ਅੰਮ੍ਰਿਤਸਰ ਪੁਲਿਸ ਵੱਲੋਂ ਨਸ਼ਾ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼; 3 ਕਿਲੋ ਹੈਰੋਇਨ, 9 ਲੱਖ ਰੁਪਏ ਡਰੱਗ ਮਨੀ ਸਮੇਤ ਚਾਰ ਵਿਅਕਤੀ ਗ੍ਰਿਫ਼ਤਾਰ

4679545
Total views : 5513896

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਉਪਿੰਦਰਜੀਤ ਸਿੰਘ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡੀਜੀਪੀ, ਪੰਜਾਬ ਸ੍ਰੀ ਗੌਰਵ ਯਾਦਵ ਦੇ  ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਨੇ ਨਸ਼ਾ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ 3 ਕਿਲੋ ਹੈਰੋਇਨ ਅਤੇ 9 ਲੱਖ ਰੁਪਏ ਦੀ ਡਰੱਗ ਮਨੀ ਸਮੇਤ 4 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਇਹ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ (ਸੀ.ਪੀ.) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ, ਲੋਹਗੜ੍ਹ ਦੇ ਵਿਕਰਮਜੀਤ ਸਿੰਘ ਉਰਫ ਵਿੱਕੀ, ਅੰਮ੍ਰਿਤਸਰ ਦੇ ਪਿੰਡ ਹੁਸ਼ਿਆਰ ਨਗਰ ਦੇ ਵਸਨੀਕ ਰਸ਼ਪਾਲ ਸਿੰਘ, ਅੰਮ੍ਰਿਤਸਰ ਦੀ ਵਰਿਆਮ ਸਿੰਘ ਕਲੋਨੀ ਦੇ ਵਸਨੀਕ ਗੌਰਵ ਉਰਫ ਕਾਲੀ ਅਤੇ ਦੁਰਗਿਆਣਾ ਅਬਾਦੀ, ਅੰਮ੍ਰਿਤਸਰ ਦੇ ਵਸਨੀਕ ਸਾਹਿਲ ਕੁਮਾਰ ਉਰਫ ਮੰਥਨ ਵਜੋਂ ਹੋਈ ਹੈ। ਹੈਰੋਇਨ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਉਨ੍ਹਾਂ ਦੀ ਇਨੋਵਾ ਕਾਰ (ਪੀ.ਬੀ.11ਏ.ਐਕਸ.7843) ਨੂੰ ਵੀ ਜ਼ਬਤ ਕੀਤਾ ਹੈ, ਜਿਸ ਵਿਚ ਉਹ ਹੈਰੋਇਨ ਦੀ ਖੇਪ ਸਪਲਾਈ ਕਰਨ ਜਾ ਰਹੇ ਸਨ।

ਡਰੱਗ ਸਪਲਾਇਰਾਂ, ਡੀਲਰਾਂ ਅਤੇ ਉਨ੍ਹਾਂ ਦੇ ਖਰੀਦਦਾਰਾਂ ਦੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਜਾਂਚ ਜਾਰੀ: ਸੀ.ਪੀ. ਗੁਰਪ੍ਰੀਤ ਭੁੱਲਰ
ਸੀ.ਪੀ. ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਠੋਸ ਸੂਚਨਾਵਾਂ ਦੇ ਆਧਾਰ ‘ਤੇ ਡੀ.ਸੀ.ਪੀ. ਇਨਵੈਸਟੀਗੇਸ਼ਨ ਹਰਪ੍ਰੀਤ ਸਿੰਘ ਮੰਡੇਰ ਅਤੇ ਏ.ਡੀ.ਸੀ.ਪੀ. ਸਿਟੀ-3, ਅਭਿਮਨਿਊ ਰਾਣਾ ਦੀ ਨਿਗਰਾਨੀ ਹੇਠ ਸੀ.ਆਈ.ਏ. ਸਟਾਫ-1 ਦੀਆਂ ਪੁਲਿਸ ਟੀਮਾਂ ਵੱਲੋਂ ਰੇਲਵੇ ਸਟੇਸ਼ਨ ਅੰਮ੍ਰਿਤਸਰ ਦੇ ਪਿੱਛੇ ਸਥਿਤ ਗੋਲ ਬਾਗ ਦੇ ਖੇਤਰ ਵਿੱਚ ਵਿਸ਼ੇਸ਼ ਪੁਲੀਸ ਚੈਕਿੰਗ ਦੌਰਾਨ ਚਾਰੋਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ, ਜਦੋਂ ਉਹ ਆਪਣੀ ਇਨੋਵਾ ਕਾਰ ਵਿੱਚ ਹੈਰੋਇਨ ਦੀ ਖੇਪ ਪਹੁੰਚਾਉਣ ਜਾ ਰਹੇ ਸਨ।
ਸੀ.ਪੀ. ਭੁੱਲਰ ਨੇ ਦੱਸਿਆ ਕਿ ਗ੍ਰਿਫਤਾਰ ਮੁਲਜ਼ਮ ਰਸ਼ਪਾਲ ਸਿੰਘ ਪਹਿਲਾਂ ਹੀ ਅੰਮ੍ਰਿਤਸਰ ਦਿਹਾਤੀ ਅਤੇ ਤਰਨਤਾਰਨ ਵਿਖੇ ਚੋਰੀ ਅਤੇ ਐਨਡੀਪੀਐਸ ਐਕਟ ਦੇ ਦੋ ਅਪਰਾਧਕ ਮੁਕੱਦਮਿਆਂ ਦਾ ਸਾਹਮਣਾ ਕਰ ਰਿਹਾ ਹੈ। ਉਨ੍ਹਾਂ ਕਿਹਾ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਅਤੇ ਡਰੱਗ ਸਪਲਾਇਰਾਂ, ਡੀਲਰਾਂ ਅਤੇ ਉਨ੍ਹਾਂ ਦੇ ਖਰੀਦਦਾਰਾਂ ਦੇ ਸਮੁੱਚੇ ਨੈਟਵਰਕ ਦਾ ਪਰਦਾਫਾਸ਼ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਫੜੇ ਗਏ ਮੁਲਜ਼ਮਾਂ ਵੱਲੋਂ ਹੁਣ ਤੱਕ ਹਾਸਲ ਕੀਤੀਆਂ ਗਈਆਂ ਨਸ਼ੀਲੇ ਪਦਾਰਥਾਂ ਦੀਆਂ ਖੇਪਾਂ ਦੀ ਕੁੱਲ ਮਾਤਰਾ ਦਾ ਪਤਾ ਲਗਾਉਣ ਲਈ ਯਤਨ ਕੀਤੇ ਜਾ ਰਹੇ ਹਨ। ਜ਼ਿਕਰਯੋਗ ਹੈ ਕਿ ਇਸ ਸਬੰਧੀ ਥਾਣਾ ਡੀ ਡਵੀਜ਼ਨ ਅੰਮ੍ਰਿਤਸਰ ਵਿਖੇ ਐਨ.ਡੀ.ਪੀ.ਐਸ ਐਕਟ ਦੀਆਂ ਧਾਰਾਵਾਂ 21-ਸੀ, 27-ਏ ਅਤੇ 29 ਤਹਿਤ ਐਫਆਈਆਰ ਨੰ. 143 ਮਿਤੀ 10-12-2023  ਦਰਜ ਹੈ।ਇਸ ਸਮੇ ਉਨਾ ਨਾਲ ਡੀ.ਸੀ.ਪੀ. ਇਨਵੈਸਟੀਗੇਸ਼ਨ ਹਰਪ੍ਰੀਤ ਸਿੰਘ ਮੰਡੇਰ ਅਤੇ ਏ.ਡੀ.ਸੀ.ਪੀ. ਸਿਟੀ-3, ਅਭਿਮਨਿਊ ਰਾਣਾ,ਏ.ਡੀ.ਸੀ.ਪੀ 1 ਸ: ਪ੍ਰਭਜੋਤ ਸਿੰਘ ਵਿਰਕ.ਏ.ਡੀ.ਸੀ ਸ: ਮਨਮੋਹਨ ਸਿੰਘ, ਏ.ਸੀ.ਪੀ ਪੱਛਮੀ ਸ: ਕਮਲਜੀਤ ਸਿੰਘ ਔਲਖ ਵੀ ਹਾਜਰ ਸਨ।

ਅੰਮ੍ਰਿਤਸਰ ਪੁਲਿਸ ਨੇ ਹਥਿਆਰਾਂ ਦੇ ਅੰਤਰਰਾਜੀ ਤਸਕਰੀ ਰੈਕੇਟ ਦਾ ਕੀਤਾ ਪਰਦਾਫਾਸ਼; 13 ਪਿਸਤੌਲਾਂ ਸਮੇਤ ਇਕ ਵਿਅਕਤੀ ਕਾਬੂ 
ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਹਥਿਆਰਾਂ ਦੇ ਅੰਤਰਰਾਜੀ ਤਸਕਰੀ ਰੈਕੇਟ ਦਾ ਪਰਦਾਫਾਸ਼ ਕਰਦਿਆਂ ਇਸ ਤਸਕਰੀ ਗਿਰੋਹ ਦੇ ਇਕ ਪ੍ਰਮੁੱਖ ਮੈਂਬਰ ਨੂੰ ਅੰਮ੍ਰਿਤਸਰ ਦੇ ਪਿੰਡ ਭੈਣੀ ਦੇ ਖੇਤਰ ਤੋਂ ਗ੍ਰਿਫ਼ਤਾਰ ਕੀਤਾ ਹੈ। ਉਨਾਂ ਨੇ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਅੰਮ੍ਰਿਤਪਾਲ ਸਿੰਘ ਉਰਫ਼ ਕਾਲੂ (28) ਵਾਸੀ ਪਿੰਡ ਭੁੱਲਰ ਜ਼ਿਲ੍ਹਾ ਤਰਨਤਾਰਨ ਵਜੋਂ ਹੋਈ ਹੈ। ਗ੍ਰਿਫਤਾਰ ਮੁਲਜ਼ਮ ਵੱਖ-ਵੱਖ ਜ਼ਿਲ੍ਹਿਆਂ ਵਿੱਚ ਐਨਡੀਪੀਐਸ ਐਕਟ ਅਤੇ ਕੁੱਟ-ਮਾਰ ਨਾਲ ਸਬੰਧਤ ਘੱਟੋ-ਘੱਟ ਅੱਠ ਅਪਰਾਧਿਕ ਮਾਮਲਿਆਂ ਵਿੱਚ ਸ਼ਾਮਲ ਸੀ। ਪੁਲਿਸ ਟੀਮ ਵੱਲੋਂ ਉਸ ਕੋਲੋਂ .32 ਬੋਰ ਦੇ 13 ਪਿਸਤੌਲਾਂ ਤੇ 26 ਮੈਗਜ਼ੀਨਾਂ ਸਮੇਤ ਦੋ ਜਿੰਦਾ ਕਾਰਤੂਸ ਬਰਾਮਦ ਕਰਨ ਤੋਂ ਇਲਾਵਾ ਉਸਦੀ ਹੁੰਡਈ ਆਈ-20 ਕਾਰ ਵੀ ਜ਼ਬਤ ਕੀਤੀ ਗਈ ਹੈ।
ਸੀਪੀ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੰਜਾਬ ਵਿੱਚ ਅਪਰਾਧਿਕ ਅਨਸਰਾਂ ਨੂੰ ਸਪਲਾਈ ਕਰਨ ਲਈ ਮੱਧ ਪ੍ਰਦੇਸ਼ ਤੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕੀਤੇ ਜਾਣ ਸਬੰਧੀ ਮਿਲੀ ਗੁਪਤ ਸੂਚਨਾ ‘ਤੇ ਕਾਰਵਾਈ ਕਰਦਿਆਂ ਡੀਸੀਪੀ ਇਨਵੈਸਟੀਗੇਸ਼ਨ ਹਰਪ੍ਰੀਤ ਸਿੰਘ ਮੰਡੇਰ ਅਤੇ ਏਡੀਸੀਪੀ ਸਿਟੀ-2 ਪ੍ਰਭਜੋਤ ਸਿੰਘ ਵਿਰਕ, ਏਸੀਪੀ ਵੈਸਟ ਕਮਲਜੀਤ ਸਿੰਘ ਔਲਖ ਦੀ ਅਗਵਾਈ ਵਿੱਚ ਸੀਆਈਏ-2 ਦੀ ਪੁਲੀਸ ਟੀਮ ਨੇ ਵਿਸ਼ੇਸ਼ ਮੁਹਿੰਮ ਚਲਾ ਕੇ ਪਿੰਡ ਭੈਣੀ, ਥਾਣਾ ਛੇਹਰਟਾ, ਅੰਮ੍ਰਿਤਸਰ ਤੋਂ ਉਕਤ ਮੁਲਜ਼ਮ ਨੂੰ ਕਾਬੂ ਕਰ ਲਿਆ।
ਉਨ੍ਹਾਂ ਦੱਸਿਆ ਕਿ ਪੁੱਛਗਿੱਛ ਦੌਰਾਨ ਗ੍ਰਿਫ਼ਤਾਰ ਕੀਤੇ ਮੁਲਜ਼ਮ ਨੇ ਖੁਲਾਸਾ ਕੀਤਾ ਕਿ ਉਹ ਮੱਧ ਪ੍ਰਦੇਸ਼ ਤੋਂ 35,000 ਰੁਪਏ ਵਿੱਚ ਇੱਕ ਪਿਸਤੌਲ ਖਰੀਦ ਕੇ ਪੰਜਾਬ ਵਿੱਚ 50,000 ਰੁਪਏ ਵਿੱਚ ਵੇਚਦਾ ਸੀ। ਉਨ੍ਹਾਂ ਅੱਗੇ ਦੱਸਿਆ ਕਿ ਪੁਲਿਸ ਟੀਮਾਂ ਵੱਲੋਂ ਇਸ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ, ਹਥਿਆਰਾਂ ਦੀ ਖਰੀਦ ਅਤੇ ਸਪਲਾਈ ਲੜੀ ਤੋੜਨ ਲਈ ਜਾਂਚ ਜਾਰੀ ਹੈ।
ਇਸ ਸਬੰਧੀ ਐਫਆਈਆਰ ਨੰ. 273 ਮਿਤੀ 10-12-2023 ਨੂੰ ਅਸਲਾ ਐਕਟ ਦੀ ਧਾਰਾ 25/54/59 ਤਹਿਤ ਥਾਣਾ ਛੇਹਰਟਾ, ਅੰਮ੍ਰਿਤਸਰ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ।
Share this News