ਅੰਮ੍ਰਿਤਸਰ’ਚ ਗਵਾਲਮੰਡੀ ਇਲਾਕੇ ‘ਚ ਤੜਕਸਾਰ ਦਰਗਾਹ ਦੇ ਸੇਵਾਦਾਰ ਦਾ ਹੋਇਆ ਕਤਲ

4677936
Total views : 5511396

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਉਪਿੰਦਰਜੀਤ ਸਿੰਘ

ਅੰਮ੍ਰਿਤਸਰ ‘ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਇੱਥੇ ਗਾਵਾਲ ਮੰਡੀ ਇਲਾਕੇ ਵਿੱਚ ਸਥਿਤ ਦਰਗਾਹ ਦੇ ਸੇਵਾਦਾਰ ਦਾ ਅਣਪਛਾਤੇ ਵਿਅਕਤੀਆਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕ ਦੀ ਪਛਾਣ ਬਲਦੇਵ ਸਿੰਘ ਉਮਰ 60-65 ਸਾਲ ਦਰਗਾਹ ਦੀ ਸੇਵਾ ਕਰਦਾ ਸੀ। ਪੁਲਿਸ ਨੂੰ ਸ਼ੱਕ ਹੈ ਕਿ ਮੁਲਜ਼ਮ ਪਿਛਲੀ ਕੰਧ ’ਤੇ ਚੜ੍ਹ ਕੇ ਅੰਦਰ ਆਇਆ ਅਤੇ ਉਸ ਦੇ ਸਿਰ ’ਤੇ ਤੇਜ਼ਧਾਰ ਹਥਿਆਰ ਨਾਲ ਵਾਰ ਕਰਕੇ ਉਸ ਦਾ ਕਤਲ ਕਰ ਦਿੱਤਾ ਅਤੇ ਦਰਗਾਹ ਦੇ ਪਿਛਲੇ ਦਰਵਾਜ਼ੇ ਤੋਂ ਭੱਜ ਗਿਆ।

ਬਲਦੇਵ ਸਿੰਘ ਦੇ ਪਰਿਵਾਰ ਦਾ ਕਹਿਣਾ ਹੈ ਕਿ ਬਲਦੇਵ ਸਿੰਘ ਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਸੀ ਅਤੇ ਉਹ ਬਚਪਨ ਤੋਂ ਹੀ ਇੱਥੇ ਰਹਿ ਰਿਹਾ ਸੀ। ਇਲਾਕਾ ਵਾਸੀਆਂ ਅਨੁਸਾਰ ਬਲਦੇਵ ਸਿੰਘ ਦੀ ਕਦੇ ਕਿਸੇ ਨਾਲ ਲੜਾਈ ਨਹੀਂ ਹੋਈ। ਥਾਣਾ ਛਾਉਣੀ ਦੀ ਪੁਲਿਸ ਮੌਕੇ ’ਤੇ ਪੁੱਜੀ ਅਤੇ ਹਰ ਪਹਿਲੂ ਤੋਂ ਜਾਂਚ ਕਰ ਰਹੀ ਹੈ। ਦਰਗਾਹ ਦਾ ਪਿਛਲਾ ਦਰਵਾਜ਼ਾ ਖੁੱਲ੍ਹਾ ਸੀ ਜਦੋਂ ਕਿ ਉਹ ਦਰਵਾਜ਼ਾ ਹਰ ਰੋਜ਼ ਬੰਦ ਰਹਿੰਦਾ ਸੀ। ਦਰਗਾਹ ‘ਚੋਂ ਕੁਝ ਵੀ ਚੋਰੀ ਨਹੀਂ ਹੋਇਆ ਅਤੇ ਨਾ ਹੀ ਕਿਸੇ ਨਾਲ ਕੋਈ ਲੜਾਈ ਹੋਈ ਹੋਵੇ।

ਗਵਾਲ ਮੰਡੀ ਅੰਮ੍ਰਿਤਸਰ ਵਿਖੇ ਤੜਕਸਾਰ ਹੋਇਆ ਕਤਲ ਨਿੱਜੀ ਰੰਜਿਸ਼ ਦਾ ਸਿੱਟਾ

ਦੂਸਰੇ ਪਾਸੇ ਏ.ਡੀ.ਸੀ.ਪੀ ਵਿਰਕ-2 ਸ: ਪ੍ਰਭਜੋਤ ਸਿੰਘ ਵਿਰਕ ਨੇ ਇਸ ਨੂੰ ਨਿੱਜੀ ਰੰਜਿਸ਼ ਦਾ ਸਿੱਟਾ ਦੱਸਦਿਆ ਕਿਹਾ ਕਿ ਮ੍ਰਿਤਕ ਸੇਵਾਦਾਰ ਦਾ ਕਤਲ ਗੋਲੀ ਨਾਲ ਨਹੀ ਸਗੋ ਤੇਜਧਾਰ ਹਥਿਆਰ ਨਾਲ ਹੋਇਆ ਹੈ, ਜਿਸ ਸਬੰਧੀ ਥਾਣਾਂ ਕੰਨਟੋਨਮੈਟ ਅੰਮ੍ਰਿਤਸਰ ਵਿਖੇ ਐਫ.ਆਰ .ਆਈ ਦਰਜ ਕਰ ਲਈ ਗਈ ਹੈ।ਪੁਲਿਸ ਵੱਲੋਂ ਪਰਿਵਾਰਕ ਮੈਂਬਰਾਂ ਅਤੇ ਆਸ-ਪਾਸ ਦੇ ਇਲਾਕੇ ਵਿੱਚ ਪੁੱਛਗਿੱਛ ਕੀਤੀ ਜਾ ਰਹੀ ਹੈ ਜਦਕਿ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰੇ ਦੀ ਵੀ ਜਾਂਚ ਕੀਤੀ ਜਾ ਰਹੀ ਹੈ,ਜਲਦੀ ਹੀ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਏਗਾ। ਇਸ ਸਮੇ ਉਨਾਂ ਨਾਲ ਏ.ਸੀ.ਪੀ ਪੱਛਮੀ ਕੰਵਲਜੀਤ ਸਿੰਘ ਤੇ ਥਾਣਾਂ ਮੁਖੀ ਇੰਸ਼: ਸੁਖਵਿੰਦਰ ਸਿੰਘ ਵੀ ਹਾਜਰ ਸਨ।

Share this News