Total views : 5506334
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਤਰਨ ਤਾਰਨ/ਲਾਲੀ ਕੈਰੋ,ਜਸਬੀਰ ਲੱਡੂ
ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਵੋਟਰਾਂ ਵਿੱਚ ਆਪਣੀ ਵੋਟ ਪਾਉਣ ਲਈ ਈ. ਵੀ. ਐਮ ਅਤੇ ਵੀ. ਵੀ. ਪੀ. ਏ. ਟੀ. ਸਬੰਧੀ ਜਾਗਰੂਕਤਾ ਫੈਲਾਉਣ ਦੇ ਮੰਤਵ ਨਾਲ `ਸਵੀਪ ਵੋਟਰ ਜਾਗਰੂਕਤਾ ਵੈਨ` ਨੂੰ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ-ਕਮ-ਐਸ. ਡੀ. ਐਮ. ਤਰਨ ਤਾਰਨ ਸ੍ਰੀ ਸਿਮਰਨਦੀਪ ਸਿੰਘ (ਆਈ. ਏ. ਐੱਸ.) ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਤੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ।
ਇਸ ਮੌਕੇ ਚੋਣ ਤਹਿਸੀਲਦਾਰ ਸੁਸ਼ੀਲ ਕੁਮਾਰ, ਸ੍ਰੀ ਮਨਮੋਹਨ ਸਿੰਘ ਤੇ ਸੁਖਕੰਵਰਪਾਲ ਸਿੰਘ ਚੋਣ ਕਾਨੂੰਨਗੋ ਤੋਂ ਇਲਾਵਾ ਹੋਰ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ ।
ਜਾਗਰੂਕਤਾ ਵੈਨ ਦਾ ਉਦੇਸ਼ ਵੋਟਰਾਂ ਖ਼ਾਸ ਕਰਕੇ ਨੌਜਵਾਨਾਂ ਨੂੰ ਚੋਣ ਪ੍ਰਕਿਰਿਆ ਬਾਰੇ ਜਾਗਰੂਕ ਕਰਨਾ
ਇਸ ਮੌਕੇ ਸ੍ਰੀ ਸਿਮਰਨਦੀਪ ਸਿੰਘ ਨੇ ਦੱਸਿਆ ਕਿ ਜਾਗਰੂਕਤਾ ਵੈਨ ਦਾ ਉਦੇਸ਼ ਵੋਟਰਾਂ ਖ਼ਾਸ ਕਰਕੇ ਨੌਜਵਾਨਾਂ ਨੂੰ ਚੋਣ ਪ੍ਰਕਿਰਿਆ ਬਾਰੇ ਜਾਗਰੂਕ ਕਰਨਾ ਹੈ ।ਇਹ ਜਾਗਰੂਕਤਾ ਵੈਨ ਜ਼ਿਲ੍ਹੇ ਵਿੱਚ ਸ਼ੁਰੂ ਕੀਤੀਆਂ ਗਈਆਂ ਸਵੀਪ ਗਤੀਵਿਧੀਆਂ ਦਾ ਹਿੱਸਾ ਹੈ, ਜੋ ਜ਼ਿਲ੍ਹੇ ਦੇ ਚਾਰ ਵਿਧਾਨ ਸਭਾ ਹਲਕਿਆਂ ( 21-ਤਰਨ ਤਾਰਨ, 22 ਖੇਮਕਰਨ, 23-ਪੱਟੀ ਅਤੇ 24-ਖਡੂਰ ਸਾਹਿਬ) ਵਿੱਚ ਜਾ ਕੇ ਵੋਟਰਾਂ ਨੂੰ ਵੋਟਰ ਹੈਲਪ ਲਾਈਨ-1950 ਅਤੇ ਈ. ਵੀ. ਐਮ ਅਤੇ ਵੀ. ਵੀ. ਪੀ. ਏ. ਟੀ. ਦੇ ਕੰਮਕਾਜ ਬਾਰੇ ਜਾਗਰੂਕ ਕਰੇਗੀ ਅਤੇ ਇਸ ਦੀ ਵਰਤੋਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦੇਵੇਗੀ। ਉਨ੍ਹਾਂ ਦੱਸਿਆ ਕਿ ਇਹ ਜਾਗਰੂਕਤਾ ਵੈਨ ਜ਼ਿਲ੍ਹੇ ਅੰਦਰ ਪੈਂਦੇ ਚਾਰ ਵਿਧਾਨ ਸਭਾ ਹਲਕਿਆਂ ਵਿਚ ਨਿਰਧਾਰਿਤ ਪਲਾਨ ਅਨੁਸਾਰ ਤਿੰਨ ਦਿਨ ਵੋਟਰਾਂ ਨੂੰ ਜਾਗਰੂਕ ਕਰੇਗੀ।
ਚੋਣਕਾਰ ਰਜਿਸਟ੍ਰੇਸ਼ਨ ਅਫ਼-ਕਮ-ਐਸ. ਡੀ. ਐਮ. ਤਰਨ ਤਾਰਨ ਨੇ 18 ਸਾਲ ਦੀ ਉਮਰ ਪੂਰੀ ਕਰ ਚੁੱਕੇ ਨੌਜਵਾਨ ਵੋਟਰਾਂ ਨੂੰ ਆਪਣੀ ਵੋਟ ਬਣਵਾਉਣ ਦੀ ਅਪੀਲ ਕੀਤੀ। ਉਨ੍ਹਾਂ ਨੌਜਵਾਨ ਵੋਟਰਾਂ ਨੂੰ ਆਪਣੀ ਵੋਟ ਸੋਚ ਸਮਝ ਕੇ ਪਾਉਣ ਅਤੇ ਹੋਰਨਾਂ ਨੂੰ ਵੀ ਅਜਿਹਾ ਕਰਨ ਲਈ ਪ੍ਰੇਰਿਤ ਕਰਨ ਲਈ ਕਿਹਾ ਤਾਂ ਜੋ ਲੋਕਤੰਤਰ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਇਸ ਸੰਵਿਧਾਨਿਕ ਅਧਿਕਾਰ ਦੀ ਵਰਤੋਂ ਯੋਗ ਉਮੀਦਵਾਰ ਦੇ ਹੱਕ ਵਿੱਚ ਕਰਨੀ ਚਾਹੀਦੀ ਹੈ, ਕਿਉਂਕਿ ਸਾਡੀ ਵੋਟ ‘ਤੇ ਹੀ ਸਾਡਾ ਅਤੇ ਸਾਡੇ ਦੇਸ਼ ਦਾ ਭਵਿੱਖ ਨਿਰਭਰ ਕਰਦਾ ਹੈ।