Total views : 5513345
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਤਹਿਸੀਲ ਕੰਪਲੈਕਸ ਵਿੱਚ ਆਪਣਾ ਕੈਂਪ ਦਫ਼ਤਰ ਸਥਾਪਤ ਕਰਨ ਲਈ ਡੀਸੀ ਅਤੇ ਐਸਐਸਪੀ ਨੂੰ ਨਿਰਦੇਸ਼
ਹੁਸ਼ਿਆਰਪੁਰ/ਬੀ.ਐਨ.ਈ ਬਿਊਰੋ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਰਕਾਰੀ ਦਫ਼ਤਰਾਂ ਦੀ ਅਚਨਚੇਤੀ ਜਾਂਚ ਦੀ ਕਾਰਵਾਈ ਨੂੰ ਜਾਰੀ ਰੱਖਦਿਆਂ ਵੀਰਵਾਰ ਨੂੰ ਸਥਾਨਕ ਤਹਿਸੀਲ ਕੰਪਲੈਕਸ ਵਿਖੇ ਲੋਕਾਂ ਨੂੰ ਨਾਗਰਿਕ ਕੇਂਦਰਿਤ ਸੇਵਾਵਾਂ ਨਿਰਵਿਘਨ ਮੁਹੱਈਆ ਕਰਵਾਉਣ ਲਈ ਚੈਕਿੰਗ ਕੀਤੀ।ਮੁੱਖ ਮੰਤਰੀ ਨੇ ਸ਼ਾਮੀਂ ਤਹਿਸੀਲ ਕੰਪਲੈਕਸ ਦਾ ਮੁਆਇਨਾ ਕੀਤਾ ਅਤੇ ਕੰਪਲੈਕਸ ਵਿੱਚ ਸਥਿਤ ਵੱਖ-ਵੱਖ ਦਫ਼ਤਰਾਂ ਦੀ ਚੈਕਿੰਗ ਕਰਨ ਤੋਂ ਇਲਾਵਾ ਲੋਕਾਂ ਨਾਲ ਗੱਲਬਾਤ ਵੀ ਕੀਤੀ। ਉਨ੍ਹਾਂ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਕਿਹਾ ਕਿ ਜੇ ਉਨ੍ਹਾਂ ਨੂੰ ਕੋਈ ਮੁਸ਼ਕਲ ਪੇਸ਼ ਆ ਰਹੀ ਹੈ ਤਾਂ ਬਿਨਾਂ ਕਿਸੇ ਦੇਰੀ ਦੇ ਤੁਰੰਤ ਹੱਲ ਕਰਨ ਨੂੰ ਯਕੀਨੀ ਬਣਾਇਆ ਜਾਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਸਰਬਪੱਖੀ ਵਿਕਾਸ ਅਤੇ ਇੱਥੋਂ ਦੇ ਲੋਕਾਂ ਦੀ ਖੁਸ਼ਹਾਲੀ ਲਈ ਵਚਨਬੱਧ ਹੈ।
ਹੁਸ਼ਿਆਰਪੁਰ ਵਿੱਚ ਤਹਿਸੀਲ ਕੰਪਲੈਕਸ ਦਾ ਲਿਆ ਜਾਇਜ਼ਾ, ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸੇਵਾਵਾਂ ਬਾਰੇ ਜਾਣਿਆ
ਸਥਿਤੀ ਦਾ ਜਾਇਜ਼ਾ ਲੈਣ ਲਈ ਮੁੱਖ ਮੰਤਰੀ ਦੇ ਖੁਦ ਲੋਕਾਂ ਵਿੱਚ ਆਉਣ ਕਾਰਨ ਲੋਕਾਂ ਨੇ ਉਨ੍ਹਾਂ ਦਾ ਖੁੱਲ੍ਹ ਕੇ ਸਵਾਗਤ ਕੀਤਾ। ਆਪਣੀ ਸੁਰੱਖਿਆ ਦੀ ਪ੍ਰਵਾਹ ਕੀਤੇ ਬਿਨਾਂ ਭਗਵੰਤ ਸਿੰਘ ਮਾਨ ਨੇ ਵੀ ਲੋਕਾਂ ਨਾਲ ਜੋਸ਼ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਹਾਲ-ਚਾਲ ਪੁੱਛਿਆ। ਤਹਿਸੀਲ ਕੰਪਲੈਕਸ ਵਿੱਚ ਮੌਜੂਦ ਲੋਕਾਂ ਨੇ ਉਨ੍ਹਾਂ ਦੀ ਤਾਰੀਫ਼ ਕਰਦਿਆਂ ਕਿਹਾ ਕਿ ਉਹ ਚੰਗਾ ਕੰਮ ਕਰ ਰਹੇ ਹਨ ਅਤੇ ਜ਼ਾਹਰ ਹੈ ਕਿ ਰਾਜ ਵਿੱਚ ਮਹਾਰਾਜਾ ਰਣਜੀਤ ਸਿੰਘ ਦੇ ਰਾਜ ਵਰਗਾ ਚੰਗਾ ਸਮਾਂ ਵਾਪਸ ਆ ਗਿਆ ਹੈ।
