





Total views : 5597678








ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਜਲੰਧਰ/ਬੀ.ਐਨ.ਈ ਬਿਊਰੋ
ਸੀਆਈਏ ਸਟਾਫ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਐਕਸਯੂਵੀ ਗੱਡੀ ਵਿੱਚ ਹੈਰੋਇਨ ਦੀ ਸਪਲਾਈ ਦੇਣ ਜਾ ਰਹੇ ਇੱਕ ਬੀ .ਏ ਦੇ ਵਿਦਿਆਰਥੀ ਨੂੰ ਕਾਬੂ ਕਰ ਕੇ ਉਸ ਕੋਲੋਂ ਕਰੋੜਾਂ ਰੁਪਏ ਦੀ ਹੈਰੋਇਨ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀਸੀਪੀ ਹਰਵਿੰਦਰ ਸਿੰਘ ਵਿਰਕ ਨੇ ਦੱਸਿਆ ਕਿ ਸੀਆਈਏ ਸਟਾਫ ਦੇ ਇੰਚਾਰਜ ਇੰਸਪੈਕਟਰ ਸੁਰਿੰਦਰ ਕੁਮਾਰ ਦੀ ਅਗਵਾਈ ਹੇਠ ਪੁਲਿਸ ਪਾਰਟੀ ਨੇ ਲੁਹਾਰ ਨੰਗਲ ਫੋਲੜੀਵਾਲ ਚੌਂਕ ਵਿੱਚ ਨਾਕਾਬੰਦੀ ਕੀਤੀ ਹੋਈ ਸੀ।
ਕਾਬੂ ਆਏ ਵਿਦਿਆਰਥੀ ਦੀ ਮਾਂ ਤੇ ਭਰਾ ਪਹਿਲਾ ਹੀ ਨਸ਼ਾ ਤਸਕਰੀ ਦੇ ਕੇਸ ‘ਚ ਜੇਲ ਵਿੱਚ ਹਨ ਬੰਦ

ਮੁਢਲੀ ਪੁੱਛਗਿਛ ਵਿੱਚ ਇਹੀ ਗੱਲ ਸਾਹਮਣੇ ਆਈ ਹੈ ਕੀ ਪੰਕਜ ਦਾ ਪਿਤਾ ਦੀਪਕ ਅਤੇ ਮਾਤਾ ਜਸਵਿੰਦਰ ਕੌਰ ਹੈਰੋਇਨ ਵੇਚਣ ਦਾ ਧੰਦਾ ਕਰਦੇ ਸਨ। ਉਸਦੇ ਪਿਤਾ ਦੀ ਮੌਤ ਹੋਣ ਤੋਂ ਬਾਅਦ ਉਸਦੀ ਮਾਤਾ ਜਸਵਿੰਦਰ ਕੌਰ ਅਤੇ ਭਰਾ ਸਾਹਿਲ ਨਸ਼ਾ ਤਸਕਰੀ ਦਾ ਧੰਦਾ ਕਰਨ ਲੱਗ ਪਏ ।
ਉਸਦੀ ਮਾਤਾ ਅਤੇ ਭਰਾ ਇਸ ਵੇਲੇ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਜੇਲ ਵਿੱਚ ਬੰਦ ਹਨ। ਉਹ ਬਾਰਡਰ ਇਲਾਕੇ ਵਿੱਚੋਂ ਆਪਣੇ ਜਾਣਕਾਰ ਪਾਸੋਂ ਹੈਰੋਇਨ ਲਿਆ ਕੇ ਜਲੰਧਰ ਦੇ ਵੱਖ-ਵੱਖ ਹਿੱਸਿਆਂ ਵਿੱਚ ਸਪਲਾਈ ਕਰਦਾ ਹੈ। ਉਹਨਾਂ ਦੱਸਿਆ ਕਿ ਪੁਲਿਸ ਰਿਮਾਂਡ ਦੌਰਾਨ ਉਸ ਕੋਲੋਂ ਪੁੱਛ ਗਿੱਛ ਕਰਕੇ ਉਸ ਦੇ ਨੈਟਵਰਕ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਜਾਵੇਗੀ।