ਨਸ਼ਿਆਂ ਸਬੰਧੀ ਨੌਜਵਾਨਾਂ ਦੀਆਂ ਅੱਖਾਂ ਖੋਲਣ ਲਈ ਪੰਜਾਬ ਪੁਲਿਸ ਨੇ ਕਰਵਾਇਆ ਜਾਗਰੂਕਤਾ ਪ੍ਰੋਗਰਾਮ

4677302
Total views : 5510093

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਪੰਜਾਬ ਸਰਕਾਰ ਨਸ਼ੇ ਦੇ ਖਾਤਮੇ  ਲਈ ਲਗਾਤਾਰ ਸਰਗਰਮ ਟੀ 

ਅੰਮ੍ਰਿਤਸਰ/ਉਪਿੰਦਰਜੀਤ ਸਿੰਘ 

ਇੱਥੋਂ ਨਜ਼ਦੀਕੀ ਮਾਨਾਂਵਾਲਾ ਖੇਡ ਸਟੇਡੀਅਮ ਵਿਖੇ ਪੰਜਾਬ ਪੁਲੀਸ ਅੰਮ੍ਰਿਤਸਰ ਦਿਹਾਤੀ ਨੇ ਨੌਜਵਾਨਾਂ ਤੇ ਬੱਚਿਆਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵ ਤੋਂ ਜਾਣੂ ਕਰਵਾਉਣ ਲਈ ਨਿਵੇਕਲੀ ਕਿਸਮ ਦਾ ਜਾਗਰੂਕਤਾ ਪ੍ਰੋਗਰਾਮ ਜ਼ਿਲ੍ਹਾ ਪੁਲੀਸ ਮੁਖੀ ਸਤਿੰਦਰ ਸਿੰਘ ਦੀ ਅਗਵਾਈ ਹੇਠ ਕਰਵਾਇਆ ਗਿਆ। ਇਸ ਪ੍ਰੋਗਰਾਮ ਵਿੱਚ ਵੱਖ ਵੱਖ ਨਾਟਕ ਮੰਡਲੀਆਂ ਵੱਲੋਂ ਨਸ਼ੇ ਤੋਂ ਦੂਰ ਰਹਿਣ ਦੇ ਸੁਨੇਹੇ ਦਿੰਦੇ ਨਾਟਕ ਖੇਡੇ।

ਲੋਕ ਪੁਲਿਸ ਦਾ ਸਾਥ ਦੇਣ ਤਾਂ ਨਸ਼ੇ ਦਾ ਖਾਤਮਾ ਯਕੀਨੀ– ਜਿਲ੍ਹਾ ਪੁਲਿਸ ਮੁਖੀ

ਭਾਰਤੀ ਹਾਕੀ ਟੀਮ ਦੇ ਸਾਬਕਾ ਖਿਡਾਰੀ ਐੱਸਪੀ ਜੁਗਰਾਜ ਸਿੰਘ, ਉਲੰਪੀਅਨ ਰੁਪਿੰਦਰਪਾਲ ਸਿੰਘ ਅਤੇ ਅਥਲੀਟ ਐੱਸਪੀ ਜਸਵੰਤ ਕੌਰ ਨੇ ਬੱਚਿਆਂ ਨੂੰ ਖੇਡਾਂ ਵੱਲ ਜਾਣ ਲਈ ਕਿਹਾ।

ਨਸ਼ਾ ਛੱਡਣ ਵਾਲੇ ਨੌਜਵਾਨਾਂ ਨੂੰ ਵੀ ਬੱਚਿਆਂ ਦੇ ਰੂਬਰੂ ਕੀਤਾ ਗਿਆ, ਪੰਜਾਬ ਦੇ ਪ੍ਰਸਿੱਧ ਗਾਇਕ ਜਾਰਡਨ ਸੰਧੂ ਬੱਚਿਆਂ ਦਾ ਮਨੋਰੰਜਨ ਕੀਤਾ। ਜ਼ਿਲ੍ਹਾ ਪੁਲੀਸ ਮੁਖੀ ਸਤਿੰਦਰ ਸਿੰਘ ਨੇ ਸੱਦਾ ਦਿੱਤਾ ਕਿ ਜੇ ਲੋਕ ਨਸ਼ੇ ਦੇ ਗੰਭੀਰ ਮੁੱਦੇ ਉਤੇ ਪੁਲੀਸ ਦਾ ਸਾਥ ਦੇਣ ਲਈ ਅੱਗੇ ਆ ਜਾਣ ਤਾਂ ਪੰਜਾਬ ਨੂੰ ਨਸ਼ਾ ਮੁਕਤ ਕਰਨਾ ਕੋਈ ਵੱਡੀ ਗੱਲ ਨਹੀਂ ਹੈ।

ਕੈਬਨਿਟ ਮੰਤਰੀ ਹਰਭਜਨ ਸਿੰਘ, ਜੋ ਚੰਡੀਗੜ੍ਹ ਹੋਣ ਕਾਰਨ ਪ੍ਰੋਗਰਾਮ ਵਿਚ ਨਹੀਂ ਆ ਸਕੇ, ਨੇ ਮੋਬਾਈਲ ਨਾਲ ਲੋਕਾਂ ਦੇ ਰੂਬਰੂ ਹੁੰਦੇ ਪੁਲੀਸ ਵੱਲੋਂ ਕੀਤੇ ਇਸ ਪ੍ਰੋਗਰਾਮ ਦੀ ਸਿਫ਼ਤ ਕੀਤੀ। ਇਸ ਮੌਕੇ ਐੱਸਪੀ ਗੁਰਪ੍ਰਤਾਪ ਸਿੰਘ ਸਹੋਤਾ, ਸਰਪੰਚ ਸੁਖਰਾਜ ਸਿੰਘ ਮਾਨਾਂਵਾਲਾ, ਮਨੋਹਰ ਵਾਟਿਕਾ ਸਕੂਲ ਦੇ ਐੱਮਡੀ ਸੁਰੇਸ਼ ਕੁਮਾਰ ਅਤੇ ਹੋਰ ਸਖਸ਼ੀਅਤਾਂ ਹਾਜ਼ਰ ਸਨ, ਸਟੇਜ ਸੈਕਟਰੀ ਅਰਵਿੰਦਰ ਸਿੰਘ ਭੱਟੀ ਸਨ।

Share this News