Total views : 5509676
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਤਰਨ ਤਾਰਨ/ਲਾਲੀ ਕੈਰੋ,ਜਸਬੀਰ ਲੱਡੂ
ਹਲਕਾ ਵਿਧਾਇਕ ਖਡੂਰ ਸਾਹਿਬ ਸ੍ਰੀ ਮਨਜਿੰਦਰ ਸਿੰਘ ਲਾਲਪੁਰਾ ਅਤੇ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਹਲਕਾ ਖਡੂਰ ਸਾਹਿਬ ਦੇ ਵਿਕਾਸ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸਮੂਹ ਜ਼ਿਲ੍ਹਾ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ ਕੀਤੀ ਗਈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਵਰਿੰਦਰਪਾਲ ਸਿੰਘ ਬਾਜਵਾ, ਐੱਸ. ਡੀ. ਐੱਮ. ਖਡੂਰ ਸਾਹਿਬ ਸ੍ਰੀ ਸਚਿਨ ਪਾਠਕ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਗੁਰਪ੍ਰੀਤ ਸਿੰਘ ਗਿੱਲ ਅਤੇ ਕਾਰਜਕਾਰੀ ਸਿਵਲ ਸਰਜਨ ਡਾ. ਵਰਿੰਦਰਪਾਲ ਕੌਰ ਤੋਂ ਇਲਾਵਾ ਸਮੂਹ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਮੀਟਿੰਗ ਦੌਰਾਨ ਹਲਕਾ ਵਿਧਾਇਕ ਖਡੂਰ ਸਾਹਿਬ ਸ੍ਰੀ ਮਨਜਿੰਦਰ ਸਿੰਘ ਲਾਲਪੁਰਾ ਵੱਲੋਂ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਵਿੱਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦੀ ਪ੍ਰਗਤੀ ਸਬੰਧੀ ਚਰਚਾ ਕੀਤੀ ਗਈ। ਇਸ ਮੌਕੇ ਉਹਨਾਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪਣੇ ਆਪਣੇ ਵਿਭਾਗ ਨਾਲ ਸਬੰਧਿਤ ਵੱਖ-ਵੱਖ ਵਿਕਾਸ ਕੰਮਾਂ ਸਬੰਧੀ ਪ੍ਰਜੈਕਟ ਰਿਪੋਰਟ ਬਣਾ ਕੇ ਸਰਕਾਰ ਨੂੰ ਭੇਜਣ ਤਾਂ ਜੋ ਆਗਾਮੀ ਬਜਟ ਵਿੱਚ ਉਹਨਾਂ ਕਾਰਜਾਂ ਸਬੰਧੀ ਵਿੱਤੀ ਰਾਸ਼ੀ ਜਾਰੀ ਕੀਤੀ ਜਾ ਸਕੇ।
