Total views : 5506823
Total views : 5506823
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਜਗਰਾਉਂ/ਦੀਪਕ ਜੈਨ
ਸਿੱਧਵਾਂ ਬੇਟ ਦੇ ਬਲਾਕ ਵਿਕਾਸ ਤੇ ਪੰਚਾਇਤ ਅਫਸਰ ਬਲਜੀਤ ਸਿੰਘ ਬਾਘਾ ਨੂੰ ਸਰਪੰਚ ਕੋਲੋਂ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੀਡੀਪੀਓ ਵੱਲੋਂ ਪਿੰਡ ਬਸੈਮੀ ਦੇ ਸਰਪੰਚ ਸੁਖਵਿੰਦਰ ਸਿੰਘ ਤੋਂ ਪੰਚਾਇਤੀ ਫੰਡਾਂ ਦੀ ਕਲੀਅਰੈਂਸ ਦੇਣ ਲਈ 15000 ਰੁਪਈਏ ਰਿਸ਼ਵਤ ਦੇਣ ਦੀ ਮੰਗ ਕੀਤੀ ਗਈ ਸੀ।
ਸਰਪੰਚ ਬਸੈਮੀ ਵੱਲੋਂ ਇਹ ਮਾਮਲਾ ਆਮ ਆਦਮੀ ਪਾਰਟੀ ਦੇ ਹਲਕਾ ਦਾਖਾ ਦੇ ਇੰਚਾਰਜ ਡਾ: ਕੇ.ਐਨ.ਐਸ. ਕੰਗ ਦੇ ਧਿਆਨ ਵਿਚ ਲਿਆਂਦਾ ਗਿਆ। ਅੱਜ ਮਿਥੇ ਸਮੇਂ ਮੁਤਾਬਿਕ ਕੇ.ਐਨ.ਐਸ. ਕੰਗ ਅਤੇ ਉਹਨਾਂ ਦੀ ਟੀਮ ਵਲੋਂ ਉਕਤ ਬੀਡੀਪੀਓ ਨੂੰ ਰਿਸ਼ਵਤ ਲੈਂਦੇ ਹੋਏ ਰੰਗੀ ਹੱਥੀ ਕਾਬੂ ਕਰ ਲਿਆ ਗਿਆ। ਜਾਣਕਾਰੀ ਅਨੁਸਾਰ ਬੀਡੀਪੀਓ ਨੂੰ ਰਿਸ਼ਵਤ ਦੇ ਪੈਸਿਆਂ ਸਮੇਤ ਕਾਬੂ ਕਰਕੇ ਥਾਣਾ ਸਿੱਧਵਾਂ ਬੇਟ ਦੀ ਪੁਲਿਸ ਹਵਾਲੇ ਕਰ ਦਿੱਤਾ ਗਿਆ ਹੈ, ਜਿੱਥੇ ਪੁਲਿਸ ਵਲੋਂ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।