ਸਿਹਤ ਸੰਭਾਲ ਗੁਣਵੱਤਾ ਸੰਬੰਧੀ ਹਸਪਤਾਲ ਪ੍ਰਬੰਧਕਾਂ ਦੀ ਕੁਆਲਿਟੀ ਸਰਟੀਫਿਕੇਸ਼ਨ ਵਰਕਸ਼ਾਪ

4674280
Total views : 5505362

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਰਣਜੀਤ ਸਿੰਘ ਰਾਣਾਨੇਸ਼ਟਾ

ਨੈਸ਼ਨਲ ਹੈਲਥ ਅਥਾਰਟੀ, ਭਾਰਤ ਸਰਕਾਰ ਦੁਆਰਾ ਹਸਪਤਾਲਾਂ ਲਈ ਕੁਆਲਿਟੀ ਸਰਟੀਫ਼ਿਕੇਸ਼ਨ ਸੰਬੰਧੀ ਇੱਕ ਵਰਕਸ਼ਾਪ ਇੱਥੇ ਅੰਮ੍ਰਿਤਸਰ ਵਿਖੇ ਹੋਈ। ਸਟੇਟ ਹੈਲਥ ਏਜੰਸੀ, ਪੰਜਾਬ ਨੇ ਇਸ ਸਮਾਗਮ ਦੀ ਮੇਜ਼ਬਾਨੀ ਕੀਤੀ, ਜਿਸ ਵਿੱਚ ਅੰਮ੍ਰਿਤਸਰ, ਗੁਰਦਾਸਪੁਰ ਅਤੇ ਤਰਨਤਾਰਨ ਜ਼ਿਲ੍ਹਿਆਂ ਵਿੱਚੋਂ 100 ਤੋਂ ਵੱਧ ਹਸਪਤਾਲਾਂ ਨੇ ਭਾਗ ਲਿਆ। ਇਸ ਵਰਕਸ਼ਾਪ ਦਾ ਆਯੋਜਨ ਡਾ. ਬਸੰਤ ਗਰਗ, ਆਈ.ਏ.ਐੱਸ., ਵਧੀਕ ਮੁੱਖ ਕਾਰਜਕਾਰੀ ਅਧਿਕਾਰੀ, ਨੈਸ਼ਨਲ ਹੈਲਥ ਅਥਾਰਟੀ ਦੀ ਯੋਗ ਅਗਵਾਈ ਹੇਠ ਕੀਤਾ ਗਿਆ l

ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਨਾਲ ਸੂਚੀਬੱਧ ਹਸਪਤਾਲਾਂ ਵੱਲੋ ਇਸ ਵਿਚ ਭਾਗ ਲਿਆ ਗਿਆ ਅਤੇ ਗੁਣਵੱਤਾ ਪ੍ਰਮਾਣੀਕਰਣ ਪ੍ਰਾਪਤ ਕਰਨ ਲਈ ਪ੍ਰਕਿਰਿਆਵਾਂ ‘ਤੇ ਜਾਣਕਾਰੀ ਹਾਸਿਲ ਕੀਤੀ ਗਈ। ਇਸ ਵਰਕਸ਼ਾਪ ਦਾ ਮੁੱਖ ਉਦੇਸ਼ ਗੈਰ-ਮਾਨਤਾ ਪ੍ਰਾਪਤ ਹਸਪਤਾਲਾਂ ਨੂੰ ਪ੍ਰਮਾਣੀਕਰਣ ਪ੍ਰਕਿਰਿਆ ਬਾਰੇ ਸੂਚਿਤ ਕਰਨਾ ਅਤੇ ਉਹਨਾਂ ਨੂੰ ਮਾਨਤਾ ਪ੍ਰਾਪਤ ਕਰਨ ਲਈ ਉਤਸ਼ਾਹਿਤ ਕਰਨਾ ਸੀ । ਇਸ ਪਹਿਲਕਦਮੀ ਦਾ ਮੁੱਖ ਮੰਤਵ ਹਸਪਤਾਲਾਂ ਦੇ ਅੰਦਰ ਸੇਵਾਵਾਂ ਦੀ ਗੁਣਵੱਤਾ ਅਤੇ ਮਿਆਰਾਂ ਨੂੰ ਵਧਾਉਣਾ ਹੈ, ਜਿਸ ਨਾਲ ਸਿਹਤ ਸੰਭਾਲ ਪ੍ਰਦਾਤਾਵਾਂ ਅਤੇ ਮਰੀਜ਼ਾਂ ਦੋਵਾਂ ਨੂੰ ਵਧੀਆ ਸਿਹਤ ਸੇਵਾਵਾਂ ਪ੍ਰਦਾਨ ਕਰਨਾ ਯਕੀਨੀ ਬਣਾਇਆ ਜਾ ਸਕੇ।

ਵਰਕਸ਼ਾਪ ਦੌਰਾਨ ਨੈਸ਼ਨਲ ਹੈਲਥ ਅਥਾਰਟੀ ਅਤੇ ਕੁਆਲਿਟੀ ਕਾਉਂਸਿਲ ਆਫ਼ ਇੰਡੀਆ ਦੇ ਵੱਖ-ਵੱਖ ਮਾਹਿਰ ਬੁਲਾਰਿਆਂ ਨੇ ਕੁਆਲਿਟੀ ਸਰਟੀਫਿਕੇਸ਼ਨਾਂ ‘ਤੇ ਸੈਸ਼ਨ ਕਰਵਾਏ। ਉਹਨਾਂ ਨੇ ਭਾਗੀਦਾਰ ਹਸਪਤਾਲਾਂ ਦੁਆਰਾ ਉਠਾਏ ਗਏ ਸਵਾਲਾਂ ਨੂੰ ਵੀ ਸੰਬੋਧਿਤ ਕੀਤਾ ਅਤੇ ਪ੍ਰਮਾਣੀਕਰਣ ਪ੍ਰਕਿਰਿਆ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ।

ਇਸ ਮੌਕੇ ਸ੍ਰੀਮਤੀ ਲਤਾ ਗਣਪਤੀ, ਆਈ.ਏ.ਐਸ., ਡਾਇਰੈਕਟਰ, ਨੈਸ਼ਨਲ ਹੈਲਥ ਅਥਾਰਟੀ, ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲਾ, ਭਾਰਤ ਸਰਕਾਰ, ਸ੍ਰੀਮਤੀ ਬਬੀਤਾ, ਆਈ.ਏ.ਐਸ, ਮੁੱਖ ਕਾਰਜਕਾਰੀ ਅਧਿਕਾਰੀ, ਰਾਜ ਸਿਹਤ ਏਜੰਸੀ, ਪੰਜਾਬ ਵਿਸ਼ੇਸ਼ ਤੌਰ ਤੇ ਹਾਜ਼ਿਰ ਸਨ। ਇਹਨਾਂ ਤੋਂ ਇਲਾਵਾ ਨੈਸ਼ਨਲ ਹੈਲਥ ਅਥਾਰਟੀ, ਸਟੇਟ ਹੈਲਥ ਏਜੰਸੀ, ਪੰਜਾਬ ਦੇ ਅਧਿਕਾਰੀਆਂ ਦੇ ਨਾਲ-ਨਾਲ ਅੰਮ੍ਰਿਤਸਰ, ਗੁਰਦਾਸਪੁਰ ਅਤੇ ਤਰਨਤਾਰਨ ਦੇ ਜ਼ਿਲ੍ਹਾ ਪੱਧਰੀ ਸਿਹਤ ਅਧਿਕਾਰੀ ਹਾਜ਼ਰ ਸਨ। ਵਰਕਸ਼ਾਪ ਨੇ ਮਿਆਰੀ ਸਿਹਤ ਸੰਭਾਲ ਸੇਵਾਵਾਂ ਦੀ ਮਹੱਤਤਾ ‘ਤੇ ਜ਼ੋਰ ਦਿੰਦੇ ਹੋਏ, ਹਿੱਸੇਦਾਰਾਂ ਵਿਚਕਾਰ ਗਿਆਨ ਦੇ ਆਦਾਨ-ਪ੍ਰਦਾਨ ਅਤੇ ਸਹਿਯੋਗ ਲਈ ਇੱਕ ਪਲੇਟਫਾਰਮ ਪ੍ਰਦਾਨ ਕੀਤਾ।

Share this News