Total views : 5509418
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਰਣਜੀਤ ਸਿੰਘ ਰਾਣਾਨੇਸ਼ਟਾ
ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਅਤੇ ਖਡੂਰ ਸਾਹਿਬ ਤੋਂ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਅੱਜ ਪਿੰਡ ਨੌਰੰਗਾਬਾਦ ਵਿਖੇ ਕੁਲਦੀਪ ਸਿੰਘ ਮਿੰਟੂ ਦੇ ਗ੍ਰਹਿ ਵਿਖੇ ਅਕਾਲੀ ਵਰਕਰਾਂ ਨਾਲ ਭਰਵੀਂ ਮੀਟਿੰਗ ਕੀਤੀ। ਇਸ ਮੀਟਿੰਗ ਦਾ ਮਕਸਦ ਆਉਣ ਵਾਲੀਆਂ ਚੋਣਾਂ ਵਿੱਚ ਪਾਰਟੀ ਨੂੰ ਮਜ਼ਬੂਤ ਕਰਨਾ ਹੈ।ਸ੍ਰ. ਬ੍ਰਹਮਪੁਰਾ ਨੇ ਆਪਣੇ ਸੰਬੋਧਨ ਦੌਰਾਨ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਵਿੱਚ ਵਿਕਾਸ ਕਾਰਜਾਂ ਦਾ ਝੂਠਾ ਸਿਹਰਾ ਲੈਣ ਲਈ ‘ਆਪ’ ਦੀ ਸਖ਼ਤ ਆਲੋਚਨਾ ਕੀਤੀ। ਫੰਡਾਂ ਦੀ ਦੁਰਵਰਤੋਂ ਅਤੇ ਮੌਜੂਦਾ ਵਿਧਾਇਕ ਵੱਲੋਂ ਵਿਕਾਸ ਕਾਰਜਾਂ ਨੂੰ ਲੈ ਕੇ ਕੀਤੇ ਗੁੰਮਰਾਹਕੁੰਨ ਦਾਅਵਿਆਂ ਦੀ ਨਿਖੇਧੀ ਕਰਦਿਆਂ ਇਸ ਗੱਲ ਦੀ ਭਵਿੱਖਬਾਣੀ ਕੀਤੀ ਕਿ ਲੋਕ ਆਉਣ ਵਾਲੇ ਸਮੇਂ ‘ਚ ਅਜਿਹੀਆਂ ਚਾਲਾਂ ਨਾਲ ਧੋਖੇ ਵਿੱਚ ਨਹੀਂ ਆਉਣਗੇ।
ਬ੍ਰਹਮਪੁਰਾ ਨੇ ਮੁੱਖ ਮੰਤਰੀ ‘ਤੇ ਵੀ.ਆਈ.ਪੀ ਕਲਚਰ ਨੂੰ ਉਤਸ਼ਾਹਿਤ ਕਰਨ ਦਾ ਲਾਇਆ ਦੋਸ਼
ਸ੍ਰ. ਬ੍ਰਹਮਪੁਰਾ ਨੇ ਦੱਸਿਆ ਜਦੋਂ ਤੋਂ ਆਮ ਆਦਮੀ ਪਾਰਟੀ ਸੱਤਾ ਵਿੱਚ ਆਈ ਹੈ, ਖਡੂਰ ਸਾਹਿਬ ਹਲਕੇ ਵਿੱਚ ਇੱਕ ਵੀ ਵਿਕਾਸ ਕਾਰਜ ਨਹੀਂ ਕੀਤਾ ਗਿਆ। ਉਨ੍ਹਾਂ ਮੌਜੂਦਾ ਵਿਧਾਇਕ ਦਾ ਨਾਂ ਲਏ ਬਿੰਨਾਂ, ਜੋ ਕਿ ਵਿਕਾਸ ਕਾਰਜ ਕਰਵਾਉਣ ਦਾ ਦਾਅਵਾ ਕਰ ਰਿਹਾ ਹੈ, ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਤੋਂ ਫੰਡਾਂ ਦੀ ਵਰਤੋਂ ਕੀਤੀ ਜਾ ਰਹੀ ਹੈ ਅਤੇ ਇਸ ਦਾ ਸਾਰਾ ਕ੍ਰੇਡਿਟ ਸੂਬਾ ਸਰਕਾਰ ‘ਤੇ ਪਾਇਆ ਜਾ ਰਿਹਾ ਹੈ। ਬ੍ਰਹਮਪੁਰਾ ਨੇ ਜ਼ੋਰ ਦੇ ਕੇ ਕਿਹਾ ਕਿ ‘ਆਪ’ ਪੰਜਾਬ ਦੇ ਲੋਕਾਂ ਨੂੰ ਝੂਠੇ ਵਾਅਦਿਆਂ ਨਾਲ ਮੂਰਖ਼ ਬਣਾ ਰਹੀ ਹੈ ਅਤੇ ਲੋਕ ਭਵਿੱਖ ਵਿੱਚ ਮੁੜ ਮੂਰਖ਼ ਨਹੀਂ ਬਣਨਗੇ।
ਸ੍ਰ. ਬ੍ਰਹਮਪੁਰਾ ਨੇ ਪੁਸ਼ਟੀ ਕੀਤੀ ਕਿ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਪੰਜਾਬ ਨੇ ਤਰੱਕੀ ਕੀਤੀ ਹੈ ਅਤੇ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਕੀਤੇ ਗਏ ਮਹੱਤਵਪੂਰਨ ਵਿਕਾਸ ਨੂੰ ਉਜਾਗਰ ਕੀਤਾ। ਸ਼੍ਰੋਮਣੀ ਅਕਾਲੀ ਦਲ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਹੀ ਮਜ਼ਬੂਤ ਹੋ ਸਕਦਾ ਹੈ, ਜਿੰਨਾਂ ਕੋਲ ਸਰਕਾਰ ਚਲਾਉਣ ਅਤੇ ਪ੍ਰਸ਼ਾਸਨ ‘ਤੇ ਮਜ਼ਬੂਤ ਪਕੜ ਰੱਖਣ ਲਈ ਆਪਣੇ ਪਿਤਾ, ਦਿੱਗਜ ਸਿਆਸਤਦਾਨ ਸਰਦਾਰ ਪ੍ਰਕਾਸ਼ ਸਿੰਘ ਬਾਦਲ ਵਰਗੀ ਯੋਗਤਾ ਅਤੇ ਗੁਣ ਹਨ।
ਸ੍ਰ. ਬ੍ਰਹਮਪੁਰਾ ਨੇ ਅੰਤ ਵਿੱਚ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਖਡੂਰ ਸਾਹਿਬ ਹਲਕੇ ਨਾਲ ਸਬੰਧਤ ਵਿਕਾਸ ਕਾਰਜਾਂ ਦੀ ਪੋਲ ਖੋਲੀ ਜਾਵੇਗੀ ਜੋ ਕਿ ਝੂਠੇ ਦਿਖਾਵੇ ਹੇਠ ਆਮ ਆਦਮੀ ਪਾਰਟੀ ਦੇ ਰਾਜ ਵਿੱਚ ਹੋਣ ਦਾ ਦਾਅਵਾ ਕੀਤਾ ਜਾ ਰਿਹਾ ਹੈ।
ਇਸ ਮੌਕੇ ਜਥੇਦਾਰ ਰਾਮ ਸਿੰਘ, ਸਾਬਕਾ ਸਰਪੰਚ ਬਲਜਿੰਦਰ ਸਿੰਘ ਸੋਨੂ, ਗੁਰਦੇਵ ਸਿੰਘ ਫੱਤੂ ਢੀਂਗਾ , ਪ੍ਰਧਾਨ ਬੀਰਾ ਸਿੰਘ , ਮਨਜਿੰਦਰ ਸਿੰਘ ਸੈਕਟਰੀ , ਬਲਵੰਤ ਸਿੰਘ ਫੌਜੀ ਮੈਂਬਰ ਪੰਚਾਇਤ , ਬਲਕਾਰ ਸਿੰਘ ਫੌਜੀ , ਅੰਗਰੇਜ਼ ਸਿੰਘ, ਮੁਖਤਾਰ ਸਿੰਘ , ਸਾਹਿਬ ਸਿੰਘ, ਹਰਜੀਤ ਸਿੰਘ, ਲਵਪ੍ਰੀਤ ਸਿੰਘ ਲਵਲੀ , ਡਾਕਟਰ ਕੁਲਦੀਪ ਸਿੰਘ ਡੀਪੂ ਵਾਲੇ , ਗੁਲਜਾਰ ਸਿੰਘ, ਸੰਤੋਖ ਸਿੰਘ, ਬਾਬਾ ਧਰਮ ਸਿੰਘ, ਹੀਰਾ ਸਿੰਘ, ਮਹਿਤਾਬ ਪ੍ਰੀਤ ਸਿੰਘ , ਸਮਾਜ ਪ੍ਰੀਤ ਸਿੰਘ , ਵਿੱਕੀ, ਟੋਨੀ ਆਦਿ ਅਕਾਲੀ ਵਰਕਰ ਹਾਜ਼ਰ ਸਨ।