ਪੰਜਾਬ ਪੁਲਿਸ ਨੇ ਡਰੱਗਜ਼ ਮਾਮਲੇ ਵਿਚ ਸਾਬਕਾ ਵਧਾਇਕ ਤੇ ਭਾਜਪਾ ਆਗੂ ਬੋਨੀ ਅਜਨਾਲਾ ਨੂੰ ਕੀਤਾ ਤਲਬ

4679213
Total views : 5513411

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਤੋਂ ਬਾਅਦ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਨੇ ਦਸੰਬਰ 2021 ਵਿਚ ਦਰਜ ਹੋਏ ਨਸ਼ੀਲੇ ਪਦਾਰਥਾਂ ਦੇ ਇਕ ਮਾਮਲੇ ਵਿਚ ਭਾਜਪਾ ਆਗੂ ਅਮਰਪਾਲ ਸਿੰਘ ਬੋਨੀ ਅਜਨਾਲਾ ਨੂੰ ਤਲਬ ਕੀਤਾ ਹੈ।

ਵਧੀਕ ਪੁਲਿਸ ਡਾਇਰੈਕਟਰ (ਏਡੀਜੀਪੀ), ਪਟਿਆਲਾ ਰੇਂਜ-ਕਮ-ਇੰਚਾਰਜ ਐਸਆਈਟੀ ਨੇ ਪੁਲਿਸ ਕਮਿਸ਼ਨਰ ਨੂੰ ਰਣਜੀਤ ਐਵੀਨਿਊ ਪੁਲਿਸ ਨੂੰ ਨਿਰਦੇਸ਼ ਦੇਣ ਲਈ ਕਿਹਾ ਹੈ ਕਿ ਉਹ

ਅਮਰਪਾਲ ਸਿੰਘ ਬੋਨੀ ਅਜਨਾਲਾ ਨੂੰ 13 ਦਸੰਬਰ ਨੂੰ ਏ.ਡੀ.ਜੀ.ਪੀ., ਪਟਿਆਲਾ ਰੇਜ ਦੇ ਸਾਹਮਣੇ ਪੇਸ਼ ਹੋਣ ਲਈ ਸੂਚਿਤ ਕਰਨ।

ਮੁਹਾਲੀ ਦੇ ਪੰਜਾਬ ਸਟੇਟ ਕ੍ਰਾਈਮ ਥਾਣੇ ਵਿਚ ਐਨਡੀਪੀਐਸ ਦੀ ਧਾਰਾ 25-27ਏ-29 ਤਹਿਤ ਦਰਜ ਕੀਤੇ ਗਏ ਕੇਸ ਦੀ ਵਿਸ਼ੇਸ਼ ਜਾਂਚ ਟੀਮ ਵਲੋਂ ਜਾਂਚ ਕੀਤੀ ਜਾ ਰਹੀ ਹੈ। ਸਾਬਕਾ ਵਿਧਾਇਕ ਬੋਨੀ ਅਜਨਾਲਾ ਫਰਵਰੀ 2023 ਵਿਚ ਭਾਜਪਾ ਵਿਚ ਸ਼ਾਮਲ ਹੋਏ ਸਨ। ਇਸ ਤੋਂ ਪਹਿਲਾਂ ਸੋਮਵਾਰ ਨੂੰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਪੰਜਾਬ ਪੁਲਿਸ ਨੇ ਐਨਡੀਪੀਐਸ ਕੇਸ ਵਿਚ ਤਲਬ ਹੋਣ ਲਈ ਸੰਮਨ ਭੇਜਿਆ ਸੀ।  

Share this News