ਸ਼ਹੀਦੀ ਪੰਦਰਵਾੜੇ ਦੌਰਾਨ 16 ਤੋਂ 31 ਦਸੰਬਰ ਤੱਕ ਗੁਰੂ ਘਰਾਂ ਵਿਚ ਬਣਨਗੇ ਸਾਦੇ ਲੰਗਰ: ਐਡਵੋਕੇਟ ਧਾਮੀ

4674385
Total views : 5505502

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਰਣਜੀਤ ਸਿੰਘ ਰਾਣਾਨੇਸ਼ਟਾ

ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜਿਆਂ ਨੂੰ ਸਮਰਪਿਤ ਸ਼ੁਰੂ ਹੋਏ ਸ਼ਹੀਦੀ ਪੰਦਰਵਾੜੇ ਦੌਰਾਨ 16 ਦਸੰਬਰ ਤੋਂ 31 ਦਸੰਬਰ 2023 ਤੱਕ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਗੁਰਦੁਆਰਾ ਸਾਹਿਬਾਨ ਅੰਦਰ ਜਿਥੇ ਕਿਸੇ ਵਿਅਕਤੀ ਵਿਸ਼ੇਸ਼ ਨੂੰ ਸਿਰੋਪਾਓ ਅਤੇ ਵਿਸ਼ੇਸ਼ ਸਨਮਾਨ ਨਹੀਂ ਦਿੱਤੇ ਜਾਣਗੇ, ਉਥੇ ਹੀ ਲੰਗਰਾਂ ਵਿਚ ਵੀ ਮਿੱਠੇ ਪਕਵਾਨ ਵੀ ਨਹੀਂ ਬਣਨਗੇ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਸਾਹਿਬਜ਼ਾਦਿਆਂ ਦੀਆਂ ਸ਼ਹਾਹਦਤਾਂ ਨੂੰ ਸਮਰਪਤ ਸ਼ਹੀਦੀ ਪੰਦਰਵਾੜਾ ਸਿੱਖ ਕੌਮ ਲਈ ਬੇਹੱਦ ਭਾਵੁਕ ਸਮਾਂ ਹੈ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਫੈਸਲੇ ਅਨੁਸਾਰ ਸ਼ਹੀਦੀ ਪੰਦਰਵਾੜੇ ਦੌਰਾਨ ਗੁਰੂ ਕੇ ਲੰਗਰਾਂ ਵਿਚ ਸਾਦੇ ਪਕਵਾਨ ਵਰਤਾਏ ਜਾਣਗੇ ਅਤੇ ਕਿਸੇ ਵੀ ਵਿਸ਼ੇਸ਼ ਵਿਅਕਤੀ ਸਿਰੋਪਾਓ ਨਹੀਂ ਦਿੱਤੇ ਜਾਣਗੇ। ਉਨ੍ਹਾਂ ਸਥਾਨਕ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਸ਼ਹੀਦੀ ਪੰਦਰਵਾੜੇ ਦੀ ਭਾਵੁਕਤਾ ਨੂੰ ਵੇਖਦਿਆਂ ਆਪੋ ਆਪਣੇ ਪ੍ਰਬੰਧਾਂ ਵਾਲੇ ਸਥਾਨਾਂ ’ਤੇ ਇਸ ਫੈਸਲੇ ਨੂੰ ਲਾਗੂ ਕਰਨ। ਐਡਵੋਕੇਟ ਧਾਮੀ ਨੇ ਸੰਗਤਾਂ ਨੂੰ ਸਾਹਿਬਜ਼ਾਦਿਆਂ ਦੀ ਯਾਦ ਵਿਚ ਵੱਧ ਤੋਂ ਵੱਧ ਗੁਰਬਾਣੀ ਦਾ ਜਾਪ ਕਰਨ ਦੀ ਅਪੀਲ ਵੀ ਕੀਤੀ।

ਸ਼੍ਰੋਮਣੀ ਕਮੇਟੀ ਨੇ ਬੰਦੀ ਸਿੰਘਾਂ ਸਬੰਧੀ 20 ਦਸੰਬਰ ਦਾ ਦਿੱਲੀ ਪ੍ਰਦਰਸ਼ਨ ਕੀਤਾ ਮੁਲਤਵੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ 20 ਦਸੰਬਰ ਨੂੰ ਦਿੱਲੀ ਵਿਖੇ ਕੀਤਾ ਜਾਣ ਵਾਲਾ ਪੰਥਕ ਪ੍ਰਦਰਸ਼ਨ ਹਾਲ ਦੀ ਘੜੀ ਮੁਲਤਵੀ ਕਰ ਦਿੱਤਾ ਗਿਆ ਹੈ। ਸ਼੍ਰੋਮਣੀ ਕਮੇਟੀ ਨੇ ਇਹ ਫੈਸਲਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਹਰਮੀਤ ਸਿੰਘ ਕਾਲਕਾ ਜੋ ਬੰਦੀ ਸਿੰਘਾਂ ਸਬੰਧੀ ਪੰਜ ਮੈਂਬਰੀ ਉੱਚ ਪੱਧਰੀ ਕਮੇਟੀ ਦੇ ਮੈਂਬਰ ਵੀ ਹਨ, ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਭੇਜੇ ਗਏ ਇਕ ਪੱਤਰ ’ਤੇ ਵਿਚਾਰ ਉਪਰੰਤ ਲਿਆ ਹੈ। ਅੱਜ ਇਥੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੱਦੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਭਾਵੇਂ 20 ਦਸੰਬਰ ਦਾ ਦਿੱਲੀ ਪ੍ਰਦਰਸ਼ਨ ਅੰਤ੍ਰਿੰਗ ਕਮੇਟੀ ਦੇ ਪਹਿਲਾਂ ਲਏ ਫੈਸਲੇ ’ਤੇ ਅਧਾਰਿਤ ਸੀ, ਪਰ ਪੰਥ ਦੇ ਵਡੇਰੇ ਹਿੱਤਾਂ ਨੂੰ ਵੇਖਦਿਆਂ ਇਸ ਨੂੰ ਫਿਲਹਾਲ ਮੁਲਤਵੀ ਕੀਤਾ ਜਾ ਰਿਹਾ ਹੈ। 

Share this News