Total views : 5513959
Total views : 5513959
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਜਲੰਧਰ /ਜੇ.ਐਸ ਸੰਧੂ
ਜਲੰਧਰ ਦੇ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਇੱਕ ਸਖਤ ਐਕਸ਼ਨ ਲੈਂਦੇ ਹੋਏ ਆਪਣੇ ਹੀ ਥਾਣੇ ਦੇ ਇੱਕ ਐਸਐਚਓ ਨੂੰ ਇੱਕ ਮਸਾਜ ਪਾਰਲਰ ਵਾਲੇ ਤੋਂ ਲੱਖਾਂ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫਤਾਰ ਕਰ ਲਿਆ ਹੈ।
ਜਾਣਕਾਰੀ ਅਨੁਸਾਰ ਥਾਣਾ ਰਾਮਾ ਮੰਡੀ ਦੇ ਮੁਖੀ ਇੰਸਪੈਕਟਰ ਰਾਜੇਸ਼ ਅਰੋੜਾ ਨੇ ਇੱਕ ਮਸਾਜ ਪਾਰਲਰ ਵਾਲੇ ਕੋਲੋਂ 3 ਲੱਖ ਰੁਪਏ ਦੀ ਰਿਸ਼ਵਤ ਲਈ ਸੀ ਜਿਸ ਦੀ ਭਿਣਕ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੂੰ ਲੱਗੀ ਤਾਂ ਉਨ੍ਹਾਂ ਨੇ ਇਸ ਮਾਮਲੇ ਦੀ ਗਹਿਰਾਈ ਨਾਲ ਜਾਂਚ ਕਰਵਾਈ ਤੇ ਇਸ ਜਾਂਚ ‘ਚ ਦੋਸ਼ੀ ਪਾਏ ਜਾਣ ਤੋਂ ਬਾਅਦ ਥਾਣਾ ਰਾਮਾ ਮੰਡੀ ਦੇ ਮੁਖੀ ਇੰਸਪੈਕਟਰ ਰਾਜੇਸ਼ ਅਰੋੜਾ ਦੇ ਖਿਲਾਫ ਮਾਮਲਾ ਦਰਜ ਕਰ ਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਇਸ ਤੋ ਇਲਾਵਾ ਐੱਸ.ਐੱਚ.ਓ ਦੇ 2 ਸਾਥੀਆਂ ਨੂੰ ਵੀ ਐਫ.ਆਈ.ਆਰ ਵਿਚ ਨਾਮਜ਼ਦ ਕਰ ਲਿਆ ਗਿਆ ਹੈ। ਉਨ੍ਹਾਂ ਦੀ ਪਛਾਣ ਸੰਦੀਪ ਤੇ ਮੁਲਾਜ਼ਮ ਅਨਵਰ ਵਜੋਂ ਹੋਈ ਹੈ।