Total views : 5513959
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਉਪਿੰਦਰਜੀਤ ਸਿੰਘ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਾਰੇ ਜ਼ਿਲ੍ਹਿਆਂ ਦੇ ਕਮਿਸ਼ਨਰਾਂ ਅਤੇ ਐਸਐਸਪੀਜ਼ ਦੀ ਹੋਈ ਮੀਟਿੰਗ ਤੋਂ ਬਾਅਦ ਹੁਣ ਪੰਜਾਬ ਪੁਲਿਸ ਸਿਸਟਮ ਵਿੱਚ ਵੱਡੀ ਤਬਦੀਲੀ ਲਿਆਉਣ ਜਾ ਰਹੇ ਹਨ। ਡੀਜੀਪੀ ਗੌਰਵ ਯਾਦਵ ਨੇ ਇਹ ਫੈਸਲਾ ਲਿਆ ਹੈ।
ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਤਾਇਨਾਤ ਛੋਟੇ ਰੈਂਕ ਦੇ ਮੁਲਾਜ਼ਮਾਂ ਅਤੇ ਜਾਂਚ ਅਧਿਕਾਰੀਆਂ ਦੇ ਤਬਾਦਲੇ ਕੀਤੇ ਜਾਣਗੇ, ਸਰਕਾਰ ਨੇ ਭ੍ਰਿਸ਼ਟਾਚਾਰ ਨੂੰ ਲੈ ਕੇ ਇਹ ਫੈਸਲਾ ਲਿਆ ਹੈ।ਜਿਸ ਦੀ ਸ਼ੁਰੂਆਤ ਜਲੰਧਰ ਤੋ ਚੁੱਕੀ ਹੈ ਜਿਥੇ ਬੀਤੇ ਦਿਨ 56 ਮੁਲਾਜਮਾਂ ਦੇ ਤਬਾਦਲੇ ਕਰ ਦਿੱਤੇ ਗਏ ਹਨ।
ਮੁੱਖ ਮੰਤਰੀ ਮਾਨ ਦੀ ਅਗਵਾਈ ਵਿੱਚ ਹੋਈ ਮੀਟਿੰਗ ਦੌਰਾਨ ਪੰਜਾਬ ਦੀ ਪੁਲਿਸ ਵਿਵਸਥਾ ਨੂੰ ਲੈ ਕੇ ਚਰਚਾ ਹੋਈ, ਜਿਸ ਵਿੱਚ ਦੇਖਿਆ ਗਿਆ ਹੈ ਕਿ ਛੋਟੇ ਰੈਂਕ ਦੇ ਮੁਲਾਜ਼ਮਾਂ ਨੇ ਕਈ ਥਾਣਿਆਂ ਵਿੱਚ 5 ਸਾਲ ਤੋਂ ਵੱਧ ਸਮਾਂ ਬਿਤਾਇਆ ਹੈ। ਇਸ ਨੂੰ ਮੁੱਖ ਰੱਖਦਿਆਂ ਪੰਜਾਬ ਸਰਕਾਰ ਵੱਲੋਂ ਇਹ ਫੈਸਲਾ ਲਿਆ ਗਿਆ ਹੈ।
ਮੀਟਿੰਗ ਵਿੱਚ ਮੁੱਖ ਤੌਰ ‘ਤੇ ਥਾਣੇ ਦੇ ਮੁਲਾਜ਼ਮਾਂ ਖਿਲਾਫ ਮਿਲ ਰਹੀਆਂ ਸ਼ਿਕਾਇਤਾਂ ‘ਤੇ ਚਰਚਾ ਹੋਈ। ਜਿਸ ਵਿੱਚ ਕਿਹਾ ਗਿਆ ਸੀ ਕਿ ਮੁਲਾਜ਼ਮਾਂ ਅਤੇ ਨਸ਼ਾ ਤਸਕਰਾਂ ਦਾ ਆਪਸ ਵਿੱਚ ਗਠਜੋੜ ਹੈ। ਜਿਸ ਕਾਰਨ ਹੁਣ ਲੰਬੇ ਸਮੇਂ ਤੋਂ ਇਸੇ ਥਾਣੇ ਵਿੱਚ ਤਾਇਨਾਤ ਮੁਲਾਜ਼ਮਾਂ ਦੇ ਤਬਾਦਲੇ ਕੀਤੇ ਜਾਣਗੇ। ਇਹ ਤਬਾਦਲੇ ਥਾਣਾ ਪੱਧਰ ‘ਤੇ ਨਹੀਂ ਸਗੋਂ ਜ਼ਿਲ੍ਹਾ ਪੱਧਰ ‘ਤੇ ਹੋਣਗੇ। ਇਸ ਨਾਲ ਇਲਾਕੇ ਵਿੱਚ ਨਸ਼ਾ ਤਸਕਰਾਂ ਅਤੇ ਅਪਰਾਧਾਂ ਨੂੰ ਠੱਲ੍ਹ ਪਾਉਣ ਵਿੱਚ ਵੀ ਮਦਦ ਮਿਲੇਗੀ।
ਮੀਟਿੰਗ ‘ਚ ਕਿਹਾ ਗਿਆ ਜੇਕਰ ਕਰਮਚਾਰੀ ਨਵੀਂ ਥਾਂ ‘ਤੇ ਚਲੇ ਜਾਂਦੇ ਹਨ ਤਾਂ ਭ੍ਰਿਸ਼ਟਾਚਾਰ ਦੀ ਸੰਭਾਵਨਾ ਬਹੁਤ ਘੱਟ ਜਾਵੇਗੀ। ਨਾਲ ਹੀ ਹੁਣ ਪਹਿਲਾਂ ਵਾਂਗ ਜ਼ਿਲ੍ਹੇ ਦੇ ਕਮਿਸ਼ਨਰ ਅਤੇ ਐਸਐਸਪੀ ਤਬਾਦਲੇ ਲਈ ਆਪਣੀ ਟੀਮ ਵਿੱਚੋਂ ਕਿਸੇ ਨੂੰ ਆਪਣੇ ਨਾਲ ਨਹੀਂ ਲੈ ਕੇ ਜਾ ਸਕਣਗੇ। ਇਸ ਫੈਸਲੇ ਨਾਲ ਪੰਜਾਬ ਪੁਲਿਸ ਦੇ ਨੌਜਵਾਨ ਮੁਲਾਜ਼ਮਾਂ ਨੂੰ ਵੱਖ-ਵੱਖ ਅਧਿਕਾਰੀਆਂ ਨਾਲ ਕੰਮ ਕਰਨ ਦਾ ਮੌਕਾ ਮਿਲੇਗਾ। ਡੀਜੀਪੀ ਗੌਰਵ ਯਾਦਵ ਨੇ ਹੁਕਮ ਦਿੱਤੇ ਹਨ ਕਿ ਹਰ ਜ਼ਿਲ੍ਹੇ ਦੇ ਵਿਗਜ਼ ਵਿੱਚ ਤਾਇਨਾਤ ਮੁਲਾਜ਼ਮਾਂ ਦੇ ਵੀ ਤਬਾਦਲੇ ਕੀਤੇ ਜਾਣਗੇ।