ਲੋਕਾਂ ਦਾ ਜੀਵਨ ਸੌਖਾ ਕਰਨ ਲਈ ਅਜਿਹੇ ਛਾਪੇ ਪੈਂਦੇ ਰਹਿਣਗੇ : ਮਾਨ
ਨਿਰੀਖਣ ਦੌਰਾਨ ਹਾਜ਼ਰ ਲੋਕਾਂ ਨੇ ਮੁੱਖ ਮੰਤਰੀ ਨਾਲ ਸੈਲਫੀ ਵੀ ਲਈਆਂ ਅਤੇ ਲੋਕ ਭਲਾਈ ਲਈ ਕੀਤੇ ਸ਼ਾਨਦਾਰ ਕੰਮ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਇਸ ਦੌਰਾਨ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਲੋਕਾਂ ਨੂੰ ਇਸ ਦਾ ਭਰਪੂਰ ਲਾਭ ਮਿਲੇਗਾ।
ਇਸ ਦੌਰਾਨ ਦਫ਼ਤਰਾਂ ਵਿੱਚ ਸਟਾਫ਼ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਮਿਸ਼ਨਰੀ ਭਾਵਨਾ ਨਾਲ ਲੋਕਾਂ ਦੀ ਸੇਵਾ ਕਰਨ ਦਾ ਸੱਦਾ ਦਿੱਤਾ। ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਸਮਾਜ ਦੇ ਲੋੜਵੰਦ ਅਤੇ ਪਛੜੇ ਵਰਗਾਂ ਦੀ ਮਦਦ ਲਈ ਆਪਣੀ ਕਲਮ ਦੀ ਵਰਤੋਂ ਕਰਨ ਲਈ ਕਿਹਾ।
ਉਨ੍ਹਾਂ ਕਿਹਾ ਕਿ ਪਰਮਾਤਮਾ ਨੇ ਉਨ੍ਹਾਂ ਨੂੰ ਸ਼ਕਤੀ ਦਿੱਤੀ ਹੈ ਅਤੇ ਉਹ ਜਨਤਾ ਦੀ ਵੱਧ ਤੋਂ ਵੱਧ ਭਲਾਈ ਯਕੀਨੀ ਬਣਾਉਣ ਤਾਂ ਜੋ ਸਮਾਜ ਦੇ ਹਰ ਵਰਗ ਨੂੰ ਇਸ ਦਾ ਲਾਭ ਮਿਲ ਸਕੇ, ਉਨ੍ਹਾਂ ਨੇ ਡੀਸੀ ਅਤੇ ਐਸਐਸਪੀ ਨੂੰ ਕਿਹਾ ਕਿ ਉਹ ਲੋਕਾਂ ਦੇ ਮਸਲੇ ਹੱਲ ਕਰਨ ਲਈ ਤਹਿਸੀਲ ਕੰਪਲੈਕਸ ਵਿੱਚ ਆਪਣੇ ਕੈਂਪ ਦਫ਼ਤਰ ਸਥਾਪਤ ਕਰਨ।ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਲੋਕਾਂ ਨੂੰ 43 ਸੇਵਾਵਾਂ ਘਰ-ਘਰ ਮੁਹੱਈਆ ਕਰਵਾਉਣ ਲਈ ‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਸਕੀਮ ਸ਼ੁਰੂ ਕੀਤੀ ਹੈ।
ਭਗਵੰਤ ਸਿੰਘ ਨੇ ਉਮੀਦ ਜ਼ਾਹਰ ਕੀਤੀ ਕਿ ਟੋਲ ਫਰੀ ਨੰਬਰ 1076 ਤੈਅ ਸਮੇਂ ਦੇ ਅੰਦਰ ਲੋਕਾਂ ਨੂੰ ਸਰਕਾਰੀ ਸੇਵਾਵਾਂ ਪ੍ਰਦਾਨ ਕਰਨ ਲਈ ਇਕ ਪ੍ਰੇਰਕ ਵਜੋਂ ਕੰਮ ਕਰੇਗਾ। ਉਨ੍ਹਾਂ ਕਿਹਾ ਕਿ ਉਹ ਪੁਰਾਣੇ ਆਗੂਆਂ ਦੇ ਉਲਟ ਆਮ ਲੋਕਾਂ ਨੂੰ ਲਾਭ ਪਹੁੰਚਾਉਣ ਲਈ ਜ਼ਮੀਨੀ ਪੱਧਰ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਲਗਾਤਾਰ ਸੂਬੇ ਦਾ ਦੌਰਾ ਕਰ ਰਹੇ ਹਨ।