Total views : 5506007
Total views : 5506007
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਚੰਡੀਗੜ੍ਹ/ਬੀ.ਐਨ.ਈ ਬਿਊਰੋ
ਅਗਲੇ 2 ਦਿਨਾਂ ਤੱਕ ਪੰਜਾਬ ਦੇ ਲਾਲ ਹਿੱਸਿਆਂ ‘ਚ ਗਹਿਰੀ ਧੁੰਦ ਪੈ ਸਕਦੀ ਹੈ, ਜਿਸ ਕਾਰਨ ਮੌਸਮ ਵਿਭਾਗ ਨੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਹੈ। ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਮੌਸਮ ਵਿਭਾਗ ਦੇ ਡਾ. ਕੇ.ਕੇ ਗਿੱਲ ਨੇ ਦੱਸਿਆ ਕਿ ਮੌਸਮ ਵਿਭਾਗ ਨੇ 28 ਦਸੰਬਰ ਤੱਕ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਗਹਿਰੀ ਧੁੰਦ ਪੈਣ ਦੀ ਚੇਤਾਵਨੀ ਦਿੱਤੀ ਹੈ। ਇਸ ਤੋਂ ਬਾਅਦ ਅਗਲੇ ਦੋ ਦਿਨ ਬੱਦਲਵਾਈ ਰਹਿ ਸਕਦੀ ਹੈ।
ਇਨ੍ਹਾਂ ਹਾਲਾਤਾਂ ਵਿੱਚ ਉਨ੍ਹਾਂ ਨੇ ਲੋਕਾਂ ਨੂੰ ਸਾਵਧਾਨੀ ਨਾਲ ਗੱਡੀ ਚਲਾਉਣ ਅਤੇ ਆਪਣੀ ਸਿਹਤ ਦਾ ਖ਼ਿਆਲ ਰੱਖਣ ਦੀ ਸਲਾਹ ਦਿੱਤੀ ਹੈ।
ਸੋਮਵਾਰ ਨੂੰ ਪੰਜਾਬ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ ਵੀ 1.9 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਵਿਭਾਗ ਦੀ ਭਵਿੱਖਬਾਣੀ ਅਨੁਸਾਰ 30 ਅਤੇ 31 ਦਸੰਬਰ ਨੂੰ ਪੰਜਾਬ ਦੇ ਮਾਝਾ ਅਤੇ ਦੋਆਬਾ ਖੇਤਰ ਦੇ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।