Total views : 5513871
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਤਰਨ ਤਾਰਨ/ਜਸਬੀਰ ਸਿੰਘ ਲੱਡੂ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਅਤੇ ਪੰਜਾਬ ਸਰਕਾਰ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਨਸ਼ਿਆਂ ਦੇ ਝੂਠੇ ਕੇਸ ਚ ਫਸਾਉਣ ਲਈ ਕਾਂਗਰਸ ਸਰਕਾਰ ਵੱਲੋਂ ਰਚੇ ਗਏ ਚੱਕਰਵਿਊ ਦਾ ਸਹਾਰਾ ਲੈ ਕੇ ਆਮ ਆਦਮੀ ਪਾਰਟੀ ਦੀ ਮੌਜੂਦਾ ਸਰਕਾਰ ਜਿਹੜੀਆਂ ਸਾਜਿਸ਼ਾਂ ਰਚ ਰਹੀ ਹੈ ਉਸ ਨੂੰ ਪੰਜਾਬ ਦੇ ਸੂਝਵਾਨ ਲੋਕ ਚੰਗੀ ਤਰ੍ਹਾਂ ਸਮਝ ਰਹੇ ਹਨ। ਇਹ ਵਿਚਾਰ ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਸਾਬਕਾ ਵਿਧਾਇਕ ਅਤੇ ਹਲਕਾ ਇੰਚਾਰਜ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਕੁਲਦੀਪ ਸਿੰਘ ਔਲਖ ਜਥੇਬੰਦਕ ਸਕੱਤਰ ਨੇ ਸਾਂਝੇ ਤੌਰ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ ਅਤੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਧੱਕੇਸ਼ਾਹੀ ਖਿਲਾਫ ਬੇਖੌਫ ਹੋ ਕੇ ਆਪਣੀ ਆਵਾਜ਼ ਬੁਲੰਦ ਕਰਨ ਵਾਲੇ ਬਿਕਰਮ ਸਿੰਘ ਮਜੀਠੀਆ ਨੂੰ ਪੰਜਾਬ ਪੁਲਿਸ ਵੱਲੋਂ ਝੂਠੇ ਕੇਸ ਵਿੱਚ ਸੰਮਨ ਜਾਰੀ ਕਰਵਾ ਕੇ ਦਬਾਉਣ ਦੀਆਂ ਜਿਹੜੀਆਂ ਸਕੀਮਾਂ ਘੜੀਆਂ ਜਾ ਰਹੀਆਂ ਹਨ।
ਕਾਂਗਰਸ ਸਰਕਾਰ ਦੇ ਸਮੇਂ ਰੱਚੇ ਹੋਏ ਚੱਕਰਵਿਊ ਦਾ ਸਹਾਰਾ ਲੈ ਰਹੀ ਹੈ ਮੌਜੂਦਾ ਆਪ ਸਰਕਾਰ-ਰਵਿੰਦਰ ਸਿੰਘ ਬ੍ਰਹਮਪੁਰਾ
ਉਹ ਆਪ ਸਰਕਾਰ ਦੇ ਕਿਸੇ ਵੀ ਕੰਮ ਨਹੀਂ ਆਉਣਗੀਆਂ ਕਿਉਂਕਿ ਅਜਿਹੇ ਹੋਸ਼ੇ ਹੱਥਕੰਡੇ ਪਿਛਲੀ ਕਾਂਗਰਸ ਸਰਕਾਰ ਵੀ ਬਥੇਰੀ ਵਰਤ ਕੇ ਦੇਖ ਚੁੱਕੀ ਹੈ ਅਤੇ ਇਸ ਦੇ ਉਲਟ ਬਿਕਰਮ ਸਿੰਘ ਮਜੀਠੀਆ ਅਤੇ ਉਨ੍ਹਾਂ ਦੇ ਪਰਿਵਾਰ ਨਾਲ ‘ਆਪ’ ਸਰਕਾਰ ਨੇ ਧੱਕੇਸ਼ਾਹੀ ਕੀਤੀ ਤਾਂ ਇਸ ਦੇ ਸਿੱਟੇ ਬੇਹੱਦ ਗੰਭੀਰ ਨਿਕਲਣਗੇ। ਇਸ ਮੌਕੇ ਬ੍ਰਹਮਪੁਰਾ ਸਾਹਿਬ ਨੇ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਪਾਰਟੀ, ਅਕਾਲੀ ਵਰਕਰ ਅਤੇ ਪੰਜਾਬ ਦੇ ਲੋਕ ਚੱਟਾਨ ਦੀ ਤਰ੍ਹਾਂ ਖੜ੍ਹੇ ਹਨ ਜਿਨ੍ਹਾਂ ਦਾ ਪ੍ਰਮਾਤਮਾ ਦੀ ਕਿਰਪਾ ਸਦਕਾ ਕੋਈ ਵਾਲ ਵਿੰਗਾ ਨਹੀਂ ਕਰ ਸਕਦਾ। ਇਸ ਮੌਕੇ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਪਹਿਲਾਂ ਵੀ ਬਿਕਰਮ ਸਿੰਘ ਮਜੀਠੀਆ ਨੂੰ ਝੂਠੇ ਕੇਸ ਵਿੱਚ ਫਸਾਉਣ ਤੇ ਅਮ੍ਰਿਤਸਰ ਸਾਹਿਬ ਵਿਖੇ ਕੋਰਟ ਵਿੱਚ ਮਜੀਠੀਆ ਪਰਿਵਾਰ ਕੋਲੋਂ ਲਿਖਤੀ ਮੁਆਫੀ ਮੰਗ ਚੁੱਕੇ ਹਨ।