਹੈ।
ਜੰਗਾ ਸਿੰਘ ਦੇ ਆਪਣੇ ਵੱਡੇ ਭਰਾ ਸਵਿੰਦਰ ਸਿੰਘ ਦੀ ਪਤਨੀ ਲਖਵਿੰਦਰ ਕੌਰ ਨਾਲ ਨਾਜਾਇਜ਼ ਸਬੰਧ ਬਣ ਗਏ। ਇਸ ਬਾਰੇ ਸਵਿੰਦਰ ਸਿੰਘ ਨੂੰ ਪਤਾ ਲੱਗ ਚੁੱਕਾ ਸੀ।ਜਿਸ ਨੂੰ ਦੋਵੇ ਦੋਸ਼ੀ ਆਪਣੇ ਰਸਤੇ ਵਿੱਚ ਰੋੜਾ ਸਮਝ ਰਹੇ ਸਨ। ਜਿਸ ਕਰਕੇ ਉਨਾਂ ਨੇ ਉਸ ਨੂੰ ਆਪਣੇ ਰਸਤੇ ਵਿੱਚੋ ਹਟਾਉਣ ਲਈ ਐਤਵਾਰ ਦੀ ਰਾਤ ਡੇਢ ਵਜੇ ਦੇ ਲਗਪਗ ਜੰਗਾ ਸਿੰਘ ਨੇ ਆਪਣੀ ਭਰਜਾਈ ਲਖਵਿੰਦਰ ਕੌਰ ਨਾਲ ਮਿਲ ਕੇ ਸਵਿੰਦਰ ਸਿੰਘ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ।