ਖ਼ਾਲਸਾ ਕਾਲਜ ਵੂਮੈਨ ਦੀਆਂ ਵਿਦਿਆਰਥਣਾਂ ਨੇ ਫਲਾਵਰ, ਪਲਾਂਟਸ ਅਤੇ ਰੰਗੋਲੀ ਮੁਕਾਬਲੇ ’ਚ ਸ਼ਾਨਦਾਰ ਜਿੱਤ ਕੀਤੀ ਹਾਸਲ

4674947
Total views : 5506340

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਉਪਿੰਦਰਜੀਤ ਸਿੰਘ

ਖ਼ਾਲਸਾ ਕਾਲਜ ਫ਼ਾਰ ਵੂਮੈਨ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਕਰਵਾਏ ਗਏ ‘ਭਾਈ ਵੀਰ ਸਿੰਘ ਫਲਾਵਰ, ਪਲਾਂਟਸ ਅਤੇ ਰੰਗੋਲੀ’ ਸ਼ੋਅ ਮੁਕਾਬਲੇ ’ਚ ਵੱਖ-ਵੱਖ ਸ਼ੇ੍ਰਣੀਆਂ ’ਚ ਭਾਗ ਲੈਂਦੇ ਹੋਏ ਸ਼ਾਨਦਾਰ ਜਿੱਤ ਦਰਜ ਕਰਵਾ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ।


 ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਨੇ ਵਿਦਿਆਰਥਣਾਂ ਦੀ ਉਕਤ ਕਾਰਗੁਜਾਰੀ ’ਤੇ ਵਧਾਈ ਦਿੰਦਿਆਂ ਦੱਸਿਆ ਕਿ ਉਨ੍ਹਾਂ ਨੇ ਸ਼੍ਰੇਣੀ-ਏ ਫੁੱਲਾਂ ਦੀ ਕਿਸਮ, ਸ਼ੇ੍ਰਣੀ-ਬੀ ਪੱਤੇਦਾਰ ਪੌਦੇ, ਸ਼੍ਰੇਣੀ-ਸੀ ਕੈਕਟੀ ਅਤੇ ਸੁਕੂਲੈਂਟ ਪੌਦੇ ਅਤੇ ਸ਼ੇ੍ਰਣੀ-ਡੀ ਬੋਨਸਾਈ ’ਚ ਉਕਤ ਸਥਾਨ ਪ੍ਰਾਪਤ ਕੀਤਾ ਹੈ। ਉਨ੍ਹਾਂ ਨੇ ਉਕਤ ਮਹੱਤਵਪੂਰਨ ਪ੍ਰਾਪਤੀ ਲਈ ਸਟਾਫ਼ ਅਤੇ ਵਿਦਿਆਰਥਣਾਂ ਦੁਆਰਾ ਵਿਖਾਏ ਜਾਂਦੇ ਉਤਸ਼ਾਹ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਸਾਫ਼ ਤੇ ਸ਼ੁੱਧ ਵਾਤਾਵਰਣ ਸਬੰਧੀ ਜਾਗਰੂਕ ਕਰਨ ਅਤੇ ਕੁਦਰਤ ਪ੍ਰਤੀ ਪਿਆਰ ਨੂੰ ਵਧਾਉਣ ਲਈ ਕਾਲਜ ਵੱਲੋਂ ਨਿਰੰਤਰ ਯਤਨ ਕਰਦਿਆਂ ਵੱਧ ਤੋਂ ਵੱਧ ਪੌਦੇ ਲਗਾਏ ਜਾ ਰਹੇ ਹਨ। ਇਸ ਮੌਕੇ ਉਨ੍ਹਾਂ ਨੇ ਸਫਲਤਾ ਦਾ ਜਸ਼ਨ ਮਨਾਉਂਦੇ ਹੋਏ ‘ਉੱਜਵਲ ਭਵਿੱਖ ਲਈ ਹਰੇ-ਭਰੇ ਵਾਤਾਵਰਣ ਦੀ ਲੜੀ ਨੂੰ ਜਾਰੀ ਰੱਖਣ’ ਦੀ ਵਚਨਬੱਧਤਾ ਨੂੰ ਵੀ ਦੁਹਰਾਇਆ।

Share this News