ਪਰਾਲੀ ਨਾ ਸਾੜਨ ਵਾਲੀਆਂ ਪੰਚਾਇਤਾਂ ਅਤੇ ਕਿਸਾਨਾਂ ਨੂੰ ਹਲਕਾ ਵਧਾਇਕ ਤੇ ਡੀ.ਸੀ ਗੁਰਦਾਸਪੁਰ ਨੇ  ‘ਵਾਤਾਵਰਣ ਦੇ ਰਖਵਾਲੇ ’ ਐਵਾਰਡ ਨਾਲ ਕੀਤਾ ਸਨਮਾਨਿਤ

4677968
Total views : 5511482

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਬਟਾਲਾ/ਵਿਸ਼ਾਲ ਮਲਹੋਤਰਾ

ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵਲੋਂ ਜ਼ਿਲੇ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਲਈ ਕੀਤੇ ਸਫਲ ਯਤਨਾਂ ਤਹਿਤ ਅੱਜ ਸ਼ਿਵ ਕੁਮਾਰ ਬਟਾਲਵੀ ਸੱਭਿਆਚਾਰਕ ਕੇਂਦਰਬਟਾਲਾ ਵਿਖੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਅਤੇ ਡਾ. ਹਿਮਾਂਸ਼ੂ ਅਗਰਵਾਲਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ ਪਰਾਲੀ ਨਾ ਸਾੜਨ ਵਾਲੀਆਂ ਪੰਚਾਇਤਾਂ ਅਤੇ ਕਿਸਾਨਾਂ ਨੂੰ ਵਾਤਾਵਰਣ ਦੇ ਰਖਵਾਲੇ’ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਖੇਤੀਬਾੜੀ ਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵਲੋਂ ਕੀਤੇ ਸਾਰਥਕ ਯਤਨਾਂ ਤਹਿਤ ਉਨਾਂ ਨੂੰ ਵੀ ਵਾਤਾਵਰਣ ਦੇ ਚੈਂਪੀਅਨ’ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਰਵਿੰਦਰਪਾਲ ਸਿੰਘ ਸੰਧੂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)ਬਟਾਲਾ ਦੇ ਐਸ.ਡੀ.ਐਮ ਡਾ. ਸ਼ਾਇਰੀ ਭੰਡਾਰੀਡਾ. ਕ੍ਰਿਪਾਲ ਸਿੰਘ ਢਿੱਲੋਂ ਮੁੱਖ ਖੇਤੀਬਾੜੀ ਅਫਸਰ ਗੁਰਦਾਸਪੁਰ ਅਤੇ ਡਾ. ਅਮਰੀਕ ਸਿੰਘ ਜ਼ਿਲ੍ਹਾ ਸਿਖਲਾਈ ਅਫਸਰ ਵੀ ਮੋਜੂਦ ਸਨ।

ਪਰਾਲੀ ਨੂੰ ਅੱਗ ਲੱਗਣ ਦੀ ਇੱਕ ਵੀ ਘਟਨਾ ਨਾ ਵਾਪਰਨ ਦੇਣ ਵਾਲੀਆਂ ਪੰਚਾਇਤਾਂ ਨੂੰ ਇੱਕ ਲੱਖ ਰੁਪਏ ਦੀ ਵਿਸ਼ੇਸ਼ ਗ੍ਰਾਂਟ ਸਮੇਤ ਪਹਿਲ ਦੇ ਆਧਾਰ ਤੇ ਵਿਕਾਸ ਕੰਮ ਕਰਵਾਏ ਜਾਣਗੇ

ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਉਨਾਂ ਕਿਸਾਨਾਂ ਨਾਲ ਵਾਅਦਾ ਕੀਤਾ ਸੀ ਕਿ ਜ਼ਿਲ੍ਹੇ ਦੇ ਹਾਟ-ਸਪਾਟ ਪਿੰਡਾਂ ਵਿੱਚ ਜਿਹੜੇ ਕਿਸਾਨ ਇਸ ਵਾਰ ਪਰਾਲੀ ਨੂੰ ਅੱਗ ਨਹੀਂ ਲਗਾਉਣਗੇਉਨ੍ਹਾਂ ਨੂੰ  ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਾਤਾਵਰਨ ਦੇ ਰਾਖੇ’ ਐਵਾਰਡ ਨਾਲ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਜਾਵੇਗਾ। 

ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਡਾ. ਕ੍ਰਿਪਾਲ ਸਿੰਘ ਢਿੱਲੋਂ ਨੇ ਵਿਧਾਇਕ ਸ਼ੈਰੀ ਕਲਸੀਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂਅਗਰਵਾਲਪੰਚਸਰਪੰਚਕਿਸਾਨਾਂ ਤੇ ਵਿਭਾਗਾਂ ਦੇ ਕਰਮਚਾਰੀਆਂ ਤੇ ਅਧਿਕਾਰੀਆਂ ਦਾ ਧੰਨਵਾਦ ਕਰਦਿਆਂ ਦੱਸਿਆ ਕਿ

 ਸਾਲ 2022 ਵਿੱਚ ਜ਼ਿਲੇ ਅੰਦਰ ਪਰਾਲੀ ਸਾੜਨ ਦੀਆਂ 854 ਘਟਨਾਵਾਂ ਸਾਹਮਣੇ ਆਈਆਂ ਸਨ ਅਤੇ ਇਸ ਸਾਲ 2023 ਵਿੱਚ ਘੱਟ ਕਿ 389 ਰਹਿ ਗਈਆਂ ਹਨ। ਉਨਾਂ ਦੱਸਿਆ ਕਿ 55 ਫੀਸਦ ਅੱਗ ਲੱਗਣ ਦੀਆਂ ਘਟਨਾਵਾਂ ਘਟੀਆਂ ਹਨਜਿਸ ਸਦਕਾ ਪੂਰੇ ਪੰਜਾਬ ਵਿੱਚ ਜ਼ਿਲ੍ਹਾ ਗੁਰਦਾਸਪੁਰ ਦੂਜੇ ਨੰਬਰ ਤੇ ਰਿਹਾਜਿਥੇ ਅੱਗ ਲੱਗਣ ਦੀਆਂ ਘਟਨਾਵਾਂ ਘੱਟ ਵਾਪਰੀਆਂ।

ਇਸ ਮੌਕੇ ਖੇਤੀਬਾੜੀ ਵਿਭਾਗ ਤੋਂ ਹਰਮਨਪ੍ਰੀਤ ਸਿੰਘਹਰਮਨਜੀਤ ਸਿੰਘਪਰਮਬੀਰ ਸਿੰਘ ਕਾਹਲੋਂਡਾ. ਬਲਜਿੰਦਰ ਸਿੰਘ,ਧਰਮਿੰਦਰ ਸ਼ਰਮਾਪ੍ਰਭਜੋਤ ਸਿੰਘਸੰਦੀਪ ਸਿੰਘ ਅਤੇ ਦਿਲਬਾਗ ਸਿੰਘ ਲਾਲੀ ਚੀਮਾਗੁਰਬਿੰਦਰ ਸਿੰਘ ਬਾਜਵਾਸਿਮਰਨ ਸਿੰਘਮਨਦੀਪ ਸਿੰਘ ਸੰਧੂਹਰਪ੍ਰੀਤ ਸਿੰਘ ਸਮੇਤ ਅਧਿਕਾਰੀਕਰਮਚਾਰੀ ਅਤੇ ਕਿਸਾਨ ਮੋਜੂਦ ਸਨ।

Share this News