Total views : 5513345
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਰਣਜੀਤ ਸਿੰਘ ਰਾਣਾਨੇਸ਼ਟਾ
ਆ ਰਹੀਆਂ ਲੋਕ ਸਭਾ ਦੀਆਂ ਚੋਣਾਂ ਨੂੰ ਲੈਕੇ ਅੰਮ੍ਰਿਤਸਰ ਤੋਂ ਸ਼੍ਰੋਮਣੀ ਅਕਾਲੀ ਦਲ(ਬਾਦਲ) ਤੋਂ ਸੰਭਾਵੀਂ ਉਮੀਦਵਾਰ ਸ੍ਰੀ ਅਨਿਲ ਜੋਸ਼ੀ ਨੇ ਤਿਆਰੀਆਂ ਆਰੰਭ ਦਿੱਤੀਆਂ ਹਨ । ਅੱਜ ਹਲਕਾ ਕੇਂਦਰੀ ‘ਚ ਆਉਂਦੇ ਇਲਾਕਾ ਝਬਾਲ ਰੋਡ ਭਰਾੜੀਵਾਲ ਵਿਖੇ ਸ੍ਰੀ ਅਨਿਲ ਜੋਸ਼ੀ ਵਲੋਂ ਮੀਟਿੰਗ ਕੀਤੀ ਗਈ ਇਸ ਮੀਟਿੰਗ ਵਿੱਚ ਇਲਾਕੇ ਦੇ ਅਕਾਲੀ ਦਲ ਦੇ ਵਰਕਰਾਂ ਤੋਂ ਇਲਾਵਾ ਨੌਜਵਾਨਾਂ ਨੇ ਹਿੱਸਾ ਲਿਆ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਸ੍ਰੀ ਅਨਿਲ ਜੋਸ਼ੀ ਨੇ ਕਿਹਾ ਕਿ ਸ੍ਰ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਅੱਜ ਸ਼੍ਰੋਮਣੀ ਅਕਾਲੀ ਦਲ (ਬ) ਵਿੱਚ ਨੌਜਵਾਨਾਂ ਦੀ ਭਰਤੀ ਤੇਜੀ ਨਾਲ ਵੱਧ ਰਹੀ ਜਿਹੜੇ ਨੌਜਵਾਨ ਮਿਹਨਤ ਕਰ ਰਹੇ ਹਨ ਉਨ੍ਹਾਂ ਨੂੰ ਸਿਆਸਤ ਵਿੱਚ ਅੱਗੇ ਵੱਧ ਰਹੇ ਉਨ੍ਹਾਂ ਲਈ ਨਵੇਂ ਰਾਹ ਖੋਲੇ ਗਏ ਹਨ ਉਨ੍ਹਾਂ ਨੂੰ ਪਾਰਟੀ ਵਿੱਚ ਹਰ ਤਰ੍ਹਾਂ ਦਾ ਮੌਕਾ ਦਿੱਤਾ ਜਾਵੇਗਾ ਅਤੇ ਅਸੀਂ 13 ਦੀਆਂ 13 ਲੋਕ ਸਭਾ ਸੀਟਾਂ ਜਿੱਤ ਰਹੇ ਉਨ੍ਹਾਂ ਨੇ ਪੰਜਾਬ ਸਰਕਾਰ ਤੇ ਵਰਦਿਆਂ ਕਿਹਾ ਕਿ ਹੁਣ ਲੋਕਾਂ ਦਾ ਮੋਹ ਭੰਗ ਹੋ ਚੁੱਕਾ ਹੈ। ਇਸ ਮੌਕੇ ਸੁਨੀਲ ਕੁਮਾਰ ਲੁਥਰਾ ਗੋਰਾ,ਜਸਬੀਰ ਸਿੰਘ, ਅਮਰਜੀਤ ਸਿੰਘ ਢਿੱਲੋਂ, ਜਸਵਿੰਦਰ ਸਿੰਘ, ਰਣਜੀਤ ਸਿੰਘ, ਬੀਬੀ ਸੁਰਿੰਦਰ ਕੌਰ ਮੁਟਿਆਰ ਵੀ ਹਾਜ਼ਰ ਸਨ।