ਇਸ ਮੌਕੇ ਉਹਨਾਂ ਕਿਹਾ ਹਲਕੇ ਵਿੱਚ ਖੇਡ ਦੇ ਮੈਦਾਨ, ਆਂਗਣਬਾੜੀ ਕੇਂਦਰ ਅਤੇ ਪਾਰਕਾਂ ਬਣਾਉਣ ਲਈ ਵੱਧ ਤੋਂ ਵੱਧ ਪ੍ਰੋਜੈਕਟ ਤਿਆਰ ਕੀਤੇ ਜਾਣ ਤਾਂ ਜੋ ਮਗਨਰੇਗਾ ਸਕੀਮ ਅਧੀਨ ਇਹਨਾਂ ਖੇਡ ਦੇ ਮੈਦਾਨਾਂ, ਆਂਗਣਬਾੜੀ ਕੇਂਦਰਾਾਂ ਅਤੇ ਪਾਰਕਾਂ ਦਾ ਨਿਰਮਾਣ ਕੀਤਾ ਜਾ ਸਕੇ।ਇਸ ਦੌਰਾਨ ਉਹਨਾਂ ਪੰਜਾਬ ਮੰਡੀ ਬੋਰਡ ਅਤੇ ਪੀ. ਡਬਲਯੂ. ਡੀ. ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਹਲਕੇ ਵਿੱਚ ਲਿੰਕ ਸੜਕਾਂ ਦੀ ਮੁਰੰਮਤ ਅਤੇ ਨਵੀਆਂ ਸੜਕਾਂ ਦੇ ਨਿਰਮਾਣ ਸਬੰਧੀ ਵੀ ਸਰਕਾਰ ਨੂੰ ਪ੍ਰਜੈਕਟ ਬਣਾ ਕੇ ਭੇਜੇ ਜਾਣ ਤਾਂ ਜੋ ਹਲਕੇ ਵਿੱਚ ਆਵਾਜਾਈ ਹੋਰ ਬਿਹਤਰ ਹੋ ਸਕੇ।
ਇਸ ਮੌਕੇ ਉਹਨਾਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਹਲਕਾ ਖਡੂਰ ਸਾਹਿਬ ਦੇ ਸਰਕਾਰੀ ਸਕੂਲਾਂ ਦੀ ਮੇਜਰ ਰਿਪੇਅਰ ਅਤੇ ਨਵੇਂ ਕਲਾਸ ਰੂਮ ਬਣਾਉਣ ਸਬੰਧੀ ਵੀ ਵਿਭਾਗ ਨੂੰ ਪ੍ਰਪੋਜ਼ਲ ਭੇਜਿਆ ਜਾਵੇ ।ਉਹਨਾਂ ਖੇਡ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਹਲਕੇ ਦੇ ਪਿੰਡਾਂ ਵਿੱਚ ਵੱਧ ਤੋਂ ਵੱਧ ਖੇਡ ਨਰਸਰੀਆਂ ਬਣਾਉਣ ਲਈ ਵੀ ਵਿਭਾਗ ਨੂੰ ਲਿਖਿਆ ਜਾਵੇ ਤਾਂ ਜੋ ਹਲਕੇ ਦੇ ਬੱਚਿਆਂ ਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਿਆ ਜਾ ਸਕੇ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਕੁਮਾਰ ਵੱਲੋਂ ਸਮੂਹ ਵਿਭਾਗਾਂ ਦੇ ਮੁਖੀਆਂ ਨੂੰ ਹਦਾਇਤ ਕੀਤੀ ਗਈ ਕਿ ਉਹਨਾਂ ਹਲਕਾ ਖਡੂਰ ਸਾਹਿਬ ਹੋਣ ਵਾਲੇ ਵੱਖ-ਵੱਖ ਵਿਕਾਸ ਕਾਰਜਾਂ ਦੇ ਮੁਕੰਮਲ ਪ੍ਰੋਜੈਕਟ ਤਿਆਰ ਕਰਕੇ ਸਰਕਾਰ ਨੂੰ ਭੇਜਣ ਅਤੇ ਇਸ ਸਬੰਧੀ ਲੋੜੀਂਦੀ ਕਾਰਵਾਈ ਜਲਦ ਤੋਂ ਜਲਦ ਮੁਕੰਮਲ ਕੀਤੀ ਜਾਵੇ। ਇਸ ਮੌਕੇ ਉਹਨਾਂ ਪੀ. ਡਬਲਯੂ. ਡੀ. ਵਿਭਾਗ ਦੇ ਅਧਿਕਾਰਆਂ ਨੂੰ ਕਿਹਾ ਵੱਖ-ਵੱਖ ਵਿਭਾਗਾਂ ਵੱਲੋਂ ਭੇਜੇ ਜਾਣ ਵਾਲ ਵਿਕਾਸ ਕੰਮਾਂ ਦੇ ਅਸਟੀਮੇਟ ਸਮੇਂ-ਸਿਰ ਤਿਆਰ ਕਰਨੇ ਯਕੀਨੀ ਬਣਾਏ ਜਾਣ।