Total views : 5513411
Total views : 5513411
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਰਣਜੀਤ ਸਿੰਘ ਰਾਣਾਨੇਸ਼ਟਾ
ਆਉਣ ਵਾਲੇ ਦਿਨਾਂ ਵਿਚ ਪੰਜਾਬ ਵਿਚ ਠੰਢ ਆਪਣਾ ਜ਼ੋਰ ਫੜ੍ਹੇਗੀ। ਮੌਸਮ ਵਿਭਾਗ ਨੇ ਅਗਲੇ 3 ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਚੰਡੀਗੜ੍ਹ ਮੌਸਮ ਕੇਂਦਰ ਮੁਤਾਬਕ ਅਗਲੇ ਤਿੰਨ ਦਿਨਾਂ ਤੱਕ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ‘ਚ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਮੁਤਾਬਕ ਯੈਲੋ ਅਲਰਟ ਅਧੀਨ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਰੀਦਕੋਟ, ਮੋਗਾ, ਬਠਿੰਡਾ ਅਤੇ ਲੁਧਿਆਣਾ ਸ਼ਾਮਲ ਹਨ। ਲੋਕਾਂ ਨੂੰ ਠੰਢ ਤੋਂ ਬਚਣ ਲਈ ਸਾਵਧਾਨੀ ਵਰਤਣ ਲਈ ਵੀ ਕਿਹਾ ਗਿਆ ਹੈ।