ਪੰਜਾਬ ਦੇ ਸਕੂਲਾਂ ਵਿੱਚ ਭਲਕੇ ਹੋਣਗੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਮਾਗਮ : ਹਰਜੋਤ ਸਿੰਘ ਬੈਂਸ

4730123
Total views : 5598723

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਉਪਿੰਦਰਜੀਤ ਸਿੰਘ

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਪੰਜਾਬ ਦੇ ਸਰਕਾਰੀ /ਮਾਨਤਾ ਪ੍ਰਾਪਤ ਅਤੇ ਨਿੱਜੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਰਿਵਾਰ ਵਿਛੋੜੇ ਅਤੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਤੋਂ ਜਾਣੂ ਕਰਵਾਉਣ ਅਤੇ ਸ਼ਹਾਦਤਾਂ ਦੀ ਨਿੱਘੀ ਯਾਦ ਨੂੰ ਸਮਰਪਿਤ ਸਮਾਗਮ ਮਿਤੀ 23 ਦਸੰਬਰ 2023 ਦਿਨ ਸ਼ਨੀਵਾਰ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ। ਇਹ ਸਮਾਗਮ ਸਵੇਰ ਦੇ ਸਮੇਂ ਦੌਰਾਨ (ਪਹਿਲੇ 2 ਘੰਟੇ) ਪੰਜਾਬ ਦੇ ਸਾਰੇ ਸਕੂਲਾਂ  ਕਰਵਾਏ ਜਾਣਗੇ।


ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਹਨਾਂ ਸਮਾਗਮਾਂ ਵਿੱਚ ਸਾਹਿਬਜ਼ਾਦਿਆਂ ਦੀ ਯਾਦ ਨੂੰ ਸਮਰਪਿਤ ਵਿਦਿਆਰਥੀਆਂ ਵਲੋਂ ਸ਼ਹੀਦੀ ਹਫ਼ਤੇ ਨਾਲ ਸੰਬੰਧਿਤ ਕਵਿਤਾ/ਗੀਤ/ਸ਼ਬਦ/ਵਾਰ ਗਾਇਨ ਮੁਕਾਬਲੇ, ਸ਼ਹੀਦੀ ਸਾਕੇ ਅਤੇ ਗੁਰੂ ਗੋਬਿੰਦ ਸਿੰਘ ਜੀ ਦੇ ਪਰਿਵਾਰ ਵਿਛੋੜੇ ਨਾਲ ਸੰਬੰਧਿਤ ਭਾਸ਼ਨ/ਵਿੱਦਿਅਕ ਮੁਕਾਬਲਿਆਂ ਤੋਂ ਇਲਾਵਾ ਸਕੂਲ ਮੁਖੀ/ਸਟਾਫ/ਅਧਿਆਪਕਾਂ ਵਲੋਂ ਸ਼ਹੀਦੀ ਹਫ਼ਤੇ ਨਾਲ ਸੰਬੰਧਿਤ ਵਿਸ਼ੇਸ਼ ਸਿੱਖਿਆਦਾਇਕ ਪੇਸ਼ਕਾਰੀਆਂ ਕੀਤੀਆਂ ਜਾਣਗੀਆਂ।
ਸ. ਬੈਂਸ ਨੇ ਕਿਹਾ ਕਿ ਸਾਰੇ ਸਕੂਲਾਂ ਵਿੱਚ ਇਹ ਸਮਾਗਮ ਪੂਰੀ ਸਾਦਗੀ ਨਾਲ ਕਰਵਾਏ ਜਾਣਗੇ ਜਿਨ੍ਹਾਂ ਵਿਚ ਕਿਸੇ ਕਿਸਮ ਦਾ ਸੰਗੀਤਕ ਪ੍ਰੋਗਰਾਮ ਨਹੀਂ ਕਰਵਾਇਆ ਜਾਵੇਗਾ।

Share this News