Total views : 5511119
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਫਰੀਦਕੋਟ /ਬੀ.ਐਨ.ਈ ਬਿਊਰੋ
ਫਰੀਦਕੋਟ ਜ਼ਿਲ੍ਹੇ ਦੇ ਪਿੰਡ ਕੋਟ ਸੁਖੀਆ ਦੇ ਡੇਰੇ ਦੇ ਮਹੰਤ ਬਾਬਾ ਦਿਆਲ ਦਾਸ ਕਤਲ ਮਾਮਲੇ ਦੇ ਮੁੱਖ ਦੋਸ਼ੀ ਦੀ ਮੌਤ ਤੋਂ ਬਾਅਦ ਇਸ ਮਾਮਲੇ ਨਾਲ ਜੁੜੇ ਲੋਕਾਂ ਦੀਆਂ ਮੁਸ਼ਕਿਲਾਂ ਵਧ ਸਕਦੀਆਂ ਹਨ। ਹਾਲ ਹੀ ਵਿਚ ਫਰੀਦਕੋਟ ਅਦਾਲਤ ਦੇ ਇਸ ਮਾਮਲੇ ਵਿਚ ਆਏ ਫ਼ੈਸਲੇ ਨੇ ਪੁਲਿਸ ਦੇ ਵੱਡੇ ਅਧਿਕਾਰੀਆਂ ਦੀਆਂ ਮੁਸ਼ਕਿਲਾਂ ਵਧਾ ਦਿੱਤੀਆਂ ਹਨ।
ਇਸ ਮਾਮਲੇ ਨਾਲ ਜੁੜੇ 20 ਲੱਖ ਰਿਸ਼ਵਤ ਵਸੂਲਣ ਦੇ ਮਾਮਲੇ ਵਿਚ ਵਧੀਕ ਜ਼ਿਲ੍ਹਾ ਅਤੇ ਸ਼ੈਸ਼ਨ ਜੱਜ ਫ਼ਰੀਦਕੋਟ ਦੀ ਅਦਾਲਤ ਨੇ ਇਸੇ ਮਾਮਲੇ ਵਿਚ ਨਾਮਜਦ ਬੀੜ ਸਿੱਖਾਂ ਵਾਲਾ ਦੀ ਗਊਸ਼ਾਲਾ ਪ੍ਰਮੁੱਖ ਬਾਬਾ ਮਲਕੀਤ ਦਾਸ ਨੂੰ ਵਾਅਦਾ ਮੁਆਫ਼ ਗਵਾਹ ਬਣਨ ਦੀ ਮਨਜ਼ੂਰੀ ਦੇ ਦਿੱਤੀ ਹੈ।
ਮਲਕੀਤ ਦਾਸ ਨੂੰ ਸਰਕਾਰੀ ਗਵਾਹ ਬਣਨ ਦੀ ਮਿਲੀ ਮਨਜ਼ੂਰੀ
ਜਿਸ ਨਾਲ ਹੁਣ ਇਸ ਮਾਮਲੇ ਵਿਚ ਤਤਕਾਲੀ ਆਈ. ਜੀ ਫਰੀਦਕੋਟ ਪ੍ਰਦੀਪ ਕੁਮਾਰ ਯਾਦਵ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ, ਕਿਉਂਕਿ ਬਾਬਾ ਮਲਕੀਤ ਦਾਸ ਨੇ ਫ਼ਰੀਦਕੋਟ ਅਦਾਲਤ ਵਿਚ ਦਾਖਲ ਕੀਤੇ ਆਪਣੇ ਇਕਬਾਲੀਆ ਬਿਆਨ ਵਿਚ ਇਹ ਸਪੱਸ਼ਟ ਕਰ ਦਿੱਤਾ ਹੈ ਕਿ 20 ਲੱਖ ਦੀ ਰਿਸ਼ਵਤ ਮਾਮਲੇ ਵਿਚ IG ਪ੍ਰਦੀਪ ਕੁਮਾਰ ਯਾਦਵ ਦੀ ਸਿੱਧੀ ਸ਼ਮੂਲੀਅਤ ਸੀ।
ਬਾਬਾ ਦਿਆਲ ਦਾਸ ਕਤਲ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਵਲੋਂ ਪੀੜਤ ਪੱਖ ਤੋਂ 50 ਲੱਖ ਰੁਪਏ ਦੀ ਰਿਸ਼ਵਤ ਮੰਗਣ ਅਤੇ 20 ਲੱਖ ਰੁਪਏ ਦੀ ਰਿਸ਼ਵਤ ਵਸੂਲਣ ਦੇ ਮਾਮਲੇ ਵਿਚ ਵਿਜੀਲੈਂਸ ਵਿਭਾਗ ਨੇ 3 ਪੁਲਿਸ ਅਧਿਕਾਰੀਆਂ ਅਤੇ 2 ਪ੍ਰਾਈਵੇਟ ਬੰਦਿਆਂ ਸਮੇਤ 5 ਲੋਕਾਂ ਤੇ ਮੁਕੱਦਮਾਂ ਦਰਜ ਕੀਤਾ ਸੀ। ਜਿਸ ਵਿਚ ਫਰੀਦਕੋਟ ਦੇ ਤਤਕਾਲੀ SPD ਗਗਣੇਸ਼ ਕੁਮਾਰ ਸ਼ਰਮਾਂ, ਤਤਕਾਲੀ DSP (D) ਸੁਸ਼ੀਲ ਕੁਮਾਰ,ਆਈਜੀ ਦਫ਼ਤਰ ਵਿਚ ਤੈਨਾਤ SI ਖੇਮ ਚੰਦ ਪਰਾਸ਼ਰ, ਬਾਬਾ ਮਲਕੀਤ ਦਾਸ ਅਤੇ ਇਕ ਹੋਰ ਪ੍ਰਾਈਵੇਟ ਸ਼ਖਸ ਸਮੇਤ 5 ਲੋਕਾਂ ‘ਤੇ ਮੁਕੱਦਮਾਂ ਦਰਜ ਕੀਤਾ ਸੀ ਜਿਸ ਵਿਚ DSP ਸੁਸ਼ੀਲ ਕੁਮਾਰ ਅਤੇ SI ਖੇਮ ਚੰਦ ਪਰਾਸ਼ਰ ਦੀ ਗ੍ਰਿਫ਼ਤਾਰੀ ਹੋ ਚੁੱਕੀ ਹੈ।
ਜਦਕਿ ਬਾਬਾ ਮਲਕੀਤ ਦਾਸ ਖ਼ੁਦ ਅਦਾਲਤ ਵਿਚ ਆਤਮ ਸਮਰਪਣ ਕਰਨ ਦਾ ਦਾਅਵਾ ਕਰ ਚੁਕਿਆ ਹੈ। ਦੱਸ ਦਈਏ ਕਿ 7 ਨਵੰਬਰ 2019 ਨੂੰ ਇੱਥੋਂ ਦੇ ਪਿੰਡ ਕੋਟਸੁਖੀਆ ਵਿਚ ਡੇਰਾ ਬਾਬਾ ਹਰਕਾ ਦਾਸ ਦੇ ਮੁਖੀ ਬਾਬਾ ਦਿਆਲ ਦਾਸ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਘਟਨਾ ਵਾਲੇ ਦਿਨ ਥਾਣਾ ਸਦਰ ਕੋਟਕਪੂਰਾ ਦੀ ਪੁਲਿਸ ਵੱਲੋਂ ਮ੍ਰਿਤਕ ਦੇ ਗੁਰੂ ਭਾਈ ਬਾਬਾ ਗਗਨ ਦਾਸ ਦੇ ਬਿਆਨਾਂ ’ਤੇ ਸੰਤ ਜਰਨੈਲ ਦਾਸ ਅਤੇ ਇੱਕ ਅਣਪਛਾਤੇ ਵਿਅਕਤੀ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਸੀ। ਇਸ ਮਾਮਲੇ ਵਿਚ ਪੁਲਿਸ ਵੱਲੋਂ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਸ਼ੂਟਰਾਂ ਸਣੇ ਕੁਝ ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਖ਼ਿਲਾਫ਼ ਚਾਰਜਸ਼ੀਟ ਦਾਇਰ ਕੀਤੀ ਸੀ, ਪਰ ਅਜੇ ਤੱਕ ਮੁੱਖ ਮੁਲਜ਼ਮ ਸੰਤ ਜਰਨੈਲ ਦਾਸ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾ ਸਕਿਆ ਸੀ।