Total views : 5506914
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਸੁਖਮਿੰਦਰ ਸਿੰਘ ਗੰਡੀ ਵਿੰਡ
ਪੰਜਾਬ ਵਿਜੀਲੈਸ ਬਿਊਰੋ ਦੇ ਬੁਲਾਰੇ ਨੇ ਸਾਲ 2023 ਵਿੱਚ ਕੀਤੀਆਂ ਪ੍ਰਾਪਤੀਆਂ ਦਾ ਵਰਨਣ ਕਰਦਿਆ ਦੱਸਿਆ ਕਿ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਦੀ ਸ਼ੁਰੂਆਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 23 ਮਾਰਚ, 2022 ਨੂੰ ਕੀਤੀ ਗਈ ਸੀ। ਉਦੋਂ ਤੋਂ ਲੈ ਕੇ 26 ਦਸੰਬਰ 2023 ਤੱਕ ਇਸ ਨੂੰ ਆਡੀਓ-ਵੀਡੀਓ ਰਿਕਾਰਡਿੰਗ ਸਮੇਤ 11,074 ਸ਼ਿਕਾਇਤਾਂ ਭੇਜੀਆਂ ਗਈਆਂ ਹਨ। ਇਨ੍ਹਾਂ ਵਿੱਚੋਂ 5740 ਸ਼ਿਕਾਇਤਾਂ ਉਨ੍ਹਾਂ ਦੇ ਸਬੰਧਤ ਵਿਭਾਗਾਂ ਨੂੰ ਭੇਜ ਦਿੱਤੀਆਂ ਗਈਆਂ ਹਨ। ਇਸ ਤੋਂ ਇਲਾਵਾ 630 ਸ਼ਿਕਾਇਤਾਂ ਵੱਖ-ਵੱਖ ਵਿਜੀਲੈਂਸ ਰੇਂਜਾਂ ਨੂੰ ਭੇਜੀਆਂ ਗਈਆਂ ਹਨ, ਤਾਂ ਜੋ ਜਾਂਚ ਉਪਰੰਤ ਕਾਰਵਾਈ ਕੀਤੀ ਜਾ ਸਕੇ।
26 ਦਸੰਬਰ ਤੱਕ ਪੁੱਜੀਆਂ 11,074 ਸ਼ਿਕਾਇਤਾਂ
ਸ਼ਿਕਾਇਤਾਂ ਦੀ ਜਾਂਚ ਤੋਂ ਬਾਅਦ ਵਿਜੀਲੈਂਸ ਵੱਲੋਂ ਹੁਣ ਤੱਕ 124 ਐਫ.ਆਈ.ਆਰ.ਦਰਜ ਕੀਤੀਆਂ ਹਨ। ਇਸ ਵਿੱਚ 151 ਮੁਲਾਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਜ਼ਮਾਨਤ ਵੀ ਦਿੱਤੀ ਗਈ ਹੈ। ਇਸ ਤੋਂ ਇਲਾਵਾ ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਚਾਲੂ ਸਾਲ ਦੌਰਾਨ ਵਿਜੀਲੈਂਸ ਬਿਊਰੋ ਫਲਾਇੰਗ ਸਕੁਐਡ ਰੇਂਜ ਪੰਜਾਬ ਨੇ ਸੂਬੇ ਨੂੰ ਆਰਥਿਕ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਕਈ ਸਿਆਸਤਦਾਨਾਂ, ਗਜ਼ਟਿਡ ਅਧਿਕਾਰੀਆਂ ਅਤੇ ਪੁਲਿਸ ਅਧਿਕਾਰੀਆਂ ਵਿਰੁੱਧ ਕੇਸ ਦਰਜ ਕੀਤੇ ਹਨ।