Total views : 5513959
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਜਲਾਲਾਬਾਦ/ਬਾਰਡਰ ਨਿਊਜ ਸਰਵਿਸ
ਨਸ਼ਿਆਂ ਵਿਰੁੱਧ ਵਿੱਢੀ ਗਈ ਵਿਸ਼ੇਸ਼ ਮੁਹਿੰਮ ਤਹਿਤ ਨਾਰਕੋਟਿਕਸ ਸੈੱਲ ਦੇ ਡੀਐੱਸਪੀ ਅਤੁਲ ਸੋਨੀ, ਇੰਸਪੈਕਟਰ ਚੰਦਰ ਸ਼ੇਖਰ ਨੇ ਬੀਐੱਸਐੱਫ ਨਾਲ ਮੁਹਿੰਮ ਚਲਾਈ। ਇਸ ਦੌਰਾਨ ਤਿੰਨ ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ ਜਿਨ੍ਹਾਂ ਕੋਲੋਂ 4 ਕਿੱਲੋ 55 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਗਿ੍ਰਫ਼ਤਾਰ ਕੀਤੇ ਗਏ ਮੁਲਜ਼ਮਾਂ ਖ਼ਿਲਾਫ਼ ਥਾਣਾ ਸਦਰ ਜਲਾਲਾਬਾਦ ’ਚ ਮਾਮਲਾ ਦਰਜ ਕੀਤਾ ਗਿਆ ਹੈ।
ਪ੍ਰੈੱਸ ਕਾਨਫਰੰਸ ਦੌਰਾਨ ਐੱਸਐੱਸਪੀ ਮਨਜੀਤ ਸਿੰਘ ਨੇ ਦੱਸਿਆ ਕਿ ਐੱਸਆਈ ਹਰਦੇਵ ਸਿੰਘ, ਇੰਚਾਰਜ ਚੌਕੀ ਘੁਬਾਇਆ ਪੁਲਿਸ ਪਾਰਟੀ ਸਮੇਤ ਸ਼ੱਕੀ ਵਿਅਕਤੀਆਂ ਦੀ ਤਲਾਸ਼ ਲਈ ਗਸ਼ਤ ਕਰਦੇ ਹੋਏ ਐੱਫਐੱਫ ਰੋਡ ’ਤੇ ਪੁਲ ਨਹਿਰ ਮੌਜੇਵਾਲਾ ਨੇੜੇ ਮੌਜੂਦ ਸਨ।
ਗ੍ਰਿਫ਼ਤਾਰ ਪਵਨਜੋਤ ਸਿੰਘ ਮੇਜਰ ਸਿੰਘ ਤੇ ਸੰਦੀਪ ਸਿੰਘ ਦਾ ਜੀਜਾ ਹੈ
ਇਸੇ ਦੌਰਾਨ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਮੇਜਰ ਸਿੰਘ, ਸੰਦੀਪ ਸਿੰਘ ਉਰਫ਼ ਸਿਪੀ ਅਤੇ ਪਵਨਜੋਤ ਸਿੰਘ ਵਾਸੀ ਢਾਣੀ ਮਾਘ ਸਿੰਘ ਨੇ ਪਾਕਿਸਤਾਨ ਤੋਂ ਭਾਰੀ ਮਾਤਰਾ ’ਚ ਹੈਰੋਇਨ ਮੰਗਵਾਈ ਹੈ ਜੋ ਹੈਰੋਇਨ ਨੂੰ ਅੱਗੇ ਸਪਲਾਈ ਕਰਨ ਦੀ ਤਾਕ ਵਿੱਚ ਹਮੁਲਜ਼ਮਾਂ ਨੂੰ ਮੌਕੇ ’ਤੇ ਹੀ ਛਾਪਾ ਮਾਰ ਕੇ ਗ੍ਰਿਫ਼ਤਾਰ ਕਰ ਲਿਆ ਗਿਆ ਅਤੇ ਉਨ੍ਹਾਂ ਦੇ ਮੋਟਰਸਾਈਕਲ ਦੇ ਬੈਗ ਦੀ ਤਲਾਸ਼ੀ ਲਈ ਗਈ ਤਾਂ ਉਸ ਵਿਚੋਂ ਕਾਲੇ ਰੰਗ ਦਾ ਮੋਮੀ ਲਿਫ਼ਾਫ਼ਾ ਬਰਾਮਦ ਹੋਇਆ ਜਿਸ ਵਿਚੋਂ 4 ਕਿੱਲੋ 155 ਗ੍ਰਾਮ ਹੈਰੋਇਨ ਬਰਾਮਦ ਹੋਈ।
ਐੱਸਐੱਸਪੀ ਮਨਜੀਤ ਸਿੰਘ ਢੇਸੀ ਨੇ ਦੱਸਿਆ ਕਿ ਇਸ ਮਾਡਿਊਲ ਵਿਚ ਸ਼ਾਮਲ ਹੋਰ ਮੁਲਜ਼ਮਾਂ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ। ਤਿੰਨੇ ਮੁਲਜ਼ਮਾਂ ਦੇ ਘਰ ਸਰਹੱਦ ਦੇ ਨੇੜੇ ਕਰੀਬ ਅੱਧਾ ਕਿਲੋਮੀਟਰ ਦੀ ਦੂਰੀ ’ਤੇ ਹਨ। ਪਵਨਜੋਤ ਸਿੰਘ ਮੇਜਰ ਸਿੰਘ ਤੇ ਸੰਦੀਪ ਸਿੰਘ ਦਾ ਜੀਜਾ ਹੈ। ਸਾਰੇ ਮੁਲਜ਼ਮਾਂ ਦੇ ਅਪਰਾਧਿਕ ਰਿਕਾਰਡ ਦੀ ਜਾਂਚ ਕੀਤੀ ਜਾ ਰਹੀ ਹੈ।