Total views : 5514415
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਤਰਨਤਾਰਨ/ਜਸਬੀਰ ਲੱਡੂ,ਲਾਲੀ ਕੈਰੋ
ਸੂਬੇ ਨੂੰ ਵਿਦਿਆ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਦੇ ਸੰਕਲਪ ਨੂੰ ਧਿਆਨ ਵਿੱਚ ਰੱਖਦੇ ਹੋਏ ਭਗਵੰਤ ਸਿੰਘ ਮਾਨ,ਮੁੱਖ ਮੰਤਰੀ ਪੰਜਾਬ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਪਿਛਲੇ ਦਿਨੀਂ ਮਿਸ਼ਨ 100 ਪ੍ਰਤੀਸ਼ਤ ਲਾਂਚ ਕੀਤਾ ਗਿਆ ਜਿਸ ਦਾ ਟੀਚਾ ਹਰ ਵਿਦਿਆਰਥੀ ਤੇ ਫੋਕਸ ਕਰਦੇ ਹੋਏ ਸਰਕਾਰੀ ਸਕੂਲਾਂ ਦੇ ਨਤੀਜੇ 100 ਪ੍ਰਤੀਸ਼ਤ ਲਿਆਉਣ ਲਈ ਮਿਹਨਤ ਕਰਨੀ ਹੈ ਇਸ ਤੋਂ ਇਲਾਵਾ ਸਕੂਲਾਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਜਿੱਥੇ ਲੋੜ ਅਨੁਸਾਰ ਗਰਾਂਟਾ ਵੰਡੀਆਂ ਜਾ ਰਹੀਆਂ ਹਨ ਉੱਥੇ ਸਰਕਾਰੀ ਸਕੂਲਾਂ ਦੀ ਦਿੱਖ ਸੰਵਾਰਨ ਲਈ ਵਿਸ਼ੇਸ਼ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ।
ਇਸ ਸਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ (ਐ/ਸੈ) ਸ. ਕਵਲਜੀਤ ਸਿੰਘ ਧੰਜੂ ਵੱਲੋਂ ਜ਼ਿਲ੍ਹੇ ਦੇ ਸਮੁੱਚੇ ਸਕੂਲ ਮੁਖੀਆਂ ਨਾਲ ਮਿਸ਼ਨ 100 ਪ੍ਰਤੀਸ਼ਤ ਲਾਂਚ ਅਤੇ 15 ਦਸੰਬਰ ਤੱਕ ਚੱਲਣ ਵਾਲੀ ਵਿਸ਼ੇਸ਼ ਸਫ਼ਾਈ ਮੁਹਿੰਮ ਸਬੰਧੀ ਮੀਟਿੰਗਾਂ ਦਾ ਲੜੀਵਾਰ ਦੌਰ ਸ਼ੁਰੂ ਕੀਤਾ ਗਿਆ ਹੈ ਜਿਸਦੇ ਤਹਿਤ ਅੱਜ ਦੀ ਮੀਟਿੰਗ ਵਿੱਚ ਬਲਾਕ ਨੋਡਲ ਅਫ਼ਸਰ ਅਤੇ ਜ਼ਿਲ੍ਹੇ ਦੇ ਪ੍ਰਿੰਸੀਪਲਾਂ ਤੋਂ ਇਲਾਵਾ ਹੈੱਡਮਾਸਟਰ ਅਤੇ ਸਕੂਲ ਇੰਚਾਰਜਾਂ ਨੇ ਸ਼ਮੂਲੀਅਤ ਕੀਤੀ।
ਉਨ੍ਹਾਂ ਜ਼ਿਲ੍ਹੇ ਦੇ ਸਮੂਹ ਸਕੂਲਾਂ ਪ੍ਰਿੰਸੀਪਲਾਂ, ਸਕੂਲ ਮੁਖੀਆਂ ਨੂੰ ਹਦਾਇਤ ਕੀਤੀ ਕਿ ਪ੍ਰਾਇਮਰੀ ਅਤੇ ਸੈਕੰਡਰੀ ਪੱਧਰ ਤੇ ਮਿਸ਼ਨ ਸਮਰੱਥ ਨੂੰ ਸਕੂਲਾਂ ਵਿੱਚ ਤੀਸਰੀ ਤੋਂ ਅੱਠਵੀਂ ਤੱਕ ਦੇ ਹਰ ਵਿਦਿਆਰਥੀ ਤੱਕ ਉਹਨਾਂ ਦੇ ਪੱਧਰ ਅਨੁਸਾਰ ਲਾਗੂ ਕੀਤਾ ਜਾਵੇ। ਇਸ ਤੋਂ ਇਲਾਵਾ ਵਿਸ਼ੇਸ਼ ਸਫ਼ਾਈ ਮੁਹਿੰਮ ਤਹਿਤ ਸਮਾਜ ਦੇ ਹਰ ਖੇਤਰ ਨੂੰ ਇਸ ਮੁਹਿੰਮ ਵਿੱਚ ਜੋੜਦੇ ਹੋਏ 15 ਦਸੰਬਰ ਨੂੰ ਪੂਰਾ ਦਿਨ ਇਸ ਸਫ਼ਾਈ ਮੁਹਿੰਮ ਨੂੰ ਚਲਾਇਆ ਜਾਵੇ ।16 ਦਸੰਬਰ ਨੂੰ ਸਕੂਲਾਂ ਵਿੱਚ ਮੈਗਾ ਪੀ. ਟੀ. ਐਮ . ਦਾ ਆਯੋਜਨ ਕੀਤਾ ਜਾਵੇ ।