ਸਾਬਕਾ ਕੈਬਨਿਟ ਮੰਤਰੀ ਜ:ਰਣੀਕੇ ਛੇਵੀ ਵਾਰ ਸ਼੍ਰੋਮਣੀ ਅਕਾਲੀ ਦਲ ਐਸ.ਸੀ ਵਿੰਗ ਦੇ ਪ੍ਰਧਾਨ ਬਣੇ

4679186
Total views : 5513345

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਰਣਜੀਤ ਸਿੰਘ ਰਾਣਾਨੇਸ਼ਟਾ

ਵਿਧਾਨ ਸਭਾ ਹਲਕਾ ਅਟਾਰੀ ਦੇ ਕਈ ਵਾਰ ਵਧਾਇਕ ਬਣੇ ਸਾਬਕਾ ਕੈਬਨਟ ਮੰਤਰੀ ਸ: ਗੁਲਜਾਰ ਸਿੰਘ ਰਣੀਕੇ ਦੀਆ ਪਾਰਟੀ ਪ੍ਰਤੀ ਸੇਵਾਵਾਂ ਮੁੱਖ ਰਕਦਿਆ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਵਲੋ ਉਨਾਂ ਨੂੰ ਛੇਵੀ ਵਾਰ ਸ਼੍ਰੌਮਣੀ ਅਕਾਲੀ ਦਲ (ਐਸ.ਸੀ) ਵਿੰਗ ਦਾ ਕੌਮੀ ਪ੍ਰਧਾਨ ਬਣਾਇਆ ਗਿਆ ਹੈ।

ਜਿਸ ਸਬੰਧੀ ਜਾਣਕਾਰੀ ਦੇਦਿਆ ਉਨਾਂ ਦੇ ਕਾਨੂੰਨੀ ਸਲਾਹਕਾਰ ਐਡਵੋਕੇਟ ਅਮਨਬੀਰ ਸਿੰਘ ਸ਼ਿਆਲੀ ਨੇ ਦੱਸਿਆ ਕਿ ਜ; ਰਣੀਕੇ ਦੀ ਨਿਯੁਕਤੀ ਨਾਲ ਉਨਾਂ ਦੇ ਹਮਾਇਤੀਆ ਤੇ ਅਕਾਲੀ ਵਰਕਰਾਂ ‘ਚ ਭਾਰੀ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਆਪਣੀ ਨਿਯੁਕਤੀ ਲਈ ਪਾਰਟੀ ਹਾਈਕਮਾਂਡ ਤੇ ਸ: ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕਰਦਿਆ ਜ: ਰਣੀਕੇ ਨੇ ਕਿਹਾ ਕਿ ਉਨਾਂ ਸਿਰ ਜੋ ਜੁਮੇਵਾਰੀ ਪਾਈ ਗਈ ਹੈ , ਉਸ ਨੂੰ ਉਹ ਤਨਦੇਹੀ ਨਾਲ ਨਿਭਾਉਣਗੇ।

Share